Home » Uncategorized » ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਸਜਿਆ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ‘ਚ 2287 ਯੂਨਿਟ ਹੋਇਆ ਖੂਨ ਇਕੱਤਰ : ਪ੍ਰਧਾਨ ਹਰਜਿੰਦਰ ਸਿੰਘ ਜਿੰਦਰ/ਸਤਵਿੰਦਰ ਸਿੰਘ ਸੋਡੀ

ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਸਜਿਆ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ‘ਚ 2287 ਯੂਨਿਟ ਹੋਇਆ ਖੂਨ ਇਕੱਤਰ : ਪ੍ਰਧਾਨ ਹਰਜਿੰਦਰ ਸਿੰਘ ਜਿੰਦਰ/ਸਤਵਿੰਦਰ ਸਿੰਘ ਸੋਡੀ

ਸਾਹਿਬਜਾਦਾ ਅਜੀਤ ਸਿੰਘ ਨਗਰ 3 ਦਸੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਪਾਰਸ ਅੰਮਿ੍ਰਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬਿ੍ਰਤਾਂਤ ਸੁਣਾਉਂਦੇ ਹੋਏ ਦੱਸਿਆ ਕਿ ਉਨਾਂ ਦਾ ਜਨਮ 1755 ਈਂ ਵਿੱਚ ਪਿਤਾ ਗਰਜਾ ਸਿੰਘ ਬਾਠ ਦੇ ਗ੍ਰਹਿ ਵਿਖੇ ਮਾਤਾ ਹਰਨਾਮ ਕੌਰ ਜੀ ਦੀ ਕੁੱਖੋਂ ਪਿੰਡ ਨਾਰੰਗਪੁਰ ਵਾਲਾ ਜਿਲ੍ਹਾ ਫਿਰੋਜ਼ਪੁਰ ਵਿੱਖੇ ਹੋਇਆ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜ੍ਹਗੱਜ਼ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸਿੱਖੀ ਪ੍ਰਤੀ ਜਜ਼ਬੇ ਤੋਂ ਪ੍ਰੇਰਣਾ ਲੈ ਕੇ ਖੰਡੇ ਬਾਟੇ ਦਾ ਅੰਮਿ੍ਰਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਭਾਈ ਰਵਿੰਦਰ ਸਿੰਘ ਜੀ, ਭਾਈ ਦਵਿੰਦਰ ਸਿੰਘ ਜੀ,  ਭਾਈ ਸ਼ੁਭਦੀਪ ਸਿੰਘ ਜੀ, ਭਾਈ ਕਰਨੈਲ ਸਿੰਘ ਜੀ, ਭਾਈ ਅਮਨਦੀਪ ਸਿੰਘ ਜੀ,  ਸਾਰੇ ਹਜ਼ੂਰੀ ਰਾਗੀ ਜੱਥੇ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਬਾਬਾ ਬੰਤਾ ਸਿੰਘ ਜੀ ਭਾਈ ਬਿਧੀ ਚੰਦ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ, ਭਾਈ ਪਿੰਦਰਪਾਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਜੀ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਸਰਬਜੀਤ ਸਿੰਘ ਜੀ ਲੁਧਿਆਣੇ ਵਾਲੇ, ਸ਼ੋ੍ਰਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ, ਸ਼ੋ੍ਰਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣਾ ਵਾਲੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ, ਭਾਈ ਅਮਰਜੀਤ ਸਿੰੰਘ ਖਾਲਸਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਪੁਸਤਕ, ਜੋ ਕਿ ਭਾਈ ਗੁਰਪ੍ਰੀਤ ਸਿੰਘ ਜੀ ਨਿਆਮੀਆਂ ਵੱਲੋ ਲਿਖੀ ਗਈ ਹੈ, ਸੰਗਤਾਂ ਦੇ ਰੂਬਰੂ ਕੀਤੀ ਗਈ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਅੱਖਾਂ ਦੇ ਫਰੀ ਚੈੱਕਅੱਪ ਅਤੇ ਆਪਰੇਸ਼ਨ ਕੈਂਪ ਵਿੱਚ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ, ਲੋੜਵੰਦ ਮਰੀਜਾਂ ਦੇ ਅੱਖਾਂ ਦੇ ਅਪਰੇਸ਼ਨ ਪ੍ਰਬੰਧਕ ਕਮੇਟੀ ਵਲੋ ਕਰਵਾਏ ਜਾਣਗੇ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਰੂਪ ਨਾਲ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰਖਦੇ ਹੋਏ ਹੈਲੀਕੋਪਟਰ ਨਾਲ ਅਸਮਾਨ ਤੋਂ ਫੱੁਲਾਂ ਦੀ ਵਰਖਾ ਕੀਤੀ ਗਈ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਕਈ ਤਰ੍ਹਾਂ ਦੀਆਂ ਮਿਠਾਈਆਂ, ਪਕਵਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਦੀ ਅਰੰਭਤਾ ਸਵੇਰੇ 8:00 ਵਜੇ ਕੀਤੀ ਗਈ । ਇਸ ਖੂਨਦਾਨ ਕੈਂਪ ਵਿੱਚ ਪੀ ਜੀ ਆਈ, ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੋਹਾਲੀ, ਸਿਵਲ ਹਸਪਤਾਲ ਖਰੜ, ਸਿਵਲ ਹਸਤਪਾਲ ਰੋਪੜ ਅਤੇ ਮੈਕਸ ਹਸਪਤਾਲ ਮੋਹਾਲੀ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ। ਸ਼ਰਧਾਲੂਆਂ ਵਿੱਚ ਖੂਨਦਾਨ ਕਰਨ ਲਈ ਬਹੁਤ ਹੀ ਜਿਆਦਾ ਉਤਸ਼ਾਹ ਸੀ। ਇਨ੍ਹਾਂ ਸਾਰੀਆਂ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ ਕੁੱਲ 2287 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਦੌਰਾਨ ਸਾਰੇ ਖੂਨਦਾਨੀਆਂ ਨੂੰ ਹਰ ਵਾਰ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਅਤੇ ਕਈ ਸੰਤ-ਮਹਾਂਪੁਰਸ਼ਾਂ ਨੇ ਖੂਨਦਾਨੀਆਂ ਨੂੰ ਆਪ ਆ ਕੇ ਆਸ਼ੀਰਵਾਦ ਦਿੱਤਾ। ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਇਸ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ। ਸਮੂਹ ਖੂਨਦਾਨੀਆਂ, ਡਾਕਟਰਾਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਭਾਈ ਜਗਮੋਹਣ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ ਜੀ, ਸ ਪਰਵਿੰਦਰ ਸਿੰਘ ਸੋਹਾਣਾ ਜਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਮੋਹਾਲੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।  ਇਸ ਸਾਰੇ ਸਮਾਗਮ ਦਾ ਕਈ ਟੀ ਵੀ ਚੈਨਲਾਂ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਮੁੱਖੀ ਸ. ਹਰਜਿੰਦਰ ਸਿੰਘ ਅਤੇ ਸ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਖੂਨਦਾਨ ਮਹਾਂ ਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਅਨਮੋਲ ਜਿੰਦਗੀਆਂ ਨੂੰ ਲੋੜ ਪੈਣ ਤੇ ਖੂਨ ਦੇ ਕੇ ਬਚਾਇਆ ਜਾ ਸਕੇ । ਉਨ੍ਹਾਂ ਨੇ ਇਸ ਦੇ ਨਾਲ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਇਸ ਦੇ ਨਾਲ ਨਾਲ ਨਸ਼ਿਆਂ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ ਤਾਂ ਜੋ ਇੱਕ ਸਿਹਤਮੰਦ ਅਤੇ ਨਰੋਏ ਸਮਾਜ ਦਾ ਨਿਰਮਾਣ ਹੋ ਸਕੇ।  ਉਨ੍ਹਾਂ ਨੇ ਦੱਸਿਆ ਕਿ ਸਮਾਜ ਦੀ ਭਲਾਈ ਲਈ ਲੋਕਾਂ ਨੂੰ ਡਾਕਟਰੀ ਸਹੂਲਤ ਮੁਹੱਈਆ ਕਰਾਉਣ ਅਤੇ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ । ਆਉਣ ਵਾਲੇ ਸਮੇਂ ਵਿੱਚ ਵੀ ਸਮੂਹ ਮਾਨਵਤਾ ਦੇ ਭਲੇ ਲਈ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪਾਂ ਦਾ ਇਸ ਅਸਥਾਨ ਤੇ ਆਯੋਜਨ ਕੀਤਾ ਜਾਂਦਾ ਰਹੇਗਾ।

Leave a Reply

Your email address will not be published. Required fields are marked *