Home » Uncategorized » ਪੰਜਾਬ ਸਰਕਾਰ ਦੀ ਸਮੁੱਚੇ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਮਦਦ ਲਈ ਬਚਨਬੱਧ : ਸੀਨੀ. ਆਗੂ ਤਰਲੋਚਨ ਸਿੰਘ ਬੈਦਵਾਣ ਮਟੌਰ

ਪੰਜਾਬ ਸਰਕਾਰ ਦੀ ਸਮੁੱਚੇ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਮਦਦ ਲਈ ਬਚਨਬੱਧ : ਸੀਨੀ. ਆਗੂ ਤਰਲੋਚਨ ਸਿੰਘ ਬੈਦਵਾਣ ਮਟੌਰ

ਸਾਹਿਬਜਾਦਾ ਅਜੀਤ ਸਿੰਘ ਨਗਰ 7 ਸਤੰਬਰ (ਮੰਗਤ ਸਿੰਘ ਸੈਦਪੁਰ) : ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟਰੇਡ ਵਿੰਗ ਮੋਹਾਲੀ ਦੀ ਟੀਮ ਵੱਲੋਂ ਸ਼੍ਰੀ ਅਰਵਿੰਦ ਕੇਜਰੀਵਾਲ ਨੈਸ਼ਨਲ ਕਨਵੀਨਰ ਅਤੇ  ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਮਲਵਿੰਦਰ ਸਿੰਘ ਕੰਗ ਐਮਪੀ ਸ੍ਰੀ ਅਨੰਦਪੁਰ ਸਾਹਿਬ, ਹਲਕਾ ਵਿਧਾਇਕ ਸ. ਕੁਲਵੰਤ ਸਿੰਘ, ਮੈਡਮ ਪਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਬੋਰਡ, ਸ੍ਰੀ ਅਨਿਲ ਠਾਕਰ ਪ੍ਰਧਾਨ ਪੰਜਾਬ ਟਰੇਡ ਵਿੰਗ ਅਤੇ ਅਨਿਲ ਭਾਰਤਵਾਜ਼ ਸਕੱਤਰ ਪੰਜਾਬ ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ ਮੋਹਾਲੀ ਸ. ਰਣਜੀਤ ਪਾਲ ਸਿੰਘ ਸਕੱਤਰ ਮਾਲਵਾ ਈਸਟ ਜੋਨ ਟ੍ਰੇਡ ਵਿੰਗ ਅਤੇ ਸੀਨੀ. ਆਗੂ ਸ. ਤਰਲੋਚਨ ਸਿੰਘ ਬੈਦਵਾਣ ਮਟੌਰ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਮੋਹਾਲੀ ਵੱਲੋਂ ਪਠਾਨਕੋਟ ਅਤੇ ਇਸ ਤੋਂ ਬਾਅਦ ਹਲਕਾ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਹੜ‌ ਪੀੜਤ ਪਿੰਡਾਂ ਵਿੱਚ ਰਾਸ਼ਨ ਦੀਆਂ ਕਿੱਟਾਂ ਦਵਾਈਆਂ, ਪਾਣੀ ਦੀਆਂ ਬੋਤਲਾਂ ਅਤੇ ਹਰ ਤਰਹਾਂ ਦਾ ਚਾਰਾ ਅਤੇ ਹੋਰ ਲੋੜੀਂਦਾ ਘਰੇਲੂ ਸਮਾਨ ਸੰਗਤਾਂ ਦੇ ਸਹਿਯੋਗ ਨਾਲ ਵੰਡਿਆ ਗਿਆ।

Leave a Reply

Your email address will not be published. Required fields are marked *