Home » ਪੰਜਾਬ » ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਚ ਪੰਜਾਬੀ ਮਾਂ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਨਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਯੂਟੀ ਪ੍ਰਸ਼ਾਸਨ ਖਿਲਾਫ ਕੱਢਿਆ ਰੋਸ ਮਾਰਚ : ਜ. ਸਕੱਤਰ ਦੇਵੀ ਦਿਆਲ ਸ਼ਰਮਾ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਚ ਪੰਜਾਬੀ ਮਾਂ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਨਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਯੂਟੀ ਪ੍ਰਸ਼ਾਸਨ ਖਿਲਾਫ ਕੱਢਿਆ ਰੋਸ ਮਾਰਚ : ਜ. ਸਕੱਤਰ ਦੇਵੀ ਦਿਆਲ ਸ਼ਰਮਾ

ਚੰਡੀਗੜ੍ਹ, 5 ਜੁਲਾਈ (ਮੰਗਤ ਸਿੰਘ ਸੈਦਪੁਰ) : ਦੇਸ਼ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਪੰਜਾਬੀ ਦੇ ਦੁਸ਼ਮਣ ਪਿਛਲੇ ਲੰਮੇ ਸਮੇਂ ਤੋਂ ਪੰਜਾਬੀਆਂ ਦੀ ਮਾਂ ਬੋਲੀ ਪੰਜਾਬੀ ਨੂੰ ਖਤਮ ਕਰਨ ਲਈ ਬਹੁਤ ਘਾਤਕ ਅਤੇ ਕੋਝੀਆਂ ਕਾਰਵਾਈਆਂ ਕਰ ਰਹੇ ਹਨ। ਇਹ ਕਾਰਵਾਈਆਂ ਭਾਵੇਂ ਅੰਦਰੂਨੀ ਹੋਣ ਜਾਂ ਸ਼ਰੇਆਮ ਖੁੱਲੇ ਤੌਰ ‘ਤੇ ਹੋਣ। ਪਰ ਪੰਜਾਬ ਦਾ ਬੱਚਾ ਬੱਚਾ ਪੰਜਾਬੀ ਮਾਂ ਬੋਲੀ ਦੇ ਦੁਸ਼ਮਣਾਂ ਨੂੰ ਬਹੁਤ ਨੇੜਿਓ ਜਾਣਦਾ ਅਤੇ ਸਮਝਦਾ ਹੈ ਕਿ ਪੰਜਾਬੀ ਮਾਂ ਬੋਲੀ ਪੰਜਾਬ ਦੇ ਦੁਸ਼ਮਣਾਂ ਦੀਆਂ ਅੱਖਾਂ ਵਿੱਚ ਲੰਮੇ ਸਮੇਂ ਤੋਂ ਰੜਕਦੀ ਹੈ। ਜਿਸ ਨੂੰ ਖਤਮ ਕਰਨ ਲਈ ਕਾਨੂੰਨੀ ਅਤੇ ਗੈਰ ਕਾਨੂੰਨੀ ਤੌਰ ‘ਤੇ ਘਨੌਣੀਆਂ ਅਤੇ ਘਟੀਆ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇੱਕ ਦੇਸ਼ ਇੱਕ ਬੋਲੀ ਵੀ ਇਸੇ ਕੜੀ ਦੀ ਦਾ ਇੱਕ ਹਿੱਸਾ ਹੈ। ਜਦੋਂ ਵੀ ਦੇਸ਼ ਅੰਦਰ ਹਿੰਦੂ ਬਹੁਗਿਣਤੀ ਖਾਸ ਕਰਕੇ ਕੱਟੜ ਹਿੰਦੂਵਾਦੀਆਂ ਵੱਲੋਂ ਦੇਸ਼ ਵਿੱਚ ਕਿਸੇ ਸੂਬੇ ਦੀ ਆਰਥਿਕਤਾ ਸੱਭਿਅਤਾ ਅਤੇ ਰਾਜਨੀਤਕਤਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਪੰਜਾਬ ਦੇ ਲੋਕ ਪੰਜਾਬੀ ਸ਼ਰੇਆਮ ਹਿੰਦੂ ਬਹੁਗਿਣਤੀ ਦੀਆਂ ਹਰ ਪੱਖੋਂ ਕੀਤੀਆਂ ਜਾ ਰਹੀਆਂ ਕੋਝੀਆਂ ਅਤੇ ਸੂਬੇ ਲਈ ਹਰ ਪੱਖੋਂ ਘਾਤਕ ਹੋਣ ਵਾਲੀਆਂ ਕੋਸ਼ਿਸ ਦਾ ਵਿਰੋਧ ਕਰਨ ਦੀ ਜੁਰਅਤ ਪੰਜਾਬ ਦੇ ਯੋਧੇ ਪੰਜਾਬੀ ਰੱਖਦੇ ਹਨ। ਇਸ ਸਬੰਧ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੀ ਲੜੀ ਵਜੋਂ ਅੱਜ ਮਾਂ ਬੋਲੀ ਪੰਜਾਬੀ ਨੂੰ ਪੰਜਾਬ ਦੀ ਰਾਜਧਾਨੀ ਵਿੱਚ ਪਹਿਲੀ ਭਾਸ਼ਾ ਦੇ ਤੌਰ ਤੇ ਲਾਗੂ ਕਰਾਉਣ ਲਈ ਰੋਸ ਮਾਰਚ ਕੱਢਿਆ ਗਿਆ। ਸੈਕਟਰ 34 ਦੇ ਗੁਰਦੁਆਰਾ ਸਾਹਿਬ ਤੋਂ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸਕੱਤਰ ਗੁਰਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ ਕੱਢਿਆ ਗਿਆ। ਚੰਡੀਗੜ੍ਹ ਚ ਪਹਿਲੀ ਭਾਸ਼ਾ ਦੇ ਤੌਰ ਤੇ ਮਾਂ ਬੋਲੀ ਪੰਜਾਬੀ ਨੂੰ ਲਾਗੂ ਕਰਾਉਣ ਲਈ ਰੋਸ ਮਾਰਚ ਵੱਖ ਖੇਤਰਾਂ ਵਿੱਚੋਂ ਦੀ ਹੁੰਦਾ ਹੋਇਆ ਸੈਕਟਰ-7 ਦੇ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਇਆ। ਪੰਜਾਬ ਦੀ ਰਾਜਧਾਨੀ ਚ ਰਹਿੰਦੇ ਸਮੂਹ ਪੰਜਾਬੀ ਹਿਤੈਸ਼ੀ ਇਸ ਰੋਸ ਮਾਰਚ ਵਿੱਚ ਸ਼ਾਮਿਲ ਹੁੰਦੇ ਗਏ। ਖਾਸ ਗੱਲ ਇਹ ਹੈ ਕਿ ਪਿੰਡ ਬਹਿਲਾਣਾ, ਸਾਰੰਗਪੁਰ, ਧਨਾਸ, ਮਿਲਕ ਕਲੋਨੀ, ਬੁਟੇਰਲਾ, ਰਾਏਪੁਰ ਕਲਾਂ ਆਦਿ ਪਿੰਡਾਂ ਵਿੱਚੋਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਿਲ ਹੋਈਆਂ। ਮਾਰਚ ਵਿੱਚ ਸ਼ਾਮਿਲ ਪੰਜਾਬੀ ਹਿਤੈਸ਼ੀਆਂ ਨੇ ਕਾਲ਼ੀਆਂ ਝੰਡੀਆਂ ਦਿਖਾ ਕੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ ਕੀਤੀ। ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਦੇ ਚੇਅਰਮੈਨ ਤਾਰਾ ਸਿੰਘ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ,  ਨਿਗਮ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਕੌਂਸਲਰ ਸਤਿੰਦਰਪਾਲ ਸਿੰਘ ਸਿੱਧੂ, ਕੌਂਸਲਰ ਦਮਨਪ੍ਰੀਤ ਸਿੰਘ ਬਾਦਲ, ਜੀਤ ਸਿੰਘ ਬਹਿਲਾਣਾ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਤੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਬਲਕਾਰ ਸਿੰਘ ਸਿੱਧੂ, ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ, ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਣ, ਕਿਸਾਨ ਆਗੂ ਜਸਵੰਤ ਸਿੰਘ ਪੂਨੀਆਂ, ਕਿਸਾਨ ਆਗੂ ਕ੍ਰਿਪਾਲ ਸਿੰਘ, ਕਾਮਰੇਡ ਪ੍ਰਲਾਦ ਸਿੰਘ ਆਦਿ ਨੇ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਸ਼ਾਸਕੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ ਕੀਤੀ।

Leave a Reply

Your email address will not be published. Required fields are marked *