Home » ਪੰਜਾਬ » ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪ੍ਰਬੰਧਕ ਕਮੇਟੀ ਨੇ ਕੀਤਾ ਰੀਲਿਜ਼….

ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪ੍ਰਬੰਧਕ ਕਮੇਟੀ ਨੇ ਕੀਤਾ ਰੀਲਿਜ਼….

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ (ਜਗਤਾਰ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਅਸੀਸ ਰੀਕਾਰਡਸ ਵਲੋਂ ਰੀਲਿਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ ਵੱਲੋਂ ਆਪ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸਟਰ ਡਾਪ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਇਸ ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਉੱਘੇ ਸਮਾਜ ਸੇਵੀ ਸ੍ਰ. ਸਰਵਜੀਤ ਸਿੰਘ ਜੀ ਹਨ, ਜਦਕਿ ਗੀਤ ‘ਚ ਉੱਘੇ ਅਦਾਕਾਰ ਮਲਕੀਤ ਰੌਣੀ ਅਤੇ ਸਤਵੰਤ ਕੌਰ ਨੇ ਅਦਾਕਾਰੀ ਕੀਤੀ ਹੈ। ਇਸ ਗੀਤ ਦੀ ਪ੍ਰੋਡਕਸ਼ਨ ਧੀਰਜ ਰਾਜਪੁਤ ਨੇ ਕੀਤੀ ਹੈ। ਇਸ ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ। ਇਸ ਗੀਤ ਵਿੱਚ ਅਸੀਸ ਕੌਰ ਨੇ ਧਰਮ ਦੇ ਨਾਂ ਤੇ ਝੂਠੇ ਕਰਮ ਕਾਂਡ, ਕਟੱੜਤਾ ਤੇ ਪਖੰਡਾਂ ਦਾ ਵਿਰੋਧ ਕਰਦੇ ਹੋਏ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬਤ ਦੇ ਭਲੇ ਅਤੇ ਸਾਂਝੀਵਾਲਤਾ ਦੇ ਸੁਨੇਹੇ ਨੂੰ ਬਹੁਤ ਸੁੰਦਰ ਢੰਗ ਨਾਲ ਦਰਸਾਇਆ ਗਿਆ ਹੈ। ਗੀਤ ਵਿੱਚ ਗੁਰ ਸਾਹਿਬ ਜੀ ਵਲੋਂ ਚਾਰ ਉਦਾਸੀਆਂ ਦੋਰਾਨ ਵੱਖ ਵੱਖ ਦੇਸ਼ਾਂ ਵਿੱਚ ਉਨਾਂ ਦੇ ਲਏ ਜਾਣ ਵਾਲੇ ਵੱਖ ਵੱਖ ਨਾਮਾਂ ”ਨਾਨਕ ਲਾਮਾ”, ”ਨਾਨਕ ਪੀਰ”, ”ਬਾਬਾ ਫੂਸਾ”, ”ਨਾਨਕ ਆਚਾਰਿਆ ” ਆਦਿ ਬਾਰੇ ਦਸਿਆ ਗਿਆ ਹੈ। ਇਹ ਗੀਤ ਯੂ-ਟਿਊਬ ਲਿੰਕ ਅਸੀਸ ਰਿਕਾਰਡਜ਼’ ਤੇ ਦੇਖਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਸੀਸ ਕੌਰ ਵੱਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸਤਿਕਾਰ ਵਿੱਚ ਧਾਰਮਿਕ ਗੀਤ ‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’ , ‘ਸਿੰਘ ਸ਼ਹੀਦਾਂ ਦਾ ਡੇਰਾ’, ‘ਜਨਮ ਦਿਨ ਮੁਬਾਰਕ’ , ‘ਥੋਡਾ ਸੋਹਣਾ ਹੈ ਦਰਬਾਰ’, ‘ਪਿਆਰ ਬੇਸ਼ੁਮਾਰ’, ‘ਪਾਵਨ ਸਿੰਘ ਸ਼ਹੀਦਾਂ ਦਾ ਅਸਥਾਨ’, ‘ਹੰਸਾਲੀ ਵਾਲੇ ਸੰਤਾਂ ਦੇ ਬੱਚਨ’ ਤੋਂ ਇਲਾਵਾ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਉਪਮਾ ਵਿੱਚ ਗਾਏ ਗੀਤਾਂ ਨੂੰ ਸੰਗਤਾਂ ਵਲੋਂ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਅਸੀਸ ਕੌਰ ਨੂੰ ਸਮਾਜ ਦੀਆਂ ਵੱਡੀਆਂ ਅਤੇ ਸਨਮਾਨਯੋਗ ਸਮਾਜਿਕ ਜਥੇਬੰਦੀਆਂ ਵੱਲੋਂ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਲਈ ਕਈ ਵਾਰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਤੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਆਪਣੇ ਧਾਰਮਿਕ ਗੀਤਾਂ ਰਾਹੀਂ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਅਮਨ, ਸ਼ਾਂਤੀ ਅਤੇ ਰੱਬੀ ਪਿਆਰ ਦਾ ਸੰਦੇਸ਼ ਦਿੰਦੇ ਰਹਿਣਗੇ।

Leave a Reply

Your email address will not be published. Required fields are marked *