Translate Your Language

October 7, 2026 1:41 am

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ‘ਚ ਲੋੜਵੰਦਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ : ਕਮੇਟੀ ਬੁਲਾਰਾ

ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ‘ਚ ਲੋੜਵੰਦਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ : ਕਮੇਟੀ ਬੁਲਾਰਾ


ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਮੰਗਤ ਸਿੰਘ ਸੈਦਪੁਰ) :
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਪਹਿਲਾਂ ਆਪ ਜਾ ਕੇ ਫ਼ਿਰੋਜਪੁਰ ਜ਼ਿਲ੍ਹੇ ਦੇ ਹੜ੍ਹ ਪੀੜਤ ਇਲਾਕੇ ਦੇ ਕਈ ਪਿੰਡਾਂ ਵਿੱਚ ਮੁਆਇਨਾ ਕੀਤਾ ਗਿਆ ਅਤੇ ਉਨਾਂ ਪਰਿਵਾਰਾਂ ਦੀ ਜਰੂਰਤ ਅਨੁਸਾਰ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਗਈ। ਹੜ੍ਹ ਪੀੜਤਾਂ ਦੀ ਜਰੂਰਤ ਅਨੁਸਾਰ ਪਸ਼ੂਆਂ ਦਾ ਆਚਾਰ, ਮਛਰਦਾਨੀਆ, ਤਰਪਾਲਾ, ਪੀਣ ਵਾਲਾ ਪਾਣੀ, ਰਾਸ਼ਨ ਆਦਿ ਦੇ 6 ਟਰੱਕ ਫਿਰ ਆਪ ਜਾ ਕੇ ਵੰਡੇ ਗਏ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਜੀ ਵਲੋਂ ਦੂਜੀ ਵਾਰ ਇਹ ਰਾਹਤ ਸਮੱਗਰੀ ਲੌੜਵੰਦ ਪਰਿਵਾਰਾਂ ਦੀ ਸਹੁਲਤ ਲਈ ਆਪ ਜਾ ਕੇ ਵੰਡੀ ਗਈ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਹੜ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਮਦਦ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰਨੇ ਚਾਹੀਦੇ ਹਨ।

Leave a Reply

Your email address will not be published. Required fields are marked *