ਚੰਡੀਗੜ੍ਹ 11 ਨਵੰਬਰ (ਮੰਗਤ ਸਿੰਘ ਸੈਦਪੁਰ) : ਸੀਬੀਆਈ ਵੱਲੋਂ ਅਦਾਲਤ ‘ਚ ਦਿੱਤੀ ਜਾਣਕਾਰੀ ਅਨੁਸਾਰ, ਸਸਪੈਂਡ ਡੀਆਈਜੀ ਹਰਚਰਨ ਭੁੱਲਰ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ। ਖਾਸ ਗੱਲ ਇਹ ਹੈ ਕਿ ਅਦਾਲਤ ‘ਚ ਪੇਸ਼ੀ ਦੌਰਾਨ ਸੀਬੀਆਈ ਨੇ ਭੁੱਲਰ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ। ਭੁੱਲਰ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਦੀ ਪੁੱਛਗਿੱਛ ਪੂਰੀ ਹੋ ਚੁੱਕੀ ਹੈ ਅਤੇ ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਸਸਪੈਂਡਿਡ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਨਵੰਬਰ ਨੂੰ ਹੋਵੇਗੀ। ਸਸਪੈਂਡਿਡ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਚੱਲ ਰਹੀ ਜਾਂਚ ‘ਚ ਸੀਬੀਆਈ ਨੇ ਕਈ ਗੰਭੀਰ ਦੋਸ਼ਾਂ ਦੇ ਤਹਿਤ ਕਾਰਵਾਈ ਕੀਤੀ ਸੀ। ਹੁਣ ਮਾਮਲੇ ਦੀ ਅਗਲੀ ਸੁਣਵਾਈ ਵਿੱਚ ਪਤਾ ਲੱਗੇਗਾ ਕਿ ਅਗਲੇ ਪੜਾਅ ਵਿੱਚ ਕੀ ਕਾਰਵਾਈ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੰਗਲਵਾਰ ਦੂਜੀ ਵਾਰੀ ਪੰਜ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਕੋਰਟ ‘ਚ ਜਾਣਕਾਰੀ ਦਿੱਤੀ ਕਿ ਭੁੱਲਰ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ। ਵਰਨਣਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵਿਚੋਲੀਏ ਤ੍ਰਿਸ਼ਾਨੂੰ ਨੂੰ ਵੀ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਸੀਬੀਆਈ ਵੱਲੋਂ ਵੀ ਭੁੱਲਰ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਸੀ ਅਤੇ ਹਰਚਰਨ ਭੁੱਲਰ ਦੇ ਘਰੋਂ ਅਤੇ ਹੋਰ ਥਾਵਾਂ ਤੋਂ ਸਾਢੇ ਸੱਤ ਕਰੋੜ ਰੁਪਏ ਦੀ ਨਗਦੀ, ਢਾਈ ਕਿਲੋ ਸੋਨਾ, ਲਗਜ਼ਰੀ ਕਾਰਾਂ, 22 ਲਗਜ਼ਰੀ ਘੜੀਆਂ, 40 ਲਿਟਰ ਵਿਦੇਸ਼ੀ ਸ਼ਰਾਬ ਸਮੇਤ ਹੋਰ ਕਾਫ਼ੀ ਕੁੱਝ ਵੀ ਬਰਾਮਦ ਹੋਇਆ ਸੀ। 20 ਨਵੰਬਰ ਨੂੰ ਅਗਲੀ ਸੁਣਵਾਈ ਦੌਰਾਨ ਕੀ ਫੈਸਲਾ ਹੋਵੇਗਾ। ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਸੀਬੀਆਈ ਇਸ ਮਾਮਲੇ ਨੂੰ ਲੈ ਕੇ ਵੱਡੇ ਪੱਧਰ ਤੇ ਜਾਂਚ ਕਰਨ ਵਿੱਚ ਜੁਟੀ ਹੋਈ ਹੈ।
Home
»
Uncategorized
»
ਭਰਿਸ਼ਟਾਚਾਰ ਮਾਮਲੇ ‘ਚ ਮੁਅੱਤਲ ਡੀਆਈਜੀ ਹਰਚਰਨ ਭੁੱਲਰ ਨੂੰ ਮਾਣਯੋਗ ਅਦਾਲਤ ਨੇ 20 ਨਵੰਬਰ ਤੱਕ ਭੇਜਿਆ ਨਿਆਂਇਕ ਹਿਰਾਸਤ ‘ਚ


