Home » Uncategorized » ਪੰਜਾਬ ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਪਿੰਡ ਜਨਸੂਹਾ ਮਾਮਲੇ ਦਾ ਨੋਟਿਸ ਲੈਂਦਿਆਂ ਐਸਐਸਪੀ. ਤੋਂ ਮੰਗੀ ਰਿਪੋਰਟ..

ਪੰਜਾਬ ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਪਿੰਡ ਜਨਸੂਹਾ ਮਾਮਲੇ ਦਾ ਨੋਟਿਸ ਲੈਂਦਿਆਂ ਐਸਐਸਪੀ. ਤੋਂ ਮੰਗੀ ਰਿਪੋਰਟ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪਿੰਡ ਜਨਸੂਹਾ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨੂੰ ਖੰਬੇ ਨਾਲ ਬੰਨ ਕੇ ਕੀਤੇ ਤਸੱਦਦ ਦੇ ਸਬੰਧ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਐਸਐਸਪੀ ਨੂੰ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਫਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੁਲਿਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ।..ਪਰੇਸ਼ਾਨੀ ਜਾਂ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਔਰਤ ਨੂੰ ਪਰੇਸ਼ਾਨ ਕਰਨ ਜਾਂ ਬੇਲੋੜਾ ਦਬਾਅ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *