Home » ਪੰਜਾਬ » ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਭਰੀਆਂ ਜਾਣਗੀਆਂ 1746 ਅਸਾਮੀਆਂ, 21 ਫਰਵਰੀ ਤੋਂ ਕਰ ਸਕਦੇ ਅਪਲਾਈ ਨੋਟੀਫਿਕੇਸ਼ਨ ਹੋਇਆ ਜਾਰੀ…

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਭਰੀਆਂ ਜਾਣਗੀਆਂ 1746 ਅਸਾਮੀਆਂ, 21 ਫਰਵਰੀ ਤੋਂ ਕਰ ਸਕਦੇ ਅਪਲਾਈ ਨੋਟੀਫਿਕੇਸ਼ਨ ਹੋਇਆ ਜਾਰੀ…

..ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ 10+2 (12ਵੀਂ) ਜਮਾਤ ਪਾਸ ਹੋਣਾ ਜਰੂਰੀ, ਸਾਬਕਾ ਫੌਜੀ ਲਈ 10ਵੀਂ ਜਮਾਤ ਪਾਸ ਲਾਜ਼ਮੀ, ਰਾਖਵੀਂ ਸ਼੍ਰੇਣੀ ਨਾਲ ਸਬੰਧਤ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਦਿੱਤੀ ਜਾਵੇਗੀ ਛੋਟ…

ਚੰਡੀਗੜ੍ਹ 12 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਪੁਲਿਸ ਵਿਭਾਗ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਪੰਜਾਬ ਪੁਲਿਸ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਬੋਰਡ ਤੋਂ 10+2 (12ਵੀਂ) ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਸਾਬਕਾ ਫੌਜੀ ਲਈ 10ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਸ ਭਰਤੀ ਵਿੱਚ ਚੁਣੇ ਜਾਣ ਲਈ, ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਵਿੱਚੋਂ ਲੰਘਣਾ ਹੋਵੇਗਾ। ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਨਿਰਧਾਰਿਤ ਕਟੌਫ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਨੂੰ ਭਰਤੀ ਦੇ ਅਗਲੇ ਪੜਾਅ ਦੇ ਸਰੀਰਕ ਸਕ੍ਰੀਨਿੰਗ ਟੈਸਟ, ਸਰੀਰਕ ਮਾਪ ਟੈਸਟ  ਵਿੱਚ ਹਾਜ਼ਰ ਹੋਣਾ ਪਵੇਗਾ। ਇਸ ਪੜਾਅ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਪਵੇਗਾ। ਸਾਰੇ ਪੜਾਵਾਂ ਵਿੱਚ ਸਫਲ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਦਾਨ ਕੀਤਾ ਜਾਵੇਗਾ। ਇਸ ਭਰਤੀ ਰਾਹੀਂ ਸੂਬੇ ਭਰ ਵਿੱਚ 1746 ਕਾਂਸਟੇਬਲ ਅਸਾਮੀਆਂ ‘ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਭਰਤੀ ਨਾਲ ਸਬੰਧਤ ਹੋਰ , ਵੇਰਵਿਆਂ ਲਈ, ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ। ਕਾਂਸਟੇਬਲ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾ ਪੂਰੀ ਕਰਨ ਵਾਲੇ ਸਾਰੇ ਉਮੀਦਵਾਰ ਬਿਨੈ ਪੱਤਰ ਸ਼ੁਰੂ ਹੁੰਦੇ ਹੀ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ punjabpolice.gov.in ‘ਤੇ ਜਾ ਕੇ ਫਾਰਮ ਭਰ ਸਕਣਗੇ। ਬਿਨੈ-ਪੱਤਰ ਭਰਨ ਦੀ ਆਖਰੀ ਮਿਤੀ 13 ਮਾਰਚ, 2025 ਰੱਖੀ ਗਈ ਹੈ। ਇਸ ਭਰਤੀ ਵਿੱਚ ਹਿੱਸਾ ਲੈਣ ਲਈ, ਫਾਰਮ ਨੂੰ ਕੇਵਲ ਔਨਲਾਈਨ ਮੋਡ ਰਾਹੀਂ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਭਰਿਆ ਜਾ ਸਕਦਾ ਹੈ, ਹੋਰ ਕੋਈ ਵੀ ਅਰਜ਼ੀ ਫਾਰਮ ਸਵੀਕਾਰ ਨਹੀਂ ਕੀਤਾ ਜਾਵੇਗਾ। ਅਰਜ਼ੀ ਦੇ ਨਾਲ ਸ਼੍ਰੇਣੀ ਅਨੁਸਾਰ ਨਿਰਧਾਰਤ ਫੀਸ ਜਮ੍ਹਾਂ ਕਰਾਉਣੀ ਜ਼ਰੂਰੀ ਹੋਵੇਗੀ। ਅਰਜ਼ੀ ਦੀ ਫੀਸ ਜਨਰਲ ਵਰਗ ਲਈ 1150 ਰੁਪਏ, ਐਸਸੀ/ਐਸਟੀ/ਬੀਸੀ/ਓਬੀਸੀ (ਕੇਵਲ ਪੰਜਾਬ ਰਾਜ) ਸ਼੍ਰੇਣੀ ਲਈ 650 ਰੁਪਏ ਅਤੇ ਪੰਜਾਬ ਦੇ ਸਾਬਕਾ ਸੈਨਿਕਾਂ ਲਈ 500 ਰੁਪਏ ਰੱਖੀ ਗਈ ਹੈ। ਐਪਲੀਕੇਸ਼ਨ ਫੀਸ ਦਾ ਭੁਗਤਾਨ ਔਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *