Home » Uncategorized » ਪੰਜਾਬ ‘ਚ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹੇਠ ਬਣਾਈ ਗਈ ਪੰਜ ਮੈਂਬਰੀ ਕੈਬਨਟ ਸਭ ਕਮੇਟੀ

ਪੰਜਾਬ ‘ਚ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹੇਠ ਬਣਾਈ ਗਈ ਪੰਜ ਮੈਂਬਰੀ ਕੈਬਨਟ ਸਭ ਕਮੇਟੀ

16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਅਤੇ 48 ਨਸ਼ਾ ਤਸਕਰ ਕੀਤੇ ਗਿ੍ਫਤਾਰ..

ਚੰਡੀਗੜ੍ਹ 31 ਮਾਰਚ (ਜਗਤਾਰ  ਸਿੰਘ ਸੈਦਪੁਰ) : ਯੁੱਧ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4640 ਹੋ ਗਈ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸਦੇ ਚਲਦਿਆਂ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।..ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

 

Leave a Reply

Your email address will not be published. Required fields are marked *