Home » Uncategorized » ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਹੋਇਆ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ…

ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਹੋਇਆ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਨਵੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ ੧੦ ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ । ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ । ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ । ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ। ਫੌਜੀ ਬੈਂਡ, ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ । ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ । ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ । ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਥਾਂ ਥਾਂ ਤੇ ਚਾਹ, ਬੈ੍ਰੱਡ ਪਕੌੜੇ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦਿ ਸੰਗਤਾਂ ਵਲੋਂ ਅਤੁੱਟ ਵਰਤਿਆ।

Leave a Reply

Your email address will not be published. Required fields are marked *