Translate Your Language

October 6, 2026 11:09 pm

PUNPUN03583/19/1/2007-TC

PUNPUN03583/19/1/2007-TC

Home » Uncategorized » 21-ਤਰਨ ਤਾਰਨ ਜਿਮਨੀ ਸੀਟ ਲਈ ਤੀਜੇ ਦਿਨ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਰਨਵੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ : ਬੁਲਾਰਾ

21-ਤਰਨ ਤਾਰਨ ਜਿਮਨੀ ਸੀਟ ਲਈ ਤੀਜੇ ਦਿਨ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਰਨਵੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ : ਬੁਲਾਰਾ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ(file photo)


ਚੰਡੀਗੜ੍ਹ 15 ਅਕਤੂਬਰ (ਮੰਗਤ ਸਿੰਘ ਸੈਦਪੁਰ)
21-ਤਰਨਤਾਰਨ ਜਿਮਨੀ ਚੋਣ ਨਾਮਜ਼ਦਗੀਆਂ ਦੀ ਪ੍ਰਕਿਰਿਆ 13 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਸੀ। ਪਰ 13 ਅਤੇ 14 ਅਕਤੂਬਰ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।..ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਅਨੁਸਾਰ 21-ਤਰਨ ਤਾਰਨ ਸੀਟ ਦੀ ਜਿਮਨੀ ਲਈ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। 21 ਅਕਤੂਬਰ ਤੱਕ ਹੋਰ ਕਿੰਨੇ ਨਾਮਜਦਗੀ ਪੱਤਰ ਭਰੇ ਜਾਣਗੇ। ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ। ਪਰੰਤੂ 21 ਤਰਨਤਾਰਨ ਜਿਮਨੀ ਚੋਣ ਲਈ ਹੋਰ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਭਰਮ ਦੇ ਸੰਭਾਵਨਾ ਹੈ।

Leave a Reply

Your email address will not be published. Required fields are marked *