ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਇਨਸ਼ਾਫ ਮੋਰਚੇ ਦੀ ਸਫਲਤਾ ਲਈ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਮੀਟਿੰਗਾਂ ਦਾ ਸਿਲਸਿਲਾ ਜਾਰੀ : ਬਾਪੂ ਗੁਰਚਰਨ ਸਿੰਘ

ਚੰਡੀਗੜ੍ਹ 13 ਅਕਤੂਬਰ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ 18 ਨਵੰਬਰ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਇਨਸਾਫ ਮਾਰਚ ਅਤੇ ਮੋਰਚੇ ਦੀ ਕਾਮਯਾਬੀ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸੰਬੰਧ ਵਿੱਚ ਅੱਜ ਕੌਮੀ ਇਨਸਾਫ ਮੋਰਚੇ ਦੇ ਪੰਡਾਲ ‘ਚ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਖੇ ਵਿਸ਼ਾਲ ਮਾਰਚ ਵਿਸ਼ਾਲ ਇਨਸਾਫ ਮਾਰਚ ਕੱਢਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਨਣ ਤੋਂ ਇਨਕਾਰੀ ਜਾਪਦੀਆਂ ਹਨ। ਜਿਸ ਕਾਰਨ ਖਾਲਸਾ ਪੰਥ ਨੂੰ ਸਮੇਂ ਸਮੇਂ ‘ਤੇ ਸਰਕਾਰਾਂ ਤੱਕ ਆਪਣੀਆਂ ਮੰਗਾਂ ਮਨਾਉਣ ਲਈ ਆਵਾਜ਼ ਪਹੁੰਚਾਉਣ ਲਈ ਧਰਨੇ ਰੋਸ ਮੁਜਾਰੇ ਅਤੇ ਵਿਸ਼ਾਲ ਇਨਸਾਫ ਮਾਰਚ ਕੱਢੇ ਜਾਂਦੇ ਹਨ। ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨੌਵੇਂ ਪਾਤਸ਼ਾਹ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਦਿੱਲੀ ਵਿਖੇ ਕੱਢਿਆ ਜਾ ਰਿਹਾ ਵਿਸ਼ਾਲ ਇਨਸਾਫ ਮਾਰਚ ਵੀ ਇਸੇ ਲੜੀ ਦਾ ਇੱਕ ਅਹਿਮ ਹਿੱਸਾ ਹੈ। ਜਿਸ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਕੌਮ ਉਦੋਂ ਤੱਕ ਆਪਣਾ ਸੰਘਰਸ਼ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ਤੋਂ ਜਾਰੀ ਰੱਖੇਗੀ ਜਦੋਂ ਤੱਕ ਉਹਨਾਂ ਦੀਆਂ ਹੱਕੀ ਮੰਗਾਂ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੇ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ, ਲਾਪਤਾ 328 ਸਰੂਪਾਂ ਦਾ ਇਨਸਾਫ, ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀਆਂ ਸਜਾਵਾਂ ਦੇਣ ਲਈ ਨਵਾਂ ਕਾਨੂੰਨ ਬਣਾਉਣ ਸਬੰਧੀ ਅਹਿਮ ਮੰਗਾਂ ਮਨਾਉਣ ਲਈ ਸਰਕਾਰਾਂ ਉੱਤੇ ਦਬਾਅ ਪਾਉਣ ਲਈ ਮਜਬੂਰਨ ਵੱਖ-ਵੱਖ ਇਤਿਹਾਸਿਕ ਦਿਹਾੜਿਆਂ ‘ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰੋਸ ਮੁਜਾਰੇ, ਧਰਨੇ, ਵਿਸ਼ਾਲ ਇਨਸਾਫ ਮਾਰਚ ਕੱਢਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਮੌਕੇ ਕ੍ਰਾਂਤੀਕਾਰੀ ਭਾਰਤੀ ਕਿਸਨ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਇਨਸਾਫ ਮਾਰਚ ਨੂੰ ਸਫਲ ਬਣਾਉਣ ਲਈ ਉਹਨਾਂ ਵੱਲੋਂ ਸਮੂਹ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕੀਤਾ ਜਾ ਚੁੱਕਾ ਹੈ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਉਹਨਾਂ ਨੂੰ ਸਹਿਯੋਗ ਦੇਣ ਦਾ ਪੂਰਾ ਭਰੋਸਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਿਸ਼ਾਲ ਇਨਸਾਫ ਮਾਰਚ ਵਿੱਚ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਵਰਕਰਾਂ ਅਤੇ ਮੈਂਬਰਾਂ ਦਾ ਵੱਡਾ ਸਹਿਯੋਗ ਅਤੇ ਯੋਗਦਾਨ ਹੋਵੇਗਾ ਅਤੇ ਵੱਡੇ ਪੱਧਰ ਤੇ ਸਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਕੋਮੀ ਇਨਸਾਫ ਮੋਰਚੇ ਦੇ ਮੁੱਖ ਬੁਲਾਰੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧਾਰਮਿਕ, ਸਮਾਜ ਸੇਵੀ, ਪੰਥਕ ਅਤੇ ਕਿਸਾਨ ਜਥੇਬੰਦੀਆਂ ਨਾਲ ਵੱਡੇ ਪੱਧਰ ‘ਤੇ ਸੰਪਰਕ ਕਰਕੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਦਿੱਲੀ ਵਿਖੇ ਕੱਢੇ ਜਾ ਰਹੇ ਇਨਸਾਫ ਮੋਰਚੇ ਨੂੰ ਸਫਲ ਬਣਾਉਣ ਲਈ ਤਾਲਮੇਲ ਕਮੇਟੀ ਦੇ ਜਿੰਮੇਵਾਰ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਆਪਣੀ ਜਿੰਮੇਵਾਰੀ ਸਹੀ ਢੰਗ ਨਾਲ ਨਿਭਾਅ ਰਹੇ ਹਨ ਅਤੇ ਦਿੱਲੀ ਵਿਖੇ ਵਿਸ਼ਾਲ ਇਨਸਾਫ ਮਾਰਚ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ‘ਤੇ ਸ਼ਾਮਿਲ ਹੋਣਗੇ। ਇਹਨਾਂ ਤੋਂ ਇਲਾਵਾ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਟੀਮ ਦੇ ਆਗੂ ਪੰਜਾਬ ਦੇ ਵੱਖ ਵਖ ਜ਼ਿਲ੍ਹਿਆਂ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ ਕੱਢੇ ਜਾ ਰਹੇ ਦਿੱਲੀ ਵਿਖੇ ਵਿਸ਼ਾਲ ਇਨਸਾਫ ਮੋਰਚੇ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰ ਰਹੇ ਹਨ ਅਤੇ ਉਹਨਾਂ ਨੂੰ ਸੰਗਤਾਂ ਦਾ ਵੱਡੇ ਪੱਧਰ ‘ਤੇ ਸਹਿਯੋਗ ਮਿਲ ਰਿਹਾ ਹੈ। ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਬੈਰੋਪੁਰ ਨੇ ਇਸ ਮੌਕੇ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਇਨਸਾਫ ਮੋਰਚੇ ਨੂੰ ਸਫਲ ਬਣਾਉਣ ਲਈ ਸੰਤ ਮਹਾਂਪੁਰਖ, ਕਿਸਾਨ ਜਥੇਬੰਦੀਆਂ, ਪੰਥਕ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋ ਕੇ ਸ਼ਾਮਿਲ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਦੇਸ਼ ਭਰ ਵਿੱਚ ਕੁਚਲੇ ਜਾ ਰਹੇ ਮਨੁੱਖੀ ਅਧਿਕਾਰਾਂ ਅਤੇ ਕਿਸਾਨਾ ਅਤੇ ਘੱਟ ਗਿਣਤੀਆਂ ਵਿਰੁੱਧ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਲਈ ਪੰਜਾਬ ਦੀਆਂ ਸਾਰੀਆਂ ਸੁਹਿਰਦ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋਣਾ ਚਾਹੀਦਾ ਹੈ। ਸਾਡੀ ਏਕਤਾ ਹੀ ਸਾਡੀ ਜਿੱਤ ਦੀ ਗਰੰਟੀ ਹੈ। ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਸਜਾਵਾਂ ਪੂਰੀ ਕਰ ਚੁੱਕੇ ਬੰਦੀਆਂ ਦੀਆਂ ਰਿਹਾਈਆਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਾਰੇ ਧਰਮਾਂ ਦੀ ਬੇਅਦਬੀ ਦੇ ਵਿਰੁੱਧ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਪੂਰਨ ਤੌਰ ‘ਤੇ ਨਾ ਪੱਖੀ ਅਪਣਾਈ ਜਾ ਰਹੀ ਨੀਤੀ ਦੀ ਸਖਤ ਆਲੋਚਨਾ ਕੀਤੀ। ਮੀਟਿੰਗ ‘ਚ ਇਹ ਵੀ ਫੈਸਲਾ ਕੀਤਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਮੁਕੰਮਲ ਰੂਪ ਲੇਖਾ ਉਲੀਕਣ ਲਈ 17 ਅਕਤੂਬਰ ਨੂੰ ਲੁਧਿਆਣਾ ਵਿੱਚ ਸੰਤ ਮਹਾਂਪੁਰਖਾਂ ,ਕਿਸਾਨ ਜੱਥੇਬੰਦੀਆਂ, ਪੰਥਕ ਜੱਥੇਬੰਦੀਆਂ ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ, ਰਾਗੀ ਢਾਡੀ ਸਭਾਵਾਂ, ਗ੍ਰੰਥੀ ਸਭਾਵਾਂ ,ਦਿੱਲੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੀ ਅੰਮ੍ਰਿਤਸਰ ਸਾਹਿਬ) ਦੇ ਆਗੂਆਂ ਦੀ ਮੀਟਿੰਗ 17 ਅਕਤੂਬਰ ਨੂੰ ਲੁਧਿਆਣਾ ਗੁਰੂ ਨਾਨਕ ਦੇਵ ਭਵਨ ਵਿੱਚ ਰੱਖੀ ਗਈ ਹੈ । ਕੌਮੀ ਇਨਸਾਫ ਮੋਰਚੇ ਦੇ ਸਮੂਹ ਆਗੂਆਂ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਦਿੱਲੀ ਵਿਖੇ 18 ਨਵੰਬਰ ਨੂੰ ਕੱਢੇ ਜਾ ਰਹੇ ਵਿਸ਼ਾਲ ਇਨਸਾਫ ਮੋਰਚੇ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ਤੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਬਾਪੂ ਗੁਰਚਰਨ ਸਿੰਘ ਸਰਪ੍ਰਸਤ ਕੌਮੀ ਇਨਸਾਫ਼ ਮੋਰਚਾ ਗੁਰਦੀਪ ਸਿੰਘ ਬਠਿੰਡਾ ਬੁਲਾਰਾ ਕੌਮੀ ਇਨਸਾਫ਼ ਮੋਰਚਾ ਡਾ. ਦਰਸ਼ਨ ਪਾਲ ਜੀ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬਲਵਿੰਦਰ ਸਿੰਘ ਫਿਰੋਜ਼ਪੁਰ ਲੋਕ ਅਧਿਕਾਰ ਲਹਿਰ, ਸ੍ਰ ਬਲਜੀਤ ਸਿੰਘ ਭਾਊ ਬੰਦੀ ਸਿੰਘ ਤੇ ਕਿਸਾਨ ਆਗੂ ਜਥੇਦਾਰ ਬਲਬੀਰ ਸਿੰਘ ਬੈਰੋਪੁਰ, ਗੁਰਜੰਟ ਸਿੰਘ ਸੀਲ ਘਨੋਰ ਤੋਂ ਇਲਾਵਾ ਪਾਲ ਸਿੰਘ ਘੜੂੰਆਂ, ਕਰਮਜੀਤ ਸਿੰਘ ਲੰਬੜਦਾਰ ਚਿੱਲਾ, ਗੁਰਮੀਤ ਸਿੰਘ ਟੋਨੀ ਘੜੂੰਆਂ, ਬਲਜਿੰਦਰ ਸਿੰਘ ਗੁਡੂ ਮਟੋਰ, ਮੇਵਾ ਸਿੰਘ ਘੜੂੰਆਂ, ਰਛਪਾਲ ਸਿੰਘ ਚੰਡੀਗੜ੍ਹ, ਸੁਖਬੀਰ ਸਿੰਘ ਬਲਵੇੜਾ, ਗੁਰਵਿੰਦਰ ਸਿੰਘ ਆਕੜ, ਅਵਤਾਰ ਸਿੰਘ ਕੌਰਜੀ ਵਾਲਾ, ਹਰਮੇਲ ਸਿੰਘ ਤੂੰਗਾਂ, ਜਗਰੂਪ ਸਿੰਘ ਫਤਿਹਪੁਰ, ਅਵਤਾਰ ਸਿੰਘ ਮਨਾਣਾ, ਰਜਿੰਦਰ ਕੌਰ ਸਰਾਂ ਚੰਡੀਗੜ੍ਹ, ਹਰਮਿੰਦਰ ਸਿੰਘ ਚੰਡੀਗੜ੍ਹ, ਇੰਦਰਜੀਤ ਸਿੰਘ ਚੰਡੀਗੜ੍ਹ, ਮੱਖਣ ਸਿੰਘ ਮਾਨਸਾ, ਕਰਮਜੀਤ ਸਿੰਘ ਦੇਸੂ ਮਾਜਰਾ, ਅਵਤਾਰ ਸਿੰਘ ਬੂੜੈਲ, ਧਰਮ ਸਿੰਘ ਪੜਦੁੱਲਾ ਪੁਰ, ਬਹਾਦਰ ਸਿੰਘ ਕੰਬਾਲਾ, ਸੇਵਾ ਸਿੰਘ ਗੀਗੇਮਾਜਰਾ, ਜਥੇਦਾਰ ਬਲਕਾਰ ਸਿੰਘ ਭੁੱਲਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਪਰਮਿੰਦਰ ਸਿੰਘ ਮਲੋਆ, ਫਤਿਹ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਕਰਨ ਸਿੰਘ ਹੁਸ਼ਿਆਰਪੁਰ, ਪਵਨਦੀਪ ਸਿੰਘ ਬੱਲੋਮਾਜਰਾ ਅਤੇ ਹੋਰ ਸੰਗਤ ਹਾਜ਼ਰ ਸੀ।
Home
»
Uncategorized
»
ਕੌਮੀ ਇਨਸਾਫ ਮੋਰਚੇ ਦੇ ਪੰਡਾਲ ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ‘ਤੇ ਸਿੱਖ ਕੌਮ ਵੱਲੋਂ ਹੱਕੀ ਮੰਗਾਂ ਮਨਵਾਉਣ ਲਈ ਦਿੱਲੀ ਵਿਖੇ 18 ਨਵੰਬਰ ਨੂੰ ਕੱਢੇ ਜਾ ਰਹੇ ਵਿਸ਼ਾਲ ਇਨਸਾਫ ਮਾਰਚ ਸਬੰਧੀ ਹੋਈ ਅਹਿਮ ਮੀਟਿੰਗ…


