Home » Uncategorized » ਅਮਰ ਸ਼ਹੀਦ ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 33 ਵਾਂ ਕੁਸ਼ਤੀ ਦੰਗਲ 5 ਨਵੰਬਰ ਨੂੰ : ਪ੍ਰਧਾਨ ਹਰਜਿੰਦਰ ਸਿੰਘ/ ਸਤਵਿੰਦਰ ਸਿੰਘ ਸੋਢੀ

ਅਮਰ ਸ਼ਹੀਦ ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 33 ਵਾਂ ਕੁਸ਼ਤੀ ਦੰਗਲ 5 ਨਵੰਬਰ ਨੂੰ : ਪ੍ਰਧਾਨ ਹਰਜਿੰਦਰ ਸਿੰਘ/ ਸਤਵਿੰਦਰ ਸਿੰਘ ਸੋਢੀ


ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਨਵੰਬਰ (ਮੰਗਤ ਸਿੰਘ ਸੈਦਪੁਰ) :
ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹਰ ਸਾਲ ਦੀ ਤਰਾਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਮਿਤੀ 5 ਨਵੰਬਰ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ 33 ਵਾਂ ਯਾਦਗਾਰੀ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਜੀ ਅਤੇ ਸ ਸਤਵਿੰਦਰ ਸਿੰਘ ਸੋਢੀ ਜੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਕੁਸ਼ਤੀ ਦੰਗਲ ਦੁਪਹਿਰ 1 ਵਜੇ ਅਰੰਭ ਹੋਵੇਗਾ। ਉਨਾਂ ਦੱਸਿਆ ਇਸ ਕੁਸ਼ਤੀ ਦੰਗਲ ਵਿੱਚ ਪਹਿਲੀ ਝੰਡੀ ਦੀ ਕੁਸ਼ਤੀ ਮਿਰਜਾ ਈਰਾਨ ਅਤੇ ਭੁਪਿੰਦਰ ਅਜਨਾਲਾ ਵਿਚਕਾਰ, ਦੂਜੀ ਝੰਡੀ ਦੀ ਕੁਸ਼ਤੀ ਤਾਲਬ ਬਾਬਾ ਫਲਾਈ ਅਤੇ ਜਲਾਲ ਈਰਾਨ ਵਿਚਕਾਰ, ਤੀਜੀ ਝੰਡੀ ਦੀ ਕੁਸ਼ਤੀ ਜੋਂਟੀ ਗੁੱਜ਼ਰ ਦਿੱਲੀ ਅਤੇ ਅਸੀਸ ਮਾਮੂਪੁਰ ਵਿਚਕਾਰ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਸ ਕੁਸ਼ਤੀ ਦੰਗਲ ਵਿੱਚ ਦੇਸ਼ ਵਿਦੇਸ਼ ਦੇ ਉੱਘੇ ਅਤੇ ਨਾਮੀ ਪਹਿਲਵਾਨ ਆਪਣੀ ਕੁਸ਼ਤੀ ਦੇ ਜੌਹਰ ਵਿਖਾਉਣਗੇ। ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ 33ਵਾਂ ਯਾਦਗਾਰੀ ਕੁਸ਼ਤੀ ਦੰਗਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਜੀ ਦੇ ਸਹਿਯੋਗ ਨਾਲ ਸੈਕਟਰ 79 ਦੇ ਅਮੈਟੀ ਸਕੂਲ ਦੇ ਨੇੜੇ ਕਰਵਾਇਆ ਜਾ ਰਿਹਾ ਹੈ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Leave a Reply

Your email address will not be published. Required fields are marked *