Translate Your Language

October 7, 2026 11:22 am

PUNPUN03583/19/1/2007-TC

PUNPUN03583/19/1/2007-TC

Home » Uncategorized » ਪਹਿਲਗਾਮ ‘ਚ ਅੱਤਵਾਦੀ ਹਮਲੇ ਦੌਰਾਨ ਮਾਰੇ ਸਲਾਨੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਪਹਿਲਗਾਮ ‘ਚ ਅੱਤਵਾਦੀ ਹਮਲੇ ਦੌਰਾਨ ਮਾਰੇ ਸਲਾਨੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਨੂੰ ਮਾਰਨ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਇਸ ਹਮਲੇ ਲਈ ਜਿੰਮੇਵਾਰ ਅੱਤਵਾਦੀਆਂ ਨੂੰ ਤੁਰੰਤ ਕਾਬੂ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਟ੍ਰੇਡਰਜ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਰਜਿ. 3ਬੀ2 ਬਲਾਕ-ਬੀ ਮੋਹਾਲੀ ਨੇ ਇੱਕ ਮੀਟਿੰਗ ਵਿੱਚ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਂਟ ਕਰਨ ਮੌਕੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਨੇ ਕੀਤਾ। ਇਸ ਮੌਕੇ ਸੰਸਥਾ ਦੇ ਜਰਨਲ ਸਕੱਤਰ ਬਰੁਣ ਗੁਪਤਾ, ਖਜਾਨਚੀ ਜਤਿੰਦਰ ਪਾਲ ਸਿੰਘ ਢਿੰਗਰਾ, ਅਸ਼ੋਕ ਕੁਮਾਰ, ਨਵਦੀਪ ਬਾਂਸਲ, ਅੰਕਿਤ ਗੁਪਤਾ ਅਤੇ ਰਜੀ ਭਾਟੀਆ ਵੀ ਹਾਜਰ ਸਨ। ਉਹਨਾਂ ਕਿਹਾ ਕਿ ਪਾਕਿਸਤਾਨ ਅਤੇ ਇੰਡੀਆ ਵਿੱਚ ਤਣਾਅ ਹੋਣ ਕਾਰਨ ਸੈਲਾਨੀਆਂ ਦੇ ਹੋਏ ਕਤਲਾਂ ਲਈ ਕਿਸ ਨੂੰ ਜਿੰਮੇਵਾਰ ਠਹਿਰਾਇਆ ਜਾਵੇ। ਉਹਨਾਂ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਕਿਹਾ ਜਾ ਸਕਦਾ। ਕਿਉਂਕਿ ਬੇਕਸੂਰ ਮਾਸੂਮ ਸੈਲਾਨੀਆਂ ਦਾ ਇਸ ਤਰ੍ਹਾਂ ਕਤਲ ਹੋਣਾ ਦੇਸ਼ ਲਈ ਬਹੁਤ ਸ਼ਰਮ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਉਹਨਾਂ ਕਿਹਾ ਕਿ ਸੈਲਾਨੀਆਂ ਦੇ ਕਤਲ ਹੋਣ ਕਾਰਨ ਦੋਹਾਂ ਦੇਸ਼ਾਂ ਵਿੱਚ ਪਾੜਾ ਹੋਰ ਵੀ ਵੱਧ ਗਿਆ ਹੈ। ਜਿਸ ਦਾ ਸਿੱਟਾ ਇਹ ਨਿਕਲਿਆ ਹੈ ਕਿ ਇੰਡੀਆ ਨੇ ਅਟਾਰੀ ਚੈੱਕ ਪੋਸਟ ਬੰਦ ਕਰ ਦਿੱਤੀ ਹੈ ਅਤੇ ਸਿੰਧੂ ਜਲ ਸਮਝੌਤਾ ਵੀ ਰੋਕ ਦਿੱਤਾ ਹੈ। ਇਸ ਤੋਂ ਇਲਾਵਾ ਪਾਕ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਮੈਂਬਰ ਘਟਾ ਦਿੱਤੇ ਹਨ। ਪਾਕਿਸਤਾਨੀਆਂ ਨੂੰ ਭਾਰਤ ਯਾਤਰਾ ਦੀ ਇਜਾਜ਼ਤ ਨਹੀਂ ਹੋਵੇਗੀ। ਉਨਾ ਕਿਹਾ ਕਿ ਬੇਸ਼ੱਕ ਫਿਲਹਾਲ ਪਾਕਿਸਤਾਨ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਨਾਲ ਪਾਕਿਸਤਾਨ ਦਾ ਕੋਈ ਸਬੰਧ ਨਹੀਂ ਹੈ। ਇਥੋਂ ਤੱਕ ਕਿ ਪਾਕਿਸਤਾਨ ਨੇ ਭਾਰਤ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਪ੍ਰੰਤੂ ਪਾਕਿਸਤਾਨ ਵੱਲੋਂ ਦਿੱਤੇ ਇਸ ਬਿਆਨ ਤੋ ਇਹ ਨਹੀਂ ਸਮਝ ਸਮਝੇ ਜਾ ਸਕਦਾ ਕਿ ਅਸਲ ‘ਚ ਇਹੋ ਜਿਹੀ ਘਿਨਾਉਣੀ ਕਾਰਵਾਈ ਕਰਨ ਜਾਂ ਕਰਾਉਣ ਵਾਲੇ ਜਿੰਮੇਵਾਰ ਲੋਕ ਕੌਣ ਹਨ। ਇਹ ਤਾਂ ਉਦੋਂ ਹੀ ਸਪਸ਼ਟ ਹੋਵੇਗਾ ਜਦੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜਾਵਾਂ ਮਿਲਣਗੀਆਂ। ਪਰੰਤੂ ਦੇਸ਼ ਵਿੱਚ ਇਹੋ ਜਿਹੀਆਂ ਅਣਸੁਖਾਵੀਆ ਘਟਨਾਵਾਂ ਹੋਣੀਆਂ ਦੇਸ਼ ਦੇ ਨਾਗਰਿਕਾਂ ਲਈ ਅਸੁਰੱਖਿਅਤਾ ਦਾ ਮਾਹੌਲ ਕਿਹਾ ਜਾ ਸਕਦਾ ਹੈ। ਉਹਨਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿਰਫਤਾਰ ਕਰਕੇ ਸਜਾਵਾਂ ਦੇਣੀਆਂ ਚਾਹੀਦੀਆਂ ਹਨ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

Leave a Reply

Your email address will not be published. Required fields are marked *