Home » ਦੇਸ਼-ਵਿਦੇਸ » ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ‘ਤੇ ਹੋ ਰਹੇ ਅਣਮਨੁੱਖੀ ਅਤੇ ਗੈਰ ਕਾਨੂੰਨੀ ਤਸ਼ੱਦਦ ਸਬੰਧੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਰੇ ਗੱਲਬਾਤ : ਵਿਧਾਇਕ ਕੁਲਵੰਤ ਸਿੰਘ

ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ‘ਤੇ ਹੋ ਰਹੇ ਅਣਮਨੁੱਖੀ ਅਤੇ ਗੈਰ ਕਾਨੂੰਨੀ ਤਸ਼ੱਦਦ ਸਬੰਧੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਰੇ ਗੱਲਬਾਤ : ਵਿਧਾਇਕ ਕੁਲਵੰਤ ਸਿੰਘ

  • ਚੰਡੀਗੜ੍ਹ 18 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਭਾਰਤੀ ਨਾਗਰਿਕਾਂ ਨੂੰ  ਜਿਸ ਢੰਗ ਨਾਲ ਹੱਥਕੜੀਆਂ ਅਤੇ ਬੇੜੀਆਂ ਚ ਜਕੜ ਕੇ ਅਮਰੀਕੀ ਆਰਮੀ ਜਹਾਜ਼ਾਂ ਵਿੱਚ ਲੱਦ ਕੇ ਭਾਰਤ ਵਿੱਚ ਲਿਆਂਦਾ ਜਾ ਰਿਹਾ ਹੈ ਇਸ ਅਣਮਨੁੱਖੀ ਤਸ਼ਦਦ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਨਾ ਕਰਨਾ ਇਹ ਸਪਸ਼ਟ ਕਰਦਾ ਹੈ ਕਿ ਭਾਰਤ ਸਰਕਾਰ ਦੀ ਵਿਦੇਸ਼ ਨੀਤੀ ਬਿਲਕੁਲ ਫੇਲ੍ਹ ਸਾਬਤ ਹੋਈ ਹੈ ਅਤੇ ਮੋਦੀ ਸਰਕਾਰ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਸਬੰਧੀ ਆਪਣੇ ਜਿੰਮੇਵਾਰੀ ਨਹੀਂ ਸਮਝ ਰਹੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਮੁੱਦਾ ਉਠਾਉਣ ਬਾਵਜੂਦ ਅਤੇ ਮੀਡੀਏ ਵਿੱਚ ਆਈਆਂ ਖਬਰਾਂ ਨੂੰ ਕੇਂਦਰ ਸਰਕਾਰ ਵੱਲੋਂ ਅਣਗੌਲਿਆਂ ਕਰਦੇ ਹੋਏ ਭਾਰਤ ਦੇ ਵਿਦੇਸ਼ ਵਿਭਾਗ ਅਮਰੀਕਾ ਕੋਲ ਆਪਣੇ ਦੇਸ਼ ਵਾਸੀਆਂ ਦੇ ਮੁੱਦੇ ਤੇ ਗੱਲ ਹੀ ਨਹੀਂ ਕਰ ਸਕਿਆ। ਉਹਨਾਂ ਕਿਹਾ ਕਿ ਇਹ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਵਿਅਕਤੀ  ਜੇਕਰ ਵਾਪਸ ਲਿਆਉਣੇ ਹੀ ਪੈਂਦੇ ਸਨ ਤਾਂ ਇਨਾਂ ਨੂੰ ਭਾਰਤ ਸਰਕਾਰ ਆਪਣੇ ਜਹਾਜਾਂ ਉੱਤੇ ਵੀ ਲਿਆ ਸਕਦੀ ਸੀ। ਹੁਣ ਜਦੋਂ ਅਮਰੀਕਾ ਦੇ ਫੌਜੀ ਜਹਾਜ਼ਾਂ ਰਾਹੀਂ ਡਿਪੋਰਟ ਕਰਕੇ ਭਾਰਤੀ ਨਾਗਰਿਕਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਲਗਾ ਕੇ ਲਿਆਂਦਾ ਜਾ ਰਿਹਾ ਹੈ ਤਾਂ ਦੇਸ਼ ਅੰਦਰ  ਦਹਿਸ਼ਤ ਦਾ ਮਾਹੌਲ ਬਣਨਾ ਸੰਭਵ ਜਾਪਦਾ ਹੈ। ਡਿਪੋਰਟ ਹੋਏ ਨੌਜਵਾਨਾਂ ਅਤੇ ਪਰਿਵਾਰਾਂ ਵੱਲੋਂ ਅਮਰੀਕੀ ਆਰਮੀ ਵੱਲੋਂ ਕੀਤੇ ਜਾ ਰਹੇ ਤਸ਼ੁਦਧ ਅਤੇ ਅਣਮਨੁੱਖੀ ਵਿਵਹਾਰ ਨੂੰ ਵੇਖਦਿਆਂ ਇੰਜ ਲੱਗਦਾ ਹੈ ਜਿਵੇਂ ਪੰਜਾਬ ਦੇ ਲੋਕ ਹੀ ਡੋਂਕੀ ਲਗਾ ਕੇ ਅਮਰੀਕਾ ਵਿੱਚ ਗਏ ਹੋਣ ਕਿਉਂਕਿ ਅਮਰੀਕਾ ਆਰਮੀ ਵੱਲੋਂ ਪੰਜਾਬ ਦੇ ਵਿੱਚ ਹੀ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੇ ਹੀ ਉਤਾਰੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਚ ਖਾਸ ਕਰਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਅਮਰੀਕਾ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਪ੍ਰੰਤੂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁੱਦੇ ਉੱਤੇ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨਾਲ ਗੱਲ ਕਰਨ ਦੀ ਜੁਰਅਤ ਹੀ ਨਹੀਂ ਕਰ ਰਿਹਾ।  ਜਦੋਂ ਕਿ ਡਿਪੋਰਟ ਹੋਏ ਵਿਅਕਤੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜਹਾਜ਼ ਵਿੱਚ ਚੜਨ ਮੌਕੇ ਅਮਰੀਕਾ ਪੁਲਿਸ ਨੇ ਉਹਨਾਂ ਦੀਆਂ ਪੱਗਾਂ ਵੀ ਲੁਹਾ ਲਈਆਂ ਅਤੇ ਹੱਥ ਘੜੀਆਂ ਤੇ ਬੇੜੀਆਂ ਵਿਚ ਜਕੜ ਕੇ ਲਿਆਂਦਾ ਹੈ। ਉਹਨਾਂ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਵਿਅਕਤੀਆਂ ਉੱਤੇ ਕੀਤੇ ਜਾ ਰਿਹਾ ਤਸ਼ੱਦਦ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਜੋ ਕਿ ਕੁਝ ਦਿਨ ਪਹਿਲਾਂ ਹੀ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਕੇ ਆਏ ਹਨ। ਪ੍ਰੰਤੂ ਉਹਨਾਂ ਨੇ ਉੱਥੇ ਰਹਿ ਰਹੇ ਭਾਰਤੀਆਂ ਦੇ ਮੁੱਦੇ ਉੱਤੇ ਟਰੰਪ ਨਾਲ ਗੱਲਬਾਤ ਨਹੀਂ ਕੀਤੀ। ਇਸ ਤੋਂ ਇੰਜ ਜਾਪਦਾ ਹੈ ਕਿ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਬਿਲਕੁਲ ਝੁਕ ਝੁਕਾ ਹੈ ਅਤੇ ਆਪਣੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਅਨਗੌਲਿਆ ਕਰ ਰਿਹਾ ਹੈ ਜੋ ਕਿ ਬਿਲਕੁਲ ਭਾਰਤੀ ਨਾਗਰਿਕਾਂ ਨਾਲ ਮੋਦੀ ਵੱਲੋਂ ਸ਼ਰੇ ਆਮ ਕੀਤੀ ਜਾ ਰਹੀ ਧੋਖਾਧੜੀ ਹੈ। ਜਦੋਂ ਕਿ ਭਾਰਤੀ ਨਾਗਰਿਕਾਂ ਨੇ ਬੀਜੇਪੀ ਦੀ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਜਤਾ ਕੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਇਆ ਹੈ ਪ੍ਰੰਤੂ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਆਪਣੀ ਕੋਈ ਜਿੰਮੇਵਾਰੀ ਨਹੀਂ ਸਮਝ ਰਿਹਾ। ਇਸ ਤੋਂ ਇੰਜ ਜਾਪਦਾ ਹੈ ਕਿ ਅਮਰੀਕਾ ਤੋਂ ਇਲਾਵਾ ਜੇਕਰ ਹੋਰ ਵੀ ਦੇਸ਼ ਭਾਰਤੀ ਨਾਗਰਿਕਾਂ ਨਾਲ ਇਹੋ ਜਿਹਾ ਵਿਵਹਾਰ ਕਰਨਗੇ ਜਿਹੜਾ ਕਿ ਅਮਰੀਕੀ ਪੁਲਿਸ ਵੱਲੋਂ ਡਿਪੋਰਟ ਕੀਤੇ ਜਾ ਰਹੇ ਵਿਅਕਤੀਆਂ ਨਾਲ ਕੀਤਾ ਜਾ ਰਿਹਾ ਹੈ ਮੋਦੀ ਵੱਲੋਂ ਉਹਨਾਂ ਨਾਲ ਵੀ ਇਹੋ ਜਿਹੀ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ ਜਿਸ ਤਰ੍ਹਾਂ ਅਮਰੀਕਾ ਵੱਲੋਂ ਭਾਰਤੀਆਂ ਨੂੰ ਡਿਪੋਰਟ ਕਰਨ ਮੌਕੇ ਅਣਮਨੁੱਖੀ ਅਤੇ ਗੈਰ ਕਾਨੂੰਨੀ ਤਸ਼ੱਦਦ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਮੋਦੀ ਨੂੰ ਆਪਣੀ ਜਿੰਮੇਵਾਰੀ ਤੋਂ ਨਹੀਂ ਭੱਜਣਾ ਚਾਹੀਦਾ ਸਗੋਂ ਗੱਲਬਾਤ ਰਾਹੀਂ ਡਿਪੋਰਟ ਹੋ ਰਹੇ ਵਿਅਕਤੀਆਂ ਦੀ ਸੁਰੱਖਿਆ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਨਾਲ ਮਸਲੇ ਦਾ ਹੱਲ ਕੀਤਾ ਜਾਵੇ।

Leave a Reply

Your email address will not be published. Required fields are marked *