…ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਕੀਤੀ ਅਪੀਲ…
ਚੰਡੀਗੜ੍ਹ, 10 ਮਾਰਚ (ਜਗਤਾਰ ਸਿੰਘ ਸੈਦਪੁਰ) : ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖਲ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਖਾਸ ਗੱਲ ਇਹ ਹੈ ਕਿ ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਰਾਜ ਲਾਲੀ ਗਿੱਲ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਪੰਜਾਬ ਪੁਲਿਸ ਹੈੱ। ਹੈਡਕੁਆਰਟਰ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।…ਚੇਅਰਪਰਸਨ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਔਰਤਾਂ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਲਈ ਸਾਰੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਸਾਰੀਆਂ ਔਰਤਾਂ ਨੂੰ ਬਿਨਾਂ ਕਿਸੇ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਕੀਤੀ। ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਧਾਲੀਵਾਲ ਨੇ ਉਸਦੇ ਗੀਤਾਂ ਤੋਂ ਹੋਣ ਵਾਲੀ 250 ਰੁਪਏ ਕਰੋੜ ਦੀ ਆਮਦਨ ‘ਤੇ ਰੋਕ ਲਗਾ ਕੇ ਉਸਦਾ ਵਿੱਤੀ ਸ਼ੋਸ਼ਣ ਕੀਤਾ ਸੀ। ਉਹਨਾਂ ਵੱਲੋਂ ਆਮਦਨ ‘ਤੇ ਗਲਤ ਰੋਕ ਲਗਾਉਣ, ਅਪਰਾਧਿਕ ਧਮਕੀ ਅਤੇ ਜਾਅਲਸਾਜ਼ੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਸ਼ਿਕਾਇਤ ‘ਤੇ ਮਹਿਲਾ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਅਤੇ ਪੁਲਿਸ ਨੇ ਧਾਲੀਵਾਲ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।


