ਹਲਕਾ ਤਰਨਤਾਰਨ ਦੇ ਲੋਕਾਂ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਦੇ ਹੱਕ ‘ਚ ਦਿੱਤਾ ਫੈਸਲਾ : ਸੀਨੀ. ਯੂਥ ਆਗੂ ਸਰਬਜੀਤ ਸਿੰਘ ਸਮਾਣਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਨਵੰਬਰ (ਮੰਗਤ ਸਿੰਘ ਸੈਦਪੁਰ) : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਹੋਈ ਜਿਮਨੀ ਚੋਣ ਦੇ ਦੌਰਾਨ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਦੀ ਖੁਸ਼ੀ ਮੋਹਾਲੀ ‘ਚ ਆਮ ਆਦਮੀ ਪਾਰਟੀ ਦੇ ਦਫਤਰ ਸੈਕਟਰ- 79 ਵਿਖੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਨੇ ਸੀਨੀ. ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਦੀ ਮੌਜੂਦਗੀ ਵਿੱਚ ਇੱਕ ਦੂਸਰੇ ਨੂੰ ਮੁਬਾਰਕਾਂ ਦਿੱਤੀਆਂ ਅਤੇ ਜਿੱਤ ਦੀ ਖੁਸ਼ੀਆਂ ਮਨਾਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਸ਼ਾਨਦਾਰ ਦਰਜ ਕੀਤੀ ਹੈ। ਇਸ ਦਾ ਸਾਰਾ ਸਿਹਰਾ ਤਰਨਤਾਰਨ ਵਾਸੀਆਂ ਨੂੰ ਜਾਂਦਾ ਹੈ। ਜਿਨ੍ਹਾਂ ਨੇ ਦਿਨ ਰਾਤ ਇੱਕ ਕਰਕੇ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਯਕੀਨੀ ਬਣਾਇਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਪੱਖੀ ਸਕੀਮਾਂ ਆਮ ਲੋਕਾਂ ਤੱਕ ਪਹੁੰਚਣ ਕਰਕੇ ਹੀ ਹੋ ਸਕਿਆ ਹੈ। ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਦਿੱਤੀਆਂ ਗਾਰੰਟੀਆਂ ਅਤੇ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ, ਉਹਨਾਂ ਨੂੰ ਲਗਾਤਾਰ ਇੱਕ-ਇੱਕ ਕਰਕੇ ਪੁਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿਣੀ ਅਤੇ ਕਰਨੀ ਵਿੱਚ ਪੂਰੀ ਤਰ੍ਹਾਂ ਸਪਸ਼ਟ ਅਤੇ ਬਿਨਾਂ ਸ਼ੱਕ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ। ਇਸ ਮੌਕੇ ਸੀਨੀਅਰ ਆਗੂ ਅਕਵਿੰਦਰ ਸਿੰਘ ਗੋਸਲ, ਡਾਕਟਰ ਕੁਲਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਮੋਹਾਲੀ, ਆਰ ਗੋਇਲ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਵਿੱਕੀ ਬਲੋਂਗੀ, ਨਿਰਮਲ ਸਿੰਘ ਕੁਰੜੀ, ਸਤਨਾਮ ਸਿੰਘ ਸਰਪੰਚ ਗੀਗੇ ਮਾਜਰਾ, ਗੋਵਿੰਦਰ ਸਿੰਘ ਮਾਵੀ, ਅਵਤਾਰ ਸਿੰਘ ਝਾਂਮਪੁਰ ਆਦਿ ਹਾਜ਼ਰ ਸਨ।


