ਚੰਡੀਗੜ੍ਹ 11 ਮਾਰਚ (ਜਗਤਾਰ ਸਿੰਘ ਸੈਦਪੁਰ) : ਖਡੂਰ ਸਾਹਿਬ ਤੋਂ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰਹੇਗੀ ਬਰਕਰਾਰ ਪਰ ਲੋਕ ਸਭਾ ਵਿਚ ਦਾਖਲ ਨਹੀਂ ਹੋ ਸਕਣਗੇ।.ਹੁਣ ਸੰਸਦ ਦੀ ਕਮੇਟੀ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ 53 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਹੈ। ਇਸਦਾ ਮਤਲਬ ਹੈ ਕਿ ਉਹਨਾਂ ’ਤੇ 60 ਦਿਨਾਂ ਵਾਲੀ ਸ਼ਰਤ ਲਾਗੂ ਨਹੀਂ ਹੋਵੇਗੀ ਤੇ ਉਹ ਲੋਕ ਸਭਾ ਮੈਂਬਰ ਬਣੇ ਰਹਿਣਗੇ। ਸੰਸਦ ਦੀ ਕਮੇਟੀ ਦੀ ਸਿਫਾਰਸ਼ ਤੋਂ ਬਾਅਦ ਹਾਈ ਕੋਰਟ ਵੱਲੋਂ ਉਹਨਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਅਸਲ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਉਹਨਾਂ ਨੂੰ ਲੋਕ ਸਭਾ ਵਿਚ ਸ਼ਾਮਲ ਹੋਣ ਦਿੱਤਾ ਜਾਵੇ ਕਿਉਂਕਿ 60 ਦਿਨਾਂ ਤੱਕ ਸੈਸ਼ਨ ਵਿਚ ਭਾਗ ਨਾ ਲੈਣ ’ਤੇ ਉਹਨਾਂ ਦੀ ਮੈਂਬਰਸ਼ਿਪ ਖ਼ਤਮ ਹੋਣ ਦਾ ਖ਼ਤਰਾ ਹੈ।
ਇਸ ’ਤੇ ਹਾਈ ਕੋਰਟ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਖਾਸ ਗੱਲ ਇਹ ਹੈ ਕਿ ਉਮਰ ਭਾਲ ਦੇ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਦੇ ਮਾਮਲੇ ਸੰਬੰਧੀ ਪਾਈ ਗਈ ਪਟੀਸ਼ਨ ਤੇ ਚਾਰ ਮਾਰਚ ਨੂੰ ਸੁਣਵਾਈ ਹੋਈ ਸੀ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਉੱਤੇ ਕੇਂਦਰ ਸਰਕਾਰ ਦੇ ਵਕੀਲ ਨੇ ਜਵਾਬ ਦਿੱਤਾ ਸੀ ਜਵਾਬ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 12 ਮਾਰਚ ਤੇ ਪਾ ਦਿੱਤੀ ਸੀ ਅੱਜ ਹੋਈ ਸੁਣਵਾਈ ਵਿੱਚ ਮਾਨਯੋਗ ਹਾਈਕੋਰਟ ਨੇ ਉਪਰੋਕਤ ਫੈਸਲਾ ਲਿਆ ਹੈ।। ਇਸ ਮੁੱਦੇ ਤੇ ਲੋਕ ਸਭਾ ਕਮੇਟੀ ਨੇ ਮੀਟਿੰਗ ਕਰਕੇ ਆਪਣੇ ਸੁਝਾਅ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੇ ਸਨ ਜੋ ਕਿ ਗੁਪਤ ਰੱਖੇ ਗਏ ਸਨ ਲੋਕ ਸਭਾ ਸੈਸ਼ਨ 10 ਮਾਰਚ ਨੂੰ ਸ਼ੁਰੂ ਸ਼ੁਰੂ ਹੋਇਆ ਸੀ। ਪਟੀਸ਼ਨ ਵਿੱਚ ਆਖਿਆ ਗਿਆ ਸੀ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੁੰਦੇ ਤਾਂ ਉਹਨਾਂ ਦੀ ਲੋਕ ਸਭਾ ਮੈਂ ਬਰਸੀ ਰੱਦ ਹੋ ਸਕਦੀ ਹੈ ਅੰਮ੍ਰਿਤ ਪਾਲ ਸਿੰਘ ਨੇ ਲੋਕ ਸਭਾ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਹੁਣ ਤੱਕ 46 ਦਿਨਾਂ ਤੋਂ ਲੋਕ ਸਭਾ ਤੋਂ ਗੈਰ ਹਾਜ਼ਰ ਹਨ। ਪਹਿਲਾਂ 24 ਜੂਨ ਤੋਂ 2 ਜੁਲਾਈ ਤੱਕ ਅਤੇ ਫਿਰ 22 ਜੁਲਾਈ ਤੋਂ 9 ਅਗਸਤ ਤੱਕ ਉਨਾ 19 ਦਿਨਾਂ ਲਈ। ਇਸ ਤੋਂ ਬਾਅਦ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗੈਰ ਹਾਜ਼ਰ ਰਹੇ ਅੰਮ੍ਰਿਤ ਪਾਲ ਸਿੰਘ ਨੇ ਕਿਹਾ ਕਿ ਉਹ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੈ ਅਤੇ ਸਦਮ ਦੇ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਉਹਨਾਂ ਨੇ ਪਿਛਲੇ ਸਾਲ ਲੋਕ ਸਭਾ ਸਪੀਕਰ ਕੋਲ ਮੰਗ ਰੱਖੀ ਸੀ ਉਹ ਲੋਕ ਸਭਾ ਸੈਸ਼ਨ ਵਿੱਚ ਸ਼ਾਮਿਲ ਹੋਣ। ਬਾਅਦ ਵਿੱਚ 17 ਦਸੰਬਰ ਨੂੰ ਇਹ ਮੰਗ ਸਬੰਧੀ ਅੰਮ੍ਰਿਤਸਰ ਦੇ ਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ ਇਸ ਲਈ ਹੁਣ ਉਹਨਾਂ ਨੇ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਤੇ ਅੱਜ 12 ਮਾਰਚ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਕੀਤਾ ਹੈ ਕਿ ਅੰਮ੍ਰਿਤ ਪਾਲ ਸਿੰਘ ਲੋਕ ਸਭਾ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋ ਸਕੇਗਾ ਪ੍ਰੰਤੂ ਉਹਨਾਂ ਦੀ ਖਡੂਰ ਸਾਹਿਬ ਤੋਂ ਮੈਂਬਰਸ਼ਿਪ ਵਰਕਰਾਰ ਰਹੇਗੀ।
|
ReplyForward Add reaction
|


