Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਤਖਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਕੁਲਦੀਪ ਸਿੰਘ ਜੀ ਦੇ ਪੰਥਕ ਜੱਥੇ ਨੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਅਮਨਦੀਪ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ  ਭਾਈ ਨਾਨਕ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ  ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਈਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦਸਿੱਆ। ਇਸ ਤੋਂ ਇਲਾਵਾ ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਬੀਬੀ ਗੁਰਨੂਰ ਕੌਰ, ਭਾਈ ਓਂਕਾਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ ।

Leave a Reply

Your email address will not be published. Required fields are marked *

ਮਭਾਰਤੀ ਜਵਾਨ ਕਿਸਾਨ ਪਾਰਟੀ ਵੱਲੋਂ ਪੰਜਾਬ ‘ਚ ਮੁੜ ਮਹਾਰਾਜਾ ਰਣਜੀਤ ਸਿੰਘ ਜੀ ਦੇ ਸੁਨਿਹਰੇ ਖਾਲਸਾ ਰਾਜ ਅਤੇ ਆਧੁਨਿਕ ਅਮਰੀਕਾ ਵਾਂਗ ਬਣਾਏ ਜਾਵੇਗਾ ਮਜ਼ਬੂਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪ੍ਰਸ਼ਾਸਨ : ਸੂਬਾ ਪ੍ਰਧਾਨ ਦਲਜੀਤ ਸਿੰਘ ਸੈਣੀ

2015 ਦੇ ‘ਚ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੇ ‘ਚ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਸੈਂਕੜੇ ਦੀ ਗਿਣਤੀ ‘ਚ ਹੋਈ ਜਖਮੀ ਸੰਗਤ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਰਘਵੀਰ ਸਿੰਘ ਨੇ ਜਿੰਮੇਵਾਰ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਠਹਿਰਾਇਆ ਜਿੰਮੇਵਾਰ..