Translate Your Language

October 6, 2026 5:56 pm

PUNPUN03583/19/1/2007-TC

PUNPUN03583/19/1/2007-TC

Home » Uncategorized » ਸਮੁੱਚੇ ਦੇਸ਼ ‘ਚ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਦੀ ਚਲਾਈ ਲੜੀ ਤਹਿਤ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ : ਮੈਨੇਜਰ ਰਜਿੰਦਰ ਸਿੰਘ ਟੌਹੜਾ

ਸਮੁੱਚੇ ਦੇਸ਼ ‘ਚ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਦੀ ਚਲਾਈ ਲੜੀ ਤਹਿਤ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ : ਮੈਨੇਜਰ ਰਜਿੰਦਰ ਸਿੰਘ ਟੌਹੜਾ

ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਤੇ ਲਗਵਾਈ ਹਾਜ਼ਰੀ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਨੌਵੇਂ ਪਾਤਸ਼ਾਹ ‘ਹਿੰਦ ਦੀ ਚਾਦਰ’ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਦੇਸ਼ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਦੀ ਚਲਾਈ ਜਾ ਰਹੀ ਲੜੀ ਤਹਿਤ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਵਾਈ। ਇਸ ਪਾਵਨ ਮੌਕੇ ਬੋਲਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਪੀੜੀ ਨੌਂਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰ ਹੋਕੇ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਮਨੁੱਖਤਾ ਲਈ ਸਹੀਦੀਆਂ ਦੀ ਲੜੀ ਸਿੱਖ ਗੁਰੂਆਂ ਨੇ ਸ਼ੁਰੂ ਕਰਕੇ ਸੱਦਾ ਦਿੱਤਾ ਕਿ ਜ਼ੁਲਮ ਦਾ ਟਾਕਰਾ ਸ਼ਾਂਤ ਅਤੇ ਸਬਰ ਰੱਖਕੇ ਵੀ ਕੀਤਾ ਜਾ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਵੱਡੇ ਉਤਸ਼ਾਹ ਅਤੇ ਸਤਿਕਾਰ ਨਾਲ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕੀਤੀ।ਸਮਾਗਮ ਦੌਰਾਨ ਵਿਖ-ਵਿਖ ਬੁਲਾਰਿਆਂ ਅਤੇ ਬੁੱਧੀਜੀਵੀਆਂ ਵੱਲੋਂ ਹਾਜ਼ਰ ਸੰਗਤ ਨਾਲ ਨੌਵੇਂ ਪਾਤਸ਼ਾਹ ਦੇ ਉਪਦੇਸ਼, ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਜੀਵਨ ਉੱਤੇ ਪ੍ਰਕਾਸ਼ ਪਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ, ਕਿਉਂਕਿ ਉਨ੍ਹਾਂ ਨੇ ਹੋਰਨਾਂ ਦੀ ਧਾਰਮਿਕ ਆਜ਼ਾਦੀ ਅਤੇ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਨਿਛਾਵਰ ਕੀਤਾ। ਅੱਜ ਦੇ ਸਮੇਂ ਵਿੱਚ ਜਿੱਥੇ ਅਸਹਿਣਸ਼ੀਲਤਾ ਅਤੇ ਨਫ਼ਰਤ ਵਧ ਰਹੀ ਹੈ, ਉੱਥੇ ਉਨ੍ਹਾਂ ਦਾ ਜੀਵਨ ਸਾਨੂੰ ਪਿਆਰ, ਸਹਿਨਸ਼ੀਲਤਾ, ਸਮਾਨਤਾ ਅਤੇ ਭਾਈਚਾਰੇ ਦੀ ਰਾਹ ਤੇ ਤੁਰਨ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਤਰ੍ਹਾਂ ਦੇ ਸਮਾਗਮ ਸਾਡੇ ਇਤਿਹਾਸ ਨਾਲ ਜੋੜ ਬਣਾਉਂਦੇ ਹਨ ਅਤੇ ਗੁਰੂਆਂ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਮਲ ਕਰਨ ਦੀ ਪ੍ਰੇਰਣਾ ਦਾ ਸਰੋਤ ਬਣਦੇ ਹਨ। ਇਸ ਮੋਕੇ ਮਨਜੀਤ ਸਿੰਘ ਮਾਨ ,ਕਰਮ ਸਿੰਘ ਬਬਰਾ ਪ੍ਰੀਤਮ ਸਿੰਘ, ਪ੍ਰਦੀਪ ਸਿੰਘ ਭਾਰਜ, ਰਮਨਦੀਪ ਸਿੰਘ ਬਾਵਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਮਨਜੀਤ ਸਿੰਘ ਸੈਕਟਰ 69, ਜਗਦੀਸ਼ ਸਿੰਘ ਸਰਾਉ, ਸੁਰਜੀਤ ਸਿੰਘ ਮਠਾੜੂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *