Translate Your Language

October 6, 2026 11:57 pm

PUNPUN03583/19/1/2007-TC

PUNPUN03583/19/1/2007-TC

Home » Uncategorized » ਪੰਜਾਬ ਕਈ ਜਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ‘ਚ ਰਾਤ ਤੋਂ ਪੈ ਰਹੇ ਭਾਰੀ ਮੀਂਹ ਦਾ ਸਿਲਸਿਲਾ ਦਿਨ ‘ਚ ਵੀ ਰਿਹਾ ਜਾਰੀ… …ਕਿਸਾਨਾਂ ਲਈ ਤੇਜ ਹਵਾਵਾਂ ਅਤੇ ਮੀਂਹ ਬਣਿਆ ਆਫ਼ਤ, ਖੇਤਾਂ ਚ ਵਿੱਛੀ ਫਸਲ ਅਤੇ ਮੰਡੀਆਂ ਚ ਵੇਚਣ ਲਈ ਆਈਆਂ ਫਸਲਾਂ ਵੀ ਭਿੱਜੀਆਂ.

ਪੰਜਾਬ ਕਈ ਜਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ‘ਚ ਰਾਤ ਤੋਂ ਪੈ ਰਹੇ ਭਾਰੀ ਮੀਂਹ ਦਾ ਸਿਲਸਿਲਾ ਦਿਨ ‘ਚ ਵੀ ਰਿਹਾ ਜਾਰੀ… …ਕਿਸਾਨਾਂ ਲਈ ਤੇਜ ਹਵਾਵਾਂ ਅਤੇ ਮੀਂਹ ਬਣਿਆ ਆਫ਼ਤ, ਖੇਤਾਂ ਚ ਵਿੱਛੀ ਫਸਲ ਅਤੇ ਮੰਡੀਆਂ ਚ ਵੇਚਣ ਲਈ ਆਈਆਂ ਫਸਲਾਂ ਵੀ ਭਿੱਜੀਆਂ.

ਚੰਡੀਗੜ੍ਹ 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪਿਛਲੇ ਦਿਨਾਂ ਤੋਂ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਪਏ ਮੀਂਹ ਕਰ ਕੇ ਚੰਡੀਗੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਅਤੇ ਅੰਮ੍ਰਿਤਸਰ ਇਲਾਕੇ ਵਿੱਚ ਕਿਸਾਨਾਂ ਦੀ ਪੱਕੀ ਹੋਈ ਫ਼ਸਲ ਖੇਤਾਂ ਵਿੱਚ ਵਿਛ ਗਈ ਹੈ। ਅਤੇ ਕਈ ਥਾਵਾਂ ਤੇ ਮੰਡੀਆਂ ਚ ਝੋਨੇ ਦੀ ਫਸਲ ਮੀਂਹ ਨਾਲ ਭਿੱਜਣ ਕਰਕੇ ਖਰਾਬ ਹੋਣ ਦੀ ਸੰਭਾਵਨਾ ਜਪਦੀ ਹੈ। ਪੰਜਾਬ ਵਿੱਚ ਅੱਜ ਪਏ ਮੀਂਹ ਨਾਲ ਤਾਪਮਾਨ ਵਿੱਚ 11 ਡਿਗਰੀ ਸੈਲਸੀਅਸ ਤੱਕ ਦਾ ਨਿਘਾਰ ਦਰਜ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਪੰਜਾਬ ਤੇ ਚੰਡੀਗੜ੍ਹ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਦਿੱਤੀ ਸੂਚਨਾ ਮੁਤਾਬਕ ਅੱਜ ਸਾਰਾ ਦਿਨ ਰੁਕ-ਰੁਕ ਕੇ ਮੀਂਹ ਦਾ ਸਿਲਸਲਾ ਜਾਰੀ ਰਹੇਗਾ। ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਇਸ ਕਾਰਨ ਪੰਜਾਬ ਵਿਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਮੰਗਲਵਾਰ ਨੂੰ ਮਨਾਲੀ, ਚੰਬਾ, ਮੰਡੀ ਅਤੇ ਆਸ ਪਾਸ ਦੇ ਇਲਾਕਿਆਂ ਸਮੇਤ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਵੀ ਹੋਈ। ਲਗਾਤਾਰ ਬਦਲਦੇ ਮੌਸਮ ਨੇ ਪਹਾੜਾਂ ਵਿੱਚ ਠੰਢ ਵਧਾ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 7 ਅਕਤੂਬਰ ਨੂੰ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਅਕਤੂਬਰ ਨੂੰ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਹਫ਼ਤੇ ਦੇ ਬਾਕੀ ਸਮੇਂ ਲਈ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਉੱਚ ਹਿਮਾਲਿਆਈ ਖੇਤਰਾਂ ਵਿੱਚ ਵੀ ਦੁਬਾਰਾ ਬਰਫ਼ਬਾਰੀ ਹੋਣ ਦੀ ਉਮੀਦ ਹੈ। ਮੀਂਹ ਕਰਕੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਕਿਸਾਨਾਂ ਲਈ ਇਹ ਮੀਂਹ ਆਫ਼ਤ ਬਣ ਕੇ ਆਇਆ ਹੈ। ਮੰਡੀਆਂ ਵਿੱਚ ਵੇਚਣ ਲਈ ਆਈ ਫ਼ਸਲਾਂ ਵੀ ਭਿੱਜ ਗਈਆਂ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਸਬੰਧੀ ਭਵਿੱਖਬਾਣੀ ਕੀਤੀ ਗਈ ਹੈ।

Leave a Reply

Your email address will not be published. Required fields are marked *