Home » Uncategorized » ਖਾਲਸਾ ਸਕੂਲ ਦੇ ਖਿਡਾਰੀ ਅਸ਼ੀਸ਼ ਕੁਮਾਰ ਨੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਪ੍ਰਾਪਤ ਕੀਤਾ ਕਾਂਸੀ ਦਾ ਤਗਮਾ

ਖਾਲਸਾ ਸਕੂਲ ਦੇ ਖਿਡਾਰੀ ਅਸ਼ੀਸ਼ ਕੁਮਾਰ ਨੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਪ੍ਰਾਪਤ ਕੀਤਾ ਕਾਂਸੀ ਦਾ ਤਗਮਾ

ਸਕੂਲ ਪ੍ਰਬੰਧਕਾਂ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ ਸ੍ਰੀ ਅਨੰਦਪੁਰ ਸਾਹਿਬ, 2 ਮਈ, (ਦਵਿੰਦਰਪਾਲ ਸਿੰਘ): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਸੰਸਥਾ ਐਸ ਜੀ ਐਸ ਖਾਲਸਾ ਸੀ ਸੈ ਸਕੂਲ ਸ੍ਰੀ ਆਨੰਦਪੁਰ ਸਾਹਿਬ ਦੇ ਖਿਡਾਰੀ ਆਸ਼ੀਸ਼ ਕੁਮਾਰ ਦਾ ਅੱਜ ਸਕੂਲ ਪਹੁੰਚਣ ਉੱਤੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ 68 ਵੀਆਂ ਨੈਸ਼ਨਲ ਸਕੂਲ ਖੇਡਾਂ ਜੋ ਦਿੱਲੀ ਵਿਖੇ 21 ਅਪ੍ਰੈਲ ਤੋਂ 26 ਅਪ੍ਰੈਲ ਤੱਕ ਹੋਈਆਂ ਸਨ , ਇਹਨਾਂ ਖੇਡਾਂ ਵਿੱਚ ਕਰਵਾਏ ਕੁਸ਼ਤੀ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਅਸ਼ੀਸ਼ ਕੁਮਾਰ ਨੇ ਅੰਡਰ 17 ਉਮਰ ਵਰਗ ਦੇ 55 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ । ਇਸ ਮੌਕੇ ਉੱਤੇ ਉਹਨਾਂ ਕਿਹਾ ਕਿ ਰਾਸ਼ਟਰੀ ਪੱਧਰ ਉੱਤੇ ਕੁਸ਼ਤੀ ਵਿੱਚ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਅਸ਼ੀਸ਼ ਕੁਮਾਰ ਨੂੰ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ । ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਅਤੇ ਸਮੂਹ ਸਟਾਫ਼ ਵੱਲੋਂ ਅਸ਼ੀਸ਼ ਕੁਮਾਰ ਦੀ ਇਸ ਪ੍ਰਾਪਤੀ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਐਨਸੀਸੀ ਅਫ਼ਸਰ ਰਣਜੀਤ ਸਿੰਘ , ਜਸਪ੍ਰੀਤ ਸਿੰਘ, ਗੁਰਿੰਦਰ ਸਿੰਘ ਕੰਧੋਲਾ ਅਤੇ ਸਤਨਾਮ ਸਿੰਘ ਹਾਜਰ ਸਨ ।

Leave a Reply

Your email address will not be published. Required fields are marked *