Home » Uncategorized » ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਾਸਤਰੀ ਮਾਡਲ ਸਕੂਲ ਦੇ ‘ਗੋਲਡਨ ਜੁਬਲੀ’ ਸਮਾਗਮ ‘ਚ ਕੀਤੀ ਸ਼ਮੂਲੀਅਤ…

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਾਸਤਰੀ ਮਾਡਲ ਸਕੂਲ ਦੇ ‘ਗੋਲਡਨ ਜੁਬਲੀ’ ਸਮਾਗਮ ‘ਚ ਕੀਤੀ ਸ਼ਮੂਲੀਅਤ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਦਸੰਬਰ (ਚਰਨ ਸਿੰਘ ਮੈਣ ਮਾਜਰੀ) : ਸ਼ਾਸਤਰੀ ਮਾਡਲ ਸਕੂਲ ਮੋਹਾਲੀ ਦੇ 50 ਸਾਲ ਪੂਰੇ ਹੋਣ ਦੇ ਚਲਦਿਆਂ ਸਕੂਲ ਦੇ ਕੰਪਲੈਕਸ ਅੰਦਰ ਗੋਲਡਨ ਜੁਬਲੀ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ   ਵੱਲੋਂ ਸਮੁੱਚੇ ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ। ਸਮਾਗਮ ਉਪਰੰਤ ਇਨਾਮ ਵੰਡ ਸਮਾਰੋਹ ਦਾ ਹਿੱਸਾ ਬਣਕੇ ਵੱਖ-ਵੱਖ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ  ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਸ਼ਾਸਤਰੀ ਮਾਡਲ ਸਕੂਲ ਦੇ 50 ਵਰ੍ਹੇ ਪੂਰੇ ਹੋਣ ‘ਤੇ ਸਕੂਲ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀਆ। ਉੱਥੇ ਇੱਥੋਂ ਦੇ ਸਟਾਫ ਮੈਂਬਰ ਵੀ ਵਧਾਈ ਦੇ ਪਾਤਰ ਹਨ। ਜਿਹੜੇ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ -ਨਾਲ  ਇੱਕ ਉਸਾਰੂ ਸਮਾਜ ਦੀ ਸਿਰਜਣਾ ਦੇ ਵਿੱਚ ਵਿਦਿਆਰਥੀ ਹੁਣ ਆਪੋ-ਆਪਣਾ ਯੋਗਦਾਨ ਪਾ ਸਕਣ। ਇਸ ਦੇ ਲਈ ਵੀ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸਮਰੱਥ ਬਣਾਇਆ ਜਾਂਦਾ ਹੈ। ਇਸ ਦੀ ਮਿਸਾਲ ਅੱਜ ਇਸ ਸਕੂਲ ਦੇ 50 ਵਰ੍ਹੇ ਪੂਰੇ ਹੋਣ ਦੇ ਮੌਕੇ ਸਾਫ ਵੇਖੀ ਜਾ ਸਕਦੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਵੀ ਖੁਸ਼ੀ ਅਤੇ ਸਕੂਲ ਪ੍ਰਬੰਧਕਾਂ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਪੜ੍ਹਾਈ ਕਰਕੇ ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਉੱਚ ਪਦਵੀਆਂ ਤੇ ਪਹੁੰਚ ਚੁੱਕੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਪਹੁੰਚੇ ਹਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਅਰੁਣ ਗੋਇਲ, ਹਰਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।

Leave a Reply

Your email address will not be published. Required fields are marked *