
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਈ ਮੰਗਤ ਸਿੰਘ ਸੈਦਪੁਰ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਜੀ ਦੇ 40ਵੀਂ ਬਰਸੀ ਸਮਾਗਮ ਮਿਤੀ 14 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।


