ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ (ਐਤਵਾਰ) ਨੂੰ ਗੁਰਦੁਆਰਾ ਅੰਬ ਸਾਹਿਬ ਫੇ-8 ਮੋਹਾਲੀ ਵਿਖੇ ਕਰਵਾਏ ਜਾ ਰਹੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ 2025 ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਗੱਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਕਾਈ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰਜਿ.ਦੇ ਮੋਹਾਲੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਪ੍ਰਬੰਧਕ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ 4 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਵਾਲੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਅੱਠ ਚੋਟੀ ਦੀਆਂ ਟੀਮਾਂ ਭਾਗ ਲੈਣਗੀਆਂ। ਗੱਤਕੇ ਦੀ ਖੇਡ ਉਥੇ ਸ਼ਾਹਤ ਕਰਨ ਲਈ ਟੀਮਾਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਟੀਮਾਂ ਦੇ ਗਰੁੱਪ ਪ੍ਰਦਰਸ਼ਨ ਮੁਕਾਬਲੇ ਅਤੇ ਵਿਅਕਤੀਗਤ ਫਰੀ ਸੋਟੀ ਮੁਕਾਬਲੇ ਹੋਣਗੇ। ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ-3ਬੀ ਤੋਂ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਤੱਕ ਮਹੱਲਾ ਸਜਾਇਆ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਨੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਸਫਲਤਾ ਲਈ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਉੱਪ ਪ੍ਰਧਾਨ, ਡਾਕਟਰ ਕੁਲਦੀਪ ਸਿੰਘ ਬਾਕਰਪੁਰ ਵਿੱਤ ਸਕੱਤਰ ਅਮਰਜੀਤ ਸਿੰਘ, ਹਰਮਨਜੋਤ ਸਿੰਘ ਜੰਡਪੁਰ, ਰਾਜਵੀਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਤਲਵਿੰਦਰ ਸਿੰਘ ਦੇਸੂ ਮਾਜਰਾ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ ਭਿੰਦਾ ਸਰਪੰਚ, ਦਵਿੰਦਰ ਸਿੰਘ ਦਰਸੀ ਹਾਜ਼ਰ ਸਨ।
ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ (ਐਤਵਾਰ) ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਣਗੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ : ਅਕਵਿੰਦਰ ਸਿੰਘ ਗੋਸਲ


