
ਚੰਡੀਗੜ੍ਹ, 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੱਦਣ ਦੀ ਤਜ਼ਵੀਜ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਕਰਵਾਏ ਜਾਣ ਦੀ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰ ਨੂੰ ਤਜਵੀਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਿਕ ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ’ਚ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ, ਅਸੀਂ ਇਸ ਬਾਰੇ ਹੁਣੇ ਤੋਂ ਹੀ ਮੀਟਿੰਗਾਂ ਵਿੱਚ ਜੁਟ ਗਏ ਹਾਂ ਅਤੇ ਜਲਦੀ ਹੀ ਇਸ ਤੇ ਅਪਡੇਟ ਸਾਂਝੀ ਕੀਤੀ ਜਾਵੇਗੀ। ਹਰਜੋਤ ਬੈਂਸ ਅਨੁਸਾਰ ਉਹ ਅਗਲੇ ਦਿਨਾਂ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਇਸ ਬਾਰੇ ਵਿਸ਼ੇਸ਼ ਮੀਟਿੰਗ ਕਰ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਦਾ ਕੀ ਫੈਸਲਾ ਹੋਵੇਗਾ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਕਾਇਆ ਜਾਵੇਗਾ।


