Home » Uncategorized » ਸਿੱਖ ਇਤਿਹਾਸ ਦੀਆਂ ਕਿਤਾਬਾਂ ਅਤੇ ਸਕੂਲੀ ਸਿਲੇਬਸ ਵਿੱਚ ਗਲਤ ਅਤੇ ਨਫ਼ਰਤੀ ਪੇਸ਼ਕਾਰੀ ਦਾ ਕੀਤਾ ਸਖਤ ਵਿਰੋਧ : ਸਿੱਖ ਵਿਚਾਰ ਮੰਚ

ਸਿੱਖ ਇਤਿਹਾਸ ਦੀਆਂ ਕਿਤਾਬਾਂ ਅਤੇ ਸਕੂਲੀ ਸਿਲੇਬਸ ਵਿੱਚ ਗਲਤ ਅਤੇ ਨਫ਼ਰਤੀ ਪੇਸ਼ਕਾਰੀ ਦਾ ਕੀਤਾ ਸਖਤ ਵਿਰੋਧ : ਸਿੱਖ ਵਿਚਾਰ ਮੰਚ


ਚੰਡੀਗੜ੍ਹ 20 ਨਵੰਬਰ (ਮੰਗਤ ਸਿੰਘ ਸੈਦਪੁਰ) :
ਸਿੱਖ ਵਿਚਾਰ ਮੰਚ ਦੀ ਇੱਕ ਵਿਸ਼ੇਸ਼ ਇਕੱਤਰਤਾ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28-ਏ, ਚੰਡੀਗੜ੍ਹ ਵਿਖੇ ਹੋਈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਪੁਸਤਕਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਪ੍ਰੈਸ ਕਾਨਫਰੰਸ ਦੇ ਮੰਤਵ ਬਾਰੇ ਜਾਣਕਾਰੀ ਦਿੰਦਿਆਂ ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1999 ਵਿੱਚ ਪ੍ਰਕਾਸ਼ਿਤ ‘ਸਿੱਖ ਇਤਿਹਾਸ’ (ਹਿੰਦੀ) ਪੁਸਤਕ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਕੁਫ਼ਰ ਅਤੇ ਨਫ਼ਰਤੀ ਭਾਸ਼ਾ ਵਰਤੀ ਗਈ ਹੈ। ਇਸ ਸਬੰਧੀ ਇੱਕ ਕੇਸ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਵਕਤ ਦੇ ਦੋਸ਼ੀ ਪ੍ਰਧਾਨ/ਸਕੱਤਰ ਅਤੇ ਮੁੱਖ ਮੰਤਰੀ, ਪੰਜਾਬ ਦੇ ਖਿਲਾਫ਼ ਅਪਰਾਧਕ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਮੁੱਖ ਨੁਕਤੇ ਅਤੇ ਬੁਲਾਰਿਆਂ
ਵਿੱਚ ਸ਼ਾਮਿਲ ਸਰਦਾਰ ਗੁਰਤੇਜ ਸਿੰਘ (ਸਿੱਖ ਚਿੰਤਕ) ਨੇ ਉਨ੍ਹਾਂ ਪੁਸਤਕਾਂ ਦੇ ਫਾਰਸੀ ਸਰੋਤਾਂ ਬਾਰੇ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੀ ਸਰਕਾਰ ਵੇਲੇ ਕੀਤੇ ਗਏ ਪੱਤਰ ਵਿਹਾਰ ਦੇ ਵੇਰਵੇ ਪੇਸ਼ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਅਧਿਕਾਰੀਆਂ ਨੇ ਦੋਸ਼ੀ ਧਿਰ ਦਾ ਸਾਥ ਦਿੱਤਾ। ਗੁਰਤੇਜ ਸਿੰਘ ਵੱਲੋਂ ਇਸ ਮਸਲੇ ਬਾਰੇ ਦੇਸ਼ ਦੇ ਵੱਡੇ ਅਖ਼ਬਾਰਾਂ ਵਿੱਚ ਲਿਖੇ ਆਰਟੀਕਲਾਂ ਦੀ ਪ੍ਰਸ਼ੰਸਾ ਦੱਖਣ ਦੇ ਇੱਕ ਜੱਜ ਨੇ ਪੱਤਰ ਲਿਖ ਕੇ ਕੀਤੀ ਸੀ। ਡਾ. ਪਿਆਰਾ ਲਾਲ ਗਰਗ: ਉਨ੍ਹਾਂ ਕਿਹਾ ਕਿ ਇਹ ਸਿੱਖ ਪੰਥ ਨਾਲ ਸਭ ਤੋਂ ਵੱਡਾ ਧ੍ਰੋਹ ਹੈ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਗਲਤ ਗੁਰੂ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ, ਜਿਸ ਲਈ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਕਸੂਰਵਾਰ ਹਨ। ਸਰਦਾਰ ਹਰਦਿਆਲ ਸਿੰਘ (ਸਾਬਕਾ ਆਈਏਐਸ) ਨੇ ਉਨ੍ਹਾਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਇਨ੍ਹਾਂ ਪੁਸਤਕਾਂ ਬਾਰੇ ਕੀਤੀ ਅਦਾਲਤੀ ਕਾਰਵਾਈ ਅਤੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਗੇਟ ਅੱਗੇ ਲਗਾਏ ਗਏ ਮੋਰਚੇ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ। ਕੁਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਕਿਹਾ ਕਿ ਜਦੋਂ ਪੰਥ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਪੁਰਬ ਮਨਾ ਰਿਹਾ ਹੈ, ਤਾਂ ਸਿੱਖ ਇਤਿਹਾਸ ਨਾਲ ਖਿਲਵਾੜ ਅਤੇ ਲਾਪਰਵਾਹੀ ਕਰਨ ਵਾਲੀਆਂ ਸੰਸਥਾਵਾਂ ਨੂੰ ਸਮੂਹ ਨਾਨਕ ਨਾਮ ਲੇਵਾ ਜਗਤ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ, ਐਸਜੀਪੀਸੀ ਅਤੇ ਅਕਾਲੀ ਦਲਾਂ ਦੇ ਮੁਖੀ ਕੇਵਲ ਗੁਰੂ ਜੀ ਦੇ ਨਾਮ ‘ਤੇ ਆਡੰਬਰ ਕਰ ਰਹੇ ਹਨ। ਡਾ. ਖੁਸ਼ਹਾਲ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਵਿਰੁੱਧ ਕੀਤੀ ਗਈ ਕਾਰਵਾਈ ਦੇ ਵਰਣਨ ਅਨੁਸਾਰ, ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲੋਂ ਇਤਿਹਾਸ ਦਾ ਮਸਲਾ ਵਧੇਰੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਿਤ ਸਾਰੇ ਦੋਸ਼ੀਆਂ ਬਾਰੇ ਨਿਰਪੱਖ ਹੋ ਕੇ ਕਾਰਵਾਈ ਕਰਨੀ ਹੀ ਗੁਰੂ ਤੇਗ ਬਹਾਦਰ ਜੀ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਕੈਪਟਨ ਗੁਰਦੀਪ ਸਿੰਘ ਘੁੰਮਣ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਸੇ ਅਕਾਲੀ ਦਲ ਦੀ ਸਿਆਸੀ ਵਕਤੀ ਲੋੜ ਲਈ ਨਹੀਂ ਵਰਤਣਾ ਚਾਹੀਦਾ। ਮਾਲਵਿੰਦਰ ਸਿੰਘ ਮਾਲੀ (ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ): ਉਨ੍ਹਾਂ ਕਿਹਾ ਕਿ SGPC ਨੂੰ ਸਿੱਖ ਪੰਥ ਦੇ ਸਨਮੁੱਖ ਪੁਸਤਕ ਬਾਰੇ ਦੁਰੁਸਤ ਜਾਣਕਾਰੀ ਦੇਣੀ ਚਾਹੀਦੀ ਹੈ। ਉਹਨਾਂ ਨੇ ਚੇਤਾਵਨੀ ਦਿੰਦਿਆਂ ਅੰਤ ਵਿੱਚ, ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਦੋਸ਼ੀ ਅਧਿਕਾਰੀਆਂ ਲਈ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੀ ਗਲਤੀ ਲਈ ਜਨਤਕ ਤੌਰ ‘ਤੇ ਮਾਫ਼ੀ ਨਾ ਮੰਗੀ, ਤਾਂ ਉਪਰੋਕਤ ਪੁਸਤਕਾਂ ਜਨਤਕ ਤੌਰ ‘ਤੇ ਸਾੜੀਆਂ ਜਾਣਗੀਆਂ।

Leave a Reply

Your email address will not be published. Required fields are marked *