
ਚੰਡੀਗੜ੍ਹ, 6 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : . ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਜਨਰਲ ਡੈਲੀਗੇਟ ਸੈਸ਼ਨ ਦੀ ਤਰੀਕਾਂ ਦਾ ਨੂੰ ਤੈਅ ਕਰਨਾ ਲਈ 8 ਅਪ੍ਰੈਲ ਨੂੰ 2ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਮੀਟਿੰਗ ਸੱਦੀ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਮੀਟਿੰਗ ਪਾਰਟੀ ਦੇ ਭਵਿੱਖੀ ਰਣਨੀਤੀ ਅਤੇ ਅਹੁਦੇਦਾਰਾਂ ਦੀ ਨਿਯੁਕਤੀ ਨੂੰ ਲੈ ਕੇ ਮਹੱਤਵਪੂਰਨ ਮੰਨੀ ਜਾ ਰਹੀ ਹੈ। ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਅਹਿਮ ਮੌਕਾ ਹੈ। ਜਿਸ ਵਿੱਚ ਪਾਰਟੀ ਦੀ ਅਗਵਾਈ ਅਤੇ ਸੰਗਠਨਿਕ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮਰਥਕਾਂ ਵਿੱਚ ਇਸ ਮੀਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਤੈਅ ਹੋਣ ਨਾਲ ਪਾਰਟੀ ਦੀ ਨਵੀਂ ਲੀਡਰਸ਼ਿਪ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਖਾਸ ਗੱਲ ਇਹ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦਾ ਖਹਿੜਾ ਛਡਾਉਣ ਲਈ ਨਵੇਂ ਪ੍ਰਧਾਨ ਦੀ ਚੋਣ ਕਰਨ ਲਈ ਕਾਰਵਾਈਆਂ ਕਰ ਰਹੇ ਹਨ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਮਜਬੂਤ ਹੋ ਸਕੇ ਅਤੇ ਪੰਜਾਬ ਚ ਆਪਣੇ ਸਰਕਾਰ ਬਣਾਉਣ ਦੇ ਸਮਰੱਥ ਹੋ ਸਕੇ ਆਮ ਲੋਕਾਂ ਵਿੱਚ ਇਹ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ ਦੀਆਂ ਗਲਤੀਆਂ ਕਾਰਨ ਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਪੱਠਾ ਬੈਠੇ ਹੈ ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੀ ਬਹੁਤ ਸਾਰਾ ਇਹੋ ਜਿਹਾ ਕੁਝ ਹੋਰ ਹੈ ਜਿਸ ਨੂੰ ਸਿੱਖ ਸੰਗਤ ਬਰਦਾਸ਼ਤ ਨਹੀਂ ਕਰ ਸਕਦੀ ਇਸੇ ਤਰ੍ਹਾਂ ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਵੀ ਸੁਖਬੀਰ ਬਾਦਲ ਵੱਲੋਂ ਆਪਣੇ ਸਵਾਰਥਾਂ ਲਈ ਵਰਤਣ ਕਾਰਨ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਵੱਡੇ ਪੱਧਰ ਤੇ ਰੋਸ ਹੈ ਇਸ ਲਈ ਹੁਣ ਪਾਰਟੀ ਦੇ ਸੀਨੀਅਰ ਆਗੂ ਇਹ ਸਮਝਦੇ ਹਨ ਕਿ ਜੇਕਰ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਰ ਵੀ ਨੁਕਸਾਨ ਪਹੁੰਚ ਸਕਦਾ ਹੈ।


