Translate Your Language

October 6, 2026 1:50 pm

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਲਈ ਬਹੁਤ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਲਈ ਬਹੁਤ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ  1 ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਨੂੰ ਬਿਰਾਜਮਾਨ ਕਰਨ ਲਈ ਸੰੁਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਇਸ ਪਾਲਕੀ ਸਾਹਿਬ ਵਾਲੀ ਗੱਡੀ ਦੀ ਚਾਬੀ ਵਿੱਚ ਲਗਾ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਦਫਤਰ ਦੇ ਬਿਲਕੁਲ ਨੇੜੇ ਖੜ੍ਹੀ ਕਰਕੇ ਬਿਨਾਂ ਕਿਸੇ ਨੂੰ ਦੱਸੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਪਹਿਰੇਦਾਰ ਵੱਲੋਂ ਜਾਣਕਾਰੀ ਦੇਣ ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਗੱਡੀ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ। ਦਾਨੀ ਸੱਜਣ ਵੱਲੋਂ ਮਹਿੰਦਰਾ ਕੰਪਨੀ ਦੀ ਨਵੀਂ ਚੈਸੀ ਲੈ ਕੇ ਆਲੀਸ਼ਾਨ ਪਾਲਕੀ ਸਾਹਿਬ ਆਪ ਤਿਆਰ ਕਰਵਾ ਕੇ ਭੇਂਟ ਕੀਤੀ ਗਈ ਹੈ । ਪਾਲਕੀ ਸਾਹਿਬ ਵਾਲੀ ਗੱਡੀ ਨੂੰ ਅੰਦਰੋਂ ਅਤੇ ਬਾਹਰੋ ਬਹੁਤ ਹੀ ਸੁੰਦਰ ਢੰਗ ਨਾਲ ਅਤਿਆਧੁਨਿਕ ਤਰੀਕੇ ਨਾਲ ਸਜਾਇਆ ਗਿਆ ਹੈ। ਪਾਲਕੀ ਸਾਹਿਬ ਵਾਲੀ ਗੱਡੀ ਦੀ ਚੈਸੀ ਸਮੇਤ ਕੁਲ ਅੰਦਾਜ਼ਨ ਕੀਮਤ 29 ਲੱਖ ਰੁਪਏ ਦੇ ਕਰੀਬ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜ਼ਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਂਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜ਼ੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 3 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੌਨ ਡੀਅਰ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮੈਕਸ ਪਿਕਅੱਪ, ਮਹਿੰਦਰ ਮਿਨੀ ਟਰੱਕ 3200, ਟਾਟਾ ਐਲ ਪੀ. ਟਰੱਕ, ਅਸ਼ੋਕਾ ਲੇ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।

Leave a Reply

Your email address will not be published. Required fields are marked *