Home » Uncategorized » ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜਿਲਾ ਬਣਾਉਣ ਲਈ ਪੰਜਾਬ ਸਰਕਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿਲ੍ਹੇ ‘ਚ ਸ਼ਾਮਿਲ ਕਰਨ ਵਾਲੇ ਖੇਤਰਾਂ ਦੀ ਪਛਾਣ ਕਰਨ ਦੇ ਦਿੱਤੇ ਨਿਰਦੇਸ਼ : ਸੂਤਰ

ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜਿਲਾ ਬਣਾਉਣ ਲਈ ਪੰਜਾਬ ਸਰਕਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿਲ੍ਹੇ ‘ਚ ਸ਼ਾਮਿਲ ਕਰਨ ਵਾਲੇ ਖੇਤਰਾਂ ਦੀ ਪਛਾਣ ਕਰਨ ਦੇ ਦਿੱਤੇ ਨਿਰਦੇਸ਼ : ਸੂਤਰ

ਚੰਡੀਗੜ੍ਹ 22 ਨਵੰਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਸਕਦੀ ਹੈ। ਇਹ ਜ਼ਿਲ੍ਹਾ ਸੂਬੇ ਦਾ 24ਵਾਂ ਜ਼ਿਲ੍ਹਾ ਹੋਵੇਗਾ। ਸੂਬਾ ਸਰਕਾਰ ਨੇ ਇਸ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਇਸ ਜ਼ਿਲ੍ਹੇ ਵਿਚ ਸ਼ਾਮਲ ਕੀਤੇ ਜਾ ਸਕਦੇ ਹਨ। ਖਾਸ ਗੱਲ ਇਹ ਹੈ ਕਿ ਪੰਜਾਬ ਵਿਚ ਇਕ ਹੋਰ ਜ਼ਿਲ੍ਹਾ ਬਣਾਉਣ ਲਈ ਜ਼ਿਲ੍ਹਾ ਰੂਪਨਗਰ/ਰੋਪੜ ਨੂੰ ਦੋ ਹਿੱਸਿਆਂ ਵਿਚ ਵੰਡਣ ਦੀ ਤਿਆਰੀ ਦੀਆਂ ਸੂਤਰਾਂ ਅਨੁਸਾਰ ਜਾਣਕਾਰੀਆਂ ਵੀ ਮਿਲ ਰਹੀਆਂ ਹਨ। ਇਸੇ ਵਿਚਾਲੇ ਇਸ ਫੈਸਲੇ ਦਾ ਵਿਰੋਧ ਹੁੰਦਾ ਵੀ ਸਾਹਮਣੇ ਆ ਰਿਹਾ ਹੈ। ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਵੱਲੋਂ ਇਸ ਫੈਸਲੇ ਦਾ ਵਿਰੋਧ ਕਰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਕ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਪ੍ਰਸਤਾਵਿਤ ਕਵਾਇਦ ਦਾ ਤਿੱਖਾ ਵਿਰੋਧ ਕਰਦਾ ਹਾਂ। ਰੂਪਨਗਰ ਜ਼ਿਲ੍ਹਾ ਪਹਿਲਾਂ ਹੀ ਕਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਦੇ ਬਣਨ ਨਾਲ ਕਈ ਵਾਰੀ ਵੰਡਿਆ ਜਾ ਚੁੱਕਾ ਹੈ ਹੁਣ ਇਸ ਨੂੰ ਹੋਰ ਛੋਟਾ ਕਰਨਾ ਰੂਪਨਗਰ ਦੇ ਵਿਕਾਸ ਪ੍ਰਸ਼ਾਸਨਕ ਤਾਕਤ ਅਤੇ ਇਤਿਹਾਸਿਕ ਪਛਾਣ ਨਾਲ ਨਿਆਂ ਨਹੀਂ ਹੋਵੇਗਾ। ਅਨੰਦਪੁਰ ਸਾਹਿਬ ਸਾਡੇ ਸਾਰਿਆਂ ਲਈ ਬੇਹੱਦ ਪਵਿੱਤਰ ਅਤੇ ਇਤਿਹਾਸਿਕ ਤੌਰ ਤੇ ਮਹੱਤਵਪੂਰਨ ਧਰਤੀ ਹੈ ਇਸ ਦੀ ਮਹਾਨਤਾ ਨਵੇਂ ਦਫਤਰ ਬਣਾਉਣ ਨਾਲ ਜਾਂ ਜਿਲਾ ਦਰਜ ਦੇਣਾ ਨਾਲ ਨਹੀਂ ਵਧਣੀ ਜੇਕਰ ਸਰਕਾਰ ਵਾਕੇ ਹੀ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰੇਗੰਡ ਤੇ ਸੱਚੀ ਸ਼ਰਧਾਂਜਲੀ ਦੇਣਾ ਚਾਹੁੰਦੀ ਹੈ ਤਾਂ ਅਨੰਦਪੁਰ ਸਾਹਿਬ ਲਈ ਵੱਡਾ ਵਿਕਾਸ ਪੈਕਜ ਢਾਂਚਾਗਤ ਸੁਧਾਰ ਵਿਰਾਸਤ ਸੰਭਾਲ ਅਤੇ ਰੁਜ਼ਗਾਰ ਦੇ ਪ੍ਰੋਜੈਕਟਾਂ ਦੀ ਘੋਸ਼ਣਾ ਕਰੇ ਇਹੀ ਗੁਰੂ ਸਾਹਿਬ ਨੂੰ ਅਸਲੀ ਸਤਿਕਾਰ ਹੋਵੇਗਾ ਨਾ ਕਿ ਰਾਜਨੀਤਿਕ ਦਿਖਾਵਾ ਇਹ ਪ੍ਰਸਤਾਵ ਰੂਪਨਗਰ ਅਤੇ ਅਨੰਦਪੁਰ ਸਾਹਿਬ ਦੋਵਾਂ ਦੇ ਹਿੱਤਾਂ ਵਿੱਚ ਹੈ ਇਹ ਸਿਰਫ ਰਾਜਨੀਤਿਕ ਕਦਮ ਹੈ ਜੋ ਲੋਕਾਂ ਦੇ ਭਾਵਨਾਤਮਕ ਨਾਮ ਤੇ ਨੁਕਸਾਨ ਹੈ ਪਹੁੰਚਾਉਣ ਵਾਲਾ ਹੈ ਉਹਨਾਂ ਕਿਹਾ ਕਿ ਇਹ ਗਲਤ ਫੈਸਲਾ ਅੱਗੇ ਵਧਾਇਆ ਗਿਆ ਤਾਂ 21 ਜਨਤਕ ਰੋਸ ਮੁਹਿਮ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਵੇਗਾ ਅਤੇ ਰੂਪਨਗਰ ਜਿਲੇ ਨੂੰ ਹੋਰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਜੇ ਉਹਦੀ ਪਾਰਟੀਆਂ ਦੇ ਸਿਆਸੀ ਆਗੂਆਂ ਦੇ ਇਸ ਮਾਮਲੇ ਨੂੰ ਲੈ ਕੇ ਹੋਰ ਕੀ ਪ੍ਰਤੀਕਰਮ ਸਾਹਮਣੇ ਆਉਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਇਆ ਜਾਂਦਾ ਹੈ ਤਾਂ ਇਸ ਵਿਚ ਕਿਹੜੇ ਦੋ ਵਿਧਾਨ ਸਭਾ ਹਲਕੇ ਸ਼ਾਮਲ ਹੋਣਗੇ ਇਸ ਮਾਮਲੇ ‘ਤੇ ਵੀ ਵਿਚਾਰ ਵਟਾਂਦਰਾ ਚੱਲ ਰਿਹਾ ਹੈ। ਵੇਖਣ ਵਾਲੀ ਖਾਸ ਗੱਲ ਇਹ ਹੋਵੇਗੀ ਕਿ ਕੀ ਆਪ ਸਰਕਾਰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਹੋਰ ਕੀ-ਕੀ ਸੁਵਿਧਾਵਾਂ/ਸਹੂਲਤਾਂ ਦੇਣ ਲਈ ਐਲਾਨ ਕਰੇਗੀ।

Leave a Reply

Your email address will not be published. Required fields are marked *