Home » ਰਾਜਨੀਤੀ » ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਫੈਸਲੇ ਲੈਂਦਿਆਂ ਐਸਿਡ ਅਟੈਕ ਪੀੜਤਾਂ ਦੀ ਪੈਨਸ਼ਨ ਵਧਾ ਕੇ ਕੀਤੀ 10000 ਰੁਪਏ, ਐਨਆਰਆਈ ਲਈ ਸਪੈਸ਼ਲ 6 ਅਦਾਲਤਾਂ ਨੂੰ ਦਿੱਤੀ ਮਨਜ਼ੂਰੀ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਫੈਸਲੇ ਲੈਂਦਿਆਂ ਐਸਿਡ ਅਟੈਕ ਪੀੜਤਾਂ ਦੀ ਪੈਨਸ਼ਨ ਵਧਾ ਕੇ ਕੀਤੀ 10000 ਰੁਪਏ, ਐਨਆਰਆਈ ਲਈ ਸਪੈਸ਼ਲ 6 ਅਦਾਲਤਾਂ ਨੂੰ ਦਿੱਤੀ ਮਨਜ਼ੂਰੀ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

24 ਅਤੇ 25 ਫਰਵਰੀ ਨੂੰ ਬੁਲਾਇਆ ਦੋ ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ …

ਚੰਡੀਗੜ੍ਹ 14 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੈਬਨਿਟ ਦੀ ਹੋਈ ਅਹਿਮ ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ,  ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਹੁਣ 10 ਹਜ਼ਾਰ ਰੁਪਏ ਦੀ ਪੈਨਸ਼ਨ ਵੀ ਮਿਲੇਗੀ। ਉਨ੍ਹਾਂ ਦੱਸਿਆ ਕਿ ਪੈਂਡਿੰਗ ਬਿੱਲਾਂ ਨੂੰ ਵੀ ਪਾਸ ਕੀਤਾ ਜਾਵੇਗਾ। ਕੁੱਲ 3 ਹਜ਼ਾਰ ਅਧਿਆਪਕ ਭਰਤੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ 2000 ਪੀਟੀਆਈ ਟੀਚਰਾਂ ਦੀ ਭਰਤੀ ਕੀਤੀ ਜਾਵੇਗੀ।  ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ। 97 ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ 13 ਸਪੋਰਟਸ ਇੰਜਰੀ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਮਿਲੀ  ਡਾਕਟਰਾਂ ਦੀ ਤਨਖਾਹ ਵੀ ਵਧਾਈ ਗਈ ਹੈ । ਇਸ ਤੋਂ ਇਲਾਵਾ ਪੰਜਾਬ ਦੇ ਅੰਦਰ ਐਨ ਆਰ ਆਈ ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੀਸੀਪੀਐਸਐਲ ਨੂੰ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਾਧੇ ਉਪਰ ਮੋਹਰ ਲਾਈ ਗਈ। ਹੋਰਨਾਂ ਤੋਂ ਇਲਾਵਾ ਪੰਜਾਬ ਦੇ ਪੇਂਡੂ ਚੌਕੀਦਾਰ ਦਾ ਮਾਣ ਭੱਤਾ 1250/-ਰੁਪਏ ਤੋਂ ਵਧਾ ਕੇ 1,500/- ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦਾ ਤੇਜੀ ਨਾਲ ਨਿਬੇੜਾ ਕਰਨ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਕਰਨ ਉਪਰ ਮੋਹਰ ਲੱਗੀ ਹੈ। ਐਸਿਡ ਅਟੈਕ ਪੀੜਤਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਗਿਆ। ਪਹਿਲਾਂ ਇਹ ਪੈਨਸ਼ਨ 8000 ਰੁਪਏ ਮਹੀਨਾ ਸੀ ਅਤੇ ਹੁਣ ਇਸ ਨੂੰ ਵਧਾ ਕੇ 10000 ਰੁਪਏ ਕਰ ਦਿੱਤਾ ਗਿਆ ਹੈ। ਕੈਬਨਟ ਮੀਟਿੰਗ ਵਿੱਚ ਲਏ ਇਹਨਾਂ ਅਹਿਮ ਫੈਸਲਿਆਂ ਨੂੰ ਦਿਸ਼ਾਗਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਪੰਮਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਵੱਲੋਂ ਵੀ ਕੈਬਨਟ ਮੀਟਿੰਗ ਵਿੱਚ ਲਏ ਫੈਸਲਿਆਂ ਦੀ ਸ਼ਲਾਘਾ ਕਰਨੀ ਬਣਦੀ ਹੈ।

Leave a Reply

Your email address will not be published. Required fields are marked *