Home » Uncategorized » ਐਸਡੀਐਮ ਦਫਤਰ ‘ਚ ਠੇਕੇ ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਵਿਜੀਲੈਂਸ ਬਿਊਰੋ

ਐਸਡੀਐਮ ਦਫਤਰ ‘ਚ ਠੇਕੇ ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਵਿਜੀਲੈਂਸ ਬਿਊਰੋ

ਚੰਡੀਗੜ੍ਹ, 23 ਅਪ੍ਰੈਲ, (ਜਗਤਾਰ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 8,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127/170 ਅਧੀਨ ਦਰਜ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਮੁਲਜਮ ਵੱਲੋਂ ਹੋਰ ਕੀ ਖੁਲਾਸੇ ਕੀਤੇ ਜਾਣਗੇ। ਫਿਲਹਾਲ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਕਾਲੇ ਕੱਪੜੇ ਪਾ ਕੇ ਹੱਥਾਂ ਪੈਰਾਂ ਨੂੰ ਸੰਗਲਾਂ ‘ਚ ਜਕੜ ਕੇ ਕੀਤਾ ਜਾਵੇਗਾ ਪਾਰਲੀਮੈਂਟ ਵੱਲ ਰੋਸ ਪ੍ਰਦਰਸ਼ਨ : ਮੋਰਚਾ ਤਾਲਮੇਲ ਕਮੇਟੀ