Home » Uncategorized » ਪੰਜਾਬ ਦੇ ਰਾਜਪਾਲ ਕਟਾਰੀਆ ਵਲੋਂ ਅਧਿਆਪਕ ਜਰਨੈਲ ਨਿੱਕੂਵਾਲ ਦਾ ਵਿਸ਼ੇਸ਼ ਸਨਮਾਨ

ਪੰਜਾਬ ਦੇ ਰਾਜਪਾਲ ਕਟਾਰੀਆ ਵਲੋਂ ਅਧਿਆਪਕ ਜਰਨੈਲ ਨਿੱਕੂਵਾਲ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ

ਦਵਿੰਦਰਪਾਲ ਸਿੰਘ
1 ਮਈ, ਸ੍ਰੀ ਅਨੰਦਪੁਰ ਸਾਹਿਬ, ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੀਂਢਵਾਂ ਅੱਪਰ ਵਿਖੇ ਤੈਨਾਤ ਈ.ਟੀ.ਟੀ. ਅਧਿਆਪਕ ਜਰਨੈਲ ਸਿੰਘ ਨਿੱਕੂਵਾਲ ਦਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ ਨਾਮੀ ਵੈਬ ਪੋਰਟਲ ਡੇਲੀ ਪੋਸਟ ਵਲੋਂ ਚੰਡੀਗੜ੍ਹ ਵਿਖੇ ਕਰਵਾਏ *ਸਿੱਖਿਆ ਸਮੇਲਨ-ਤਾਲੀਮ* ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਰਾਜਪਾ ਮਾਨਯੋਗ ਗੁਲਾਬ ਚੰਦ ਕਟਾਰੀਆ ਵਲੋਂ ਪੋਰਟਲ ਦੇ ਮੁਖੀ ਜਗਦੀਪ ਸਿੰਘ ਸੰਧੂ ਸਮੇਤ ਸਿੱਖਿਆ ਜਗਤ ਨਾਲ ਜੁੜੀਆਂ ਨਾਮੀ ਸਖਸੀਅਤਾਂ ਦੀ ਹਾਜਰੀ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵੀ ਵਿਸ਼ੇ਼ਸ਼ ਤੌਰ ਤੇ ਹਾਜਰੀ ਭਰੀ ਗਈ ਸੀ। ਦੱਸਣਯੋਗ ਹੈ ਕਿ ਜੁਲਾਈ 2006 ਵਿੱਚ ਸਿੱਖਿਆ ਮਹਿਕਮੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਝਿੰਜੜੀ ਵਿਖੇ ਬਤੌਰ ਈ.ਟੀ.ਟੀ. ਅਧਿਆਪਕ ਭਰਤੀ ਹੋਏ ਸੀ ਅਤੇ ਹੁਣ ਮੀਂਢਵਾਂ ਅੱਪਰ ਸਕੂਲ ਵਿਖੇ ਤੈਨਾਤ ਹਨ।ਜਿਸ ਤੋਂ ਬਾਅਦ ਉਨ੍ਹਾਂ ਵਿਦਿਆ ਦੇ ਦਾਨ ਦੇ ਨਾਲ-ਨਾਲ ਬੂਟੇ ਲਗਾਉਣਾ, ਵਿਦਿਆਰਥੀਆਂ ਨੂੰ ਜੁੱਡੋ, ਕਰਾਟੇ ਅਤੇ ਸਕੇਅ ਮਾਰਸ਼ਲ ਆਰਟਸ ਸਮੇਤ ਇਲਾਕੇ ਦੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਲਗਾਤਾਰਤਾ ਲਈ ਯਤਨ ਕੀਤੇ ਜਾਂਦੇ ਰਹੇ ਹਨ।ਇਸ ਤੋਂ ਬਿਨ੍ਹਾਂ ਸਮਾਜ ਦੇ ਸਹਿਯੋਗ ਨਾਲ ਸਮੇਂ ਸਮੇਂ ਤੇ ਸਕੂਲਾਂ ਦੀ ਬਹਿਤਰੀ ਲਈ ਕੰਮ ਕੀਤਾ ਗਿਆ ਹੈ।ਉਨ੍ਹਾਂ ਦੇ ਵਿਦਿਆਰਥੀ ਸੂਬਾ ਪੱਧਰ ਤੇ ਸੋਨ ਤੇ ਚਾਂਦੀ ਦੇ ਤਗਮੇ ਜਿੱਤ ਚੁੱਕੇ ਹਨ।ਇਸ ਤੋਂ ਬਿਨ੍ਹਾਂ ਉਨ੍ਹਾ ਨੇ ਜਿਲ੍ਹਾ ਰੂਪਨਗਰ ਦੇ ਪ੍ਰਿੰਟ ਮੀਡੀਆ ਕੁਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਨੂੰ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਇਲਾਕੇ ਦੀਆਂ ਨਾਮੀ ਜਥੇਬੰਦੀਆਂ ਵਲੋਂ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਅਧਿਆਪਕ ਨਿੱਕੂਵਾਲ ਨੇ ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ, ਸ੍ਰੀ ਕੀਰਤਪੁਰ ਸਾਹਿਬ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਦੀਪ ਸਿੰਘ ਤੋਂ ਇਲਾਵਾ ਸਾਥੀ ਅਧਿਆਪਕਾਂ, ਝਿੰਜੜੀ ਅਤੇ ਮੀਢਵਾਂ ਵਸਨੀਕਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਜਿਨ੍ਹਾਂ ਦੇ ਸਹਿਯੋਗ ਕਰਕੇ ਉਹ ਸਿੱਖਿਆ ਦੇ ਨਾਲ ਨਾਲ ਸਮਾਜ ਦੀ ਬਹਿਤਰੀ ਲਈ ਕੰਮ ਕਰ ਰਹੇ ਹਨ।ਅਤੇ ਉਨ੍ਹਾਂ ਨੂੰ ਇਸ ਮਾਣ ਨਾਲ ਨਵਾਜਿਆ ਗਿਆ ਹੈ।

Leave a Reply

Your email address will not be published. Required fields are marked *