ਚੰਡੀਗੜ੍ਹ 31 ਅਗਸਤ (ਮੰਗਤ ਸਿੰਘ ਸੈਦਪੁਰਾ) : ਪੰਜਾਬ ਦੇ 9 ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ ਕਰਦਿਆਂ ‘ਚ ਅੱਜ ਰਾਤੀ ਭਾਰੀ ਮੀਹ ਪੈ ਸਕਦਾ ਅਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ। ਇਸ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਪਟਿਆਲਾ, ਸੰਗਰੂਰ, ਰੂਪਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ। ਇਥੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਕੁੱਲ 9 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਲਪੇਟ ਵਿਚ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1018 ਪਿੰਡ ਪ੍ਰਭਾਵਿਤ ਹੋਏ ਹਨ। ਖੇਤ ਅਤੇ ਫਸਲਾਂ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਘਰਾਂ ਅਤੇ ਦੁਕਾਨਾਂ ਵਿਚ ਪਾਣੀ ਦਾਖਲ ਹੋਣ ਕਾਰਨ ਲੋਕ ਬੇਘਰ ਹੋ ਗਏ ਹਨ।ਹੜ੍ਹ ਪ੍ਰਭਾਵਿਤ ਪੰਜਾਬ ਲਈ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ। ਅਗਲੇ ਪੰਜ ਘੰਟਿਆਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਵੀ ਅਗਲੇ ਪੰਜ ਘੰਟਿਆਂ ਲਈ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਪਟਿਆਲਾ ਪਠਾਣਕੋਟ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ‘ਚ ਰੈੱਡ ਅਲਰਟ ਐਲਾਨਿਆ ਹੈ। ਵਿਭਾਗ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ ਮੌਸਮ ਵਿਭਾਗ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ। ਅਗਲੇ ਪੰਜ ਘੰਟਿਆਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਵੀ ਅਗਲੇ ਪੰਜ ਘੰਟਿਆਂ ਲਈ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਦੋਵਾਂ ਰਾਜਾਂ ਵਿੱਚ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਉਤੇ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਸਰਕਾਰ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਅਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅੰਕੜਿਆਂ ਅਨੁਸਾਰੰ ਅਗਸਤ ਦੇ ਮਹੀਨੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਆਮ ਨਾਲੋਂ 70 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਨਾਲ ਨਾ ਸਿਰਫ਼ ਜਨਜੀਵਨ ਠੱਪ ਹੋ ਗਿਆ ਹੈ, ਸਗੋਂ ਸੈਲਾਨੀਆਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਖਾਸ ਗੱਲ ਇਹ ਹੈ ਕਿ ਸਿਆਸੀ ਪਾਰਟੀਆਂ ਅਤੇ ਸਰਕਾਰਾਂ ਨੂੰ ਇਸ ਮੌਕੇ ਗੰਦੀ ਸਿਆਸਤ ਨਹੀਂ ਖੇਡਣੀ ਚਾਹੀਦੀ ਸਗੋਂ ਜਿਹੜੇ ਪੀੜਿਤ ਪਰਿਵਾਰ ਹੜ੍ਹਾਂ ਦੇ ਕਹਿਰ ਦਾ ਸ਼ਿਕਾਰ ਹੋਏ ਹਨ ਉਹਨਾਂ ਦੀ ਹਰ ਪੱਖੋਂ ਮਦਦ ਕਰਨ ਲਈ ਇੱਕਜੁੱਟ ਦੁੱਖ ਵਿੱਚ ਸਹਾਰਾ ਬਣ ਕੇ ਖੜਨਾ ਚਾਹੀਦਾ ਹੈ।
Home
»
Uncategorized
»
ਪੰਜਾਬ ਦੇ ਕੁੱਲ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ ਕਰੀਬ 1018 ਪਿੰਡ ਪ੍ਰਭਾਵਿਤ, ਖੇਤ ਅਤੇ ਫਸਲਾਂ ਪੂਰੀ ਤਰ੍ਹਾਂ ਪਾਣੀ ‘ਚ ਡੁੱਬੀਆਂ..?


