Home » Uncategorized » ਆਪ੍ਰੇਸ਼ਨ ਸੰਧੂਰ ਦੌਰਾਨ ਜੰਗ ‘ਚ ਮਾਰੇ ਗਏ ਬੇਕਸੂਰ ਆਮ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਪੀੜਤ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕਰੇ ਕੇਂਦਰ ਸਰਕਾਰ : ਪਰਮਜੀਤ ਸਿੰਘ ਕਾਹਲੋਂ

ਆਪ੍ਰੇਸ਼ਨ ਸੰਧੂਰ ਦੌਰਾਨ ਜੰਗ ‘ਚ ਮਾਰੇ ਗਏ ਬੇਕਸੂਰ ਆਮ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਪੀੜਤ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕਰੇ ਕੇਂਦਰ ਸਰਕਾਰ : ਪਰਮਜੀਤ ਸਿੰਘ ਕਾਹਲੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਈ (ਮੰਗਤ ਸਿੰਘ ਸੈਦਪੁਰ) : ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਅੱਤਵਾਦੀਆਂ ਖਿਲਾਫ ਕੀਤੇ ਆਪਰੇਸ਼ਨ ਸੰਧੂਰ ਦੌਰਾਨ ਪਾਕਿਸਤਾਨ ਨਾਲ ਛਿੜੀ ਜੰਗ ਵਿੱਚ ਪੰਜਾਬ ਅਤੇ ਜੰਮੂ ਕਸ਼ਮੀਰ ਰਾਜਾਂ ਵਿੱਚ ਡਰੋਨਾ ਅਤੇ ਗੋਲਾਵਾਰੀ ਰਾਹੀਂ ਕੀਤੇ ਹਮਲੇ ਵਿੱਚ ਮਾਰੇ ਗਏ ਸਿਵਿਲੀਅਨ ਲੋਕਾਂ ਨੂੰ ਵੀ ਸ਼ਹੀਦਾਂ ਦਰਜਾ ਦਿੱਤਾ ਜਾਵੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਪਾਕਿਸਤਾਨ ਨਾਲ ਜਿੰਨੀਆਂ ਵੀ ਜੰਗਾਂ ਹੋਈਆਂ ਹਨ ਉਹਨਾਂ ਵਿੱਚ ਪੰਜਾਬੀਆਂ ਅਤੇ ਕਸ਼ਮੀਰੀਆਂ ਦਾ ਵੱਡੇ ਪੱਧਰ ਤੇ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਹਨਾਂ ਰਾਜਾਂ ਦੇ ਨਾਗਰਿਕ ਜੰਗੀ ਹਾਲਾਤਾਂ ਵਿੱਚ ਗੁਜਰਦੇ ਹਨ। ਇਸ ਲਈ ਭਾਰਤ ਸਰਕਾਰ ਦਾ ਇਹ ਮੁਢਲਾ ਫਰਜ ਬਣਦਾ ਹੈ ਕਿ ਜੰਗਾਂ ਮਰਨ ਵਾਲੇ ਲੋਕਾਂ ਦੇ ਪੀੜਤਾਂ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇ ਅਤੇ ਜੰਗ ਦੌਰਾਨ ਮਾਰੇ ਗਏ ਆਮ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਢੁਕਵਾਂ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਸਿਆਸੀ ਲੋਕ ਇਹੋ ਜਿਹੀ ਗੰਦੀ ਸਿਆਸਤ ਖੇਡ ਰਹੇ ਹਨ ਕਿ ਜਦੋਂ ਦੋਵੇਂ ਮੁਲਕਾਂ ਵਿੱਚ ਹਮੇਸ਼ਾ ਤਣਾਅ ਬਣਿਆ ਹੈ। ਤਾਂ ਇਧਰੋਂ ਭਾਰਤ ਵੱਲੋਂ ਅਤੇ ਉਧਰੋਂ ਪਾਕਿਸਤਾਨ ਵੱਲੋਂ ਗੋਲਾਵਾਰੀ ਸ਼ੁਰੂ ਹੋ ਜਾਂਦੀ ਹੈ। ਪਰੰਤੂ ਜੰਗਾਂ ਦੌਰਾਨ ਨਾ ਕੋਈ ਲੀਡਰ ਮਰਦਾ ਹੈ ਤੇ ਨਾ ਹੀ ਉਹਨਾਂ ਦਾ ਕੋਈ ਪਰ ਇਹ ਵਰਕ ਮੈਂਬਰ ਜਾਂ ਰਿਸ਼ਤੇਦਾਰ ਵਗੈਰਾ ਮਰਦਾ ਹੈ। ਸਗੋਂ ਆਮ ਲੋਕ ਮਰਦੇ ਹਨ ਜਿਨਾਂ ਦਾ ਜੰਗਾਂ ਯੁੱਧਾਂ ਅਤੇ ਸਿਆਸਤ ਨਾਲ ਕੋਈ ਵਾਸਤਾ ਨਹੀਂ ਹੁੰਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਦੇ ਵੀ ਕੋਈ ਮੁਆਵਜਾ ਇਹਨਾਂ ਲੋਕਾਂ ਨੂੰ ਨਹੀਂ ਦਿੱਤਾ ਜਾਂਦਾ ਜਿਹੜੇ ਬੇਕਸੂਰ ਮਾਰੇ ਜਾਂਦੇ ਹਨ। ਉਹਨਾਂ ਕਿਹਾ ਕਿ ਸਿਆਸੀ ਲੀਡਰਾਂ ਵੱਲੋਂ ਆਪਣੀ ਸਤ੍ਹਾ ਬਚਾਉਣ ਲਈ ਆਮ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਅਤੇ ਇਹੋ ਜਿਹੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਖਾਸ ਕਰਕੇ ਪੰਜਾਬ ਦੇ ਲੋਕਾਂ ਨੂੰ ਵੀ ਜਾਗਰਤ ਹੋਣ ਦੀ ਲੋੜ ਹੈ ਤਾਂ ਕਿ ਸਿਆਸਤ ਦੀ ਭੇਂਟ ਚੜ ਕੇ ਆਪਣੇ ਜਾਨਾ ਨਾ ਗਵਾਉਣ। ਉਹਨਾਂ ਕਿਹਾ ਕਿ ਸਰਕਾਰਾਂ ਦਾ ਇਹ ਫਰਜ ਬਣਦਾ ਹੈ ਕਿ ਜੰਗਾਂ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਹੀਦ ਦਾ ਕਰਾਰ ਦੇ ਕੇ ਉਹਨਾਂ  ਦੇ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕਰਨੀ ਚਾਹੀਦੀ ਹੈ ਤਾਂ ਕਿ ਉਹਨਾਂ ਦੇ ਪਰਿਵਾਰਾਂ ਨੂੰ ਕਿਸੇ ਪੱਖੋਂ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਜੰਗ ਦੌਰਾਨ ਜੇਕਰ ਆਮ ਨਾਗਰਿਕ ਮਾਰੇ ਜਾਂਦੇ ਹਨ ਤਾਂ ਉਹਨਾਂ ਦੀ ਜਿੰਮੇਵਾਰ ਕੇਂਦਰ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੁੰਦੀ ਹੈ। ਇਸ ਲਈ ਜਿੱਥੇ ਜੰਗ ਦੌਰਾਨ ਮਾਰੇ ਗਏ ਆਮ ਨਾਗਰਿਕ ਨੂੰ ਸੂਬਾ ਅਤੇ ਕੇਂਦਰ ਸਰਕਾਰਾਂ ਵੱਲੋਂ ਸ਼ਹੀਦ ਕਰਾਰ ਦੇਣਾ ਬਣਦਾ ਹੈ ਉਥੇ ਹੀ ਪੀੜਤ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕਰਨਾ ਮੁਢਲਾ ਫਰਜ਼ ਬਣਦਾ ਹੈ।

Leave a Reply

Your email address will not be published. Required fields are marked *