Home » ਪੰਜਾਬ » ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਚ ਹੋਈ ਮੀਟਿੰਗ ਰਹੀ ਬੇਸਿੱਟਾ ਅਗਲੇ ਗੇੜ ਦੀ ਮੀਟਿੰਗ ਹੋਵੇਗੀ 4 ਮਈ ਨੂੰ…

ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਚ ਹੋਈ ਮੀਟਿੰਗ ਰਹੀ ਬੇਸਿੱਟਾ ਅਗਲੇ ਗੇੜ ਦੀ ਮੀਟਿੰਗ ਹੋਵੇਗੀ 4 ਮਈ ਨੂੰ…

ਚੰਡੀਗੜ੍ਹ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਚੰਡੀਗੜ੍ਹ ਵਿੱਚ ਤੀਜੇ ਗੇੜ ਦੀ ਹੋਈ ਗੱਲਬਾਤ ਕਿਸੇ ਬੰਨੇ ਨਹੀਂ ਲੱਗੀ ਅਤੇ ਬੇਸਿੱਟਾ ਰਹੀ। ਖਾਸ ਗੱਲ ਇਹ ਹੈ ਕਿ ਕੇਂਦਰੀ ਕੇਂਦਰ ਸਰਕਾਰ ਵੱਲੋਂ ਬੈਠਕ ਵਿੱਚ ਖੇਤੀ ਮੰਤਰੀ ਸ਼ਿਵਰਾਜ ਚੌਹਾਨ, ਉਦਯੋਗ ਮੰਤਰੀ ਪਿਊਸ ਗੋਇਲ ਅਤੇ ਖੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਪਰਹਿਲਾਦ ਜੋਸ਼ੀ ਸ਼ਾਮਿਲ ਹੋਏ। ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਅਤੇ ਗੁਰਮੀਤ ਸਿੰਘ ਖੁਡੀਆਂ ਨੇ ਨੁਮਾਇੰਦਗੀ ਕੀਤੀ। ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਅਗਲੇ ਗੇੜ ਦੀ ਮੀਟਿੰਗ 4 ਮਈ ਨੂੰ ਹੋਵੇਗੀ। ਖਾਸ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ 22 ਫਰਵਰੀ ਨੂੰ ਦੂਜੇ ਗੇੜ ਦੀ ਬੈਠਕ ਦੌਰਾਨ ਕਿਸਾਨਾਂ ਨੇ ਆਪਣੀ ਰਾਏ ਰੱਖੀ ਸੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੇਣ ਲਈ ਵਿੱਤੀ ਸਹਾਇਤਾ ਕਿਵੇਂ ਪ੍ਰਾਪਤ ਕਰ ਸਕਦਾ ਹੈ। ਕੇਂਦਰੀ ਟੀਮ ਨੇ ਉਦੋਂ ਅੰਕੜਿਆਂ ਨੂੰ ਲੈ ਕੇ ਆਪਣੇ ਸ਼ੰਕੇ ਪ੍ਰਗਟਾਏ ਸਨ। ਜਿਸ ਤੋਂ ਬਾਅਦ ਕਿਸਾਨ ਯੂਨੀਅਨਾਂ ਨੇ ਅੰਕੜਾ ਦੇ ਸਰੋਤਾਂ ਦੇ ਨਾਲ ਇੱਕ ਤਫਸੀਲੀ ਰਿਪੋਰਟ ਪੇਸ਼ ਕੀਤੀ। ਪ੍ਰੰਤੂ ਅੱਜ ਦੀ ਮੀਟਿੰਗ ਤੋਂ ਪਹਿਲਾਂ ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਰੱਖੇ ਮੁੱਦਿਆਂ ਤੇ ਕੇਂਦਰੀ ਮੰਤਰੀਆਂ ਨੇ ਕਿਹਾ ਕਿ ਉਹ ਬਾਕੀ ਸਟੇਟਾਂ ਨਾਲ ਵੀ ਇਸ ਬਾਰੇ ਗੱਲਬਾਤ ਕਰਨਗੇ। ਕਿਸਾਨ ਜਥੇਬੰਦੀਆਂ ਦੇ 28 ਨੁਮਾਇੰਦਿਆਂ ਅਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਚੰਡੀਗੜ੍ਹ ਦੇ ਸੈਕਟਰ 26  ਮਹਾਤਮਾ ਗਾਂਧੀ ਸਟੇਟ ਇੰਸਟੀਟਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਵਿੱਚ ਤੀਜੇ ਗੇੜ ਦੀ ਗੱਲਬਾਤ ਸਵੇਰੇ 11 ਵਜੇ ਕਰੀਬ ਸ਼ੁਰੂ ਹੋਈ। ਪਰ ਗੱਲ ਕਿਸੇ ਬੰਨੇ ਨਹੀਂ ਲੱਗੀ। ਹੁਣ ਤੱਕ ਹੋਈ ਗੱਲਬਾਤ ਇੰਜ ਲੱਗਦਾ ਹੈ ਕਿ ਦੋਵੇਂ ਧਿਰਾਂ ਆਪੋ ਆਪਣੇ ਸਟੈਂਡ ਤੇ ਕਾਇਮ ਹਨ।  ਜਦੋਂ ਕਿ ਬੈਠਕ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਦੇਰ ਨੇ ਬੈਠਕ ਤੋਂ ਪਹਿਲਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕੇਂਦਰੀ ਟੀਮ ਸਾਡੀਆਂ 12 ਮੰਗਾਂ ਪੂਰੀਆਂ ਕਰੇਗੀ। ਜਿਨਾਂ ਵਿੱਚ ਸਾਰੀਆਂ ਫਸਲਾਂ ਤੇ ਐਮਐਸਪੀ ਲਈ ਕਾਨੂੰਨੀ ਗਰੰਟੀ ਸੀ2+ 50 ਫਾਰਮੂਲੇ ਅਤੇ ਐਮਐਸਪੀ ਨਿਰਧਾਰਤ ਕਰਨ ਵਸੂਲ ਬੀਮਾ ਯੋਜਨਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫੀ ਸ਼ਾਮਿਲ ਹੈ। ਖਾਸ ਗੱਲ ਇਹ ਹੈ ਕਿ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਨਾਲ ਹੋ ਰਹੀਆਂ ਮੀਟਿੰਗਾਂ ਲਗਭਗ ਹੁਣ ਤੱਕ ਬੇਸ਼ਕ ਰਹੀਆਂ ਹਨ ਅਗਲੀ 14 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੀ ਹੋਵੇਗਾ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ।

Leave a Reply

Your email address will not be published. Required fields are marked *