Translate Your Language

October 6, 2026 3:05 pm

PUNPUN03583/19/1/2007-TC

PUNPUN03583/19/1/2007-TC

Home » Uncategorized » ਹਿੰਦ ਦੀ ਚਾਦਰ’ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਨੇ ਕੀਤਾ ਰਿਲੀਜ਼ 0

ਹਿੰਦ ਦੀ ਚਾਦਰ’ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਨੇ ਕੀਤਾ ਰਿਲੀਜ਼ 0

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਨਵੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਰੀਲਿਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ ਵੱਲੋਂ ਆਪ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸਟਰ ਡਾਪ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਇਸ ਗੀਤ ਦੇ ਪੋ੍ਰਡਿਊਸਰ ਅਤੇ ਪੇ੍ਰਰਣਾ ਸਰੋਤ ਉੱਘੇ ਸਮਾਜ ਸੇਵੀ ਸ੍ਰ. ਸਰਵਜੀਤ ਸਿੰਘ ਜੀ ਹਨ, ਇਸ ਗੀਤ ਦੀ ਪੋ੍ਰਡਕਸ਼ਨ ਧੀਰਜ ਰਾਜਪੂਤ ਨੇ ਕੀਤੀ ਹੈ। ਇਸ ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ। ਇਸ ਗੀਤ ਵਿੱਚ ਅਸੀਸ ਕੌਰ ਵਲੋਂ ਤਿਲਕ ਜੰਜੂ ਦੇ ਰਾਖੇ, ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਂਝੀਵਾਲਤਾ ਦੇ ਸੁਨੇਹੇ ਨੂੰ ਬਹੁਤ ਸੁੰਦਰ ਢੰਗ ਨਾਲ ਦਰਸਾਇਆ ਗਿਆ ਹੈ। ਇਸ ਦੇ ਨਾਲ ਉਨਾਂ ਗੀਤ ਵਿੱਚ ਦੱਸਿਆ ਕਿ ਜਦੋਂ ਔਰੰਗਜੇਬ ਦੇ ਜ਼ੁਲਮਾਂ ਦਾ ਘੜਾ ਭਰ ਗਿਆ ਸੀ ਅਤੇ ਉਸਦੀ ਧਾਰਮਿਕ ਕੱਟੜਤਾ ਕਾਰਨ ਪੂਰਾ ਹਿੰਦੋਸਤਾਨ ਤਰਾਹ ਤਰਾਹ ਕਰ ਰਿਹਾ ਸੀ ਅਤੇ ਸਨਾਤਨ ਧਰਮ ਖਤਰੇ ਵਿੱਚ ਸੀ, ਉਸ ਸਮੇਂ ਗੁਰੂ ਜੀ ਨੇ ਕਸ਼ਮੀਰ ਤੋਂ ਆਏ ਹੋਏ ਪੰਡਤਾਂ ਨੂੰ ਧਰਮ ਦੀ ਰਾਖੀ ਦਾ ਬਚਨ ਦੇ ਕੇ, ਦਿੱਲੀ ਜਾ ਕੇ ਸ਼ਹਾਦਤ ਦਿੱਤੀ, ਜਿਸ ਦਾ ਦੇਣਾ ਪੂਰਾ ਹਿੰਦੋਸਤਾਨ ਕਦੇ ਵੀ ਨਹੀਂ ਦੇ ਸਕਦਾ। ਗੀਤ ਵਿੱਚ ਧਾਰਮਿਕ ਨਿਰਪੱਖਤਾ ਦਾ ਸੁਨੇਹਾ ਦਿੰਦੇ ਹੋਏ ਸਾਰੇ ਲੋਕਾਂ ਨੂੰ ਮਿਲ ਜੁਲ ਕੇ ਰਹਿਣ, ਦੇਸ਼ ਦੇ ਗੱਦਾਰਾਂ ਤੋਂ ਸਾਵਧਾਨ ਰਹਿਣ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੀ ਦਿੱਤਾ ਗਿਆ ਹੈ। ਇਹ ਗੀਤ ਯੂ-ਟਿਊਬ ਲਿੰਕ ਅਸੀਸ ਰਿਕਾਰਡਜ਼’ ‘ਤੇ ਦੇਖਿਆ ਜਾ ਸਕਦਾ ਹੈ। ਇਸ ਮੌਕੇ ਤੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸ਼ੋਹਾਣਾ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਜਨਮ ਦਿਹਾੜੇ ਨੂੰ ਸਮਰਪਿਤ ਗੀਤ ‘‘ਹੈਪੀ ਬਰਥ ਡੇ ਬਾਬਾ ਜੀ’’ ਜਲਦ ਲੈ ਕੇ ਸੰਗਤਾਂ ਤੇ ਰੁਬਰੂ ਹੋਵੇਗੀ ਜੀ।

Leave a Reply

Your email address will not be published. Required fields are marked *