Translate Your Language

October 6, 2026 11:02 am

PUNPUN03583/19/1/2007-TC

PUNPUN03583/19/1/2007-TC

Home » Uncategorized » ਲਾਪਤਾ 328 ਸਰੂਪਾਂ ਦੇ ਮਾਮਲੇ ਦੀ ਜਾਂਚ ਬਾਰੇ ਪੁਲਿਸ ਵੱਲੋਂ 16 ਜਣਿਆਂ ਖਿਲਾਫ ਦਰਜ ਕੀਤੇ ਕੇਸ ਸਬੰਧੀ ਜ਼ਮਾਨਤਾਂ ਰੱਦ ਕਰਨਾ ਮਾਣਯੋਗ ਅਦਾਲਤ ਦਾ ਸ਼ਲਾਘਾ ਯੋਗ ਫੈਸਲਾ : ਜਥੇਦਾਰ ਬਲਕਾਰ ਸਿੰਘ ਭੁੱਲਰ

ਲਾਪਤਾ 328 ਸਰੂਪਾਂ ਦੇ ਮਾਮਲੇ ਦੀ ਜਾਂਚ ਬਾਰੇ ਪੁਲਿਸ ਵੱਲੋਂ 16 ਜਣਿਆਂ ਖਿਲਾਫ ਦਰਜ ਕੀਤੇ ਕੇਸ ਸਬੰਧੀ ਜ਼ਮਾਨਤਾਂ ਰੱਦ ਕਰਨਾ ਮਾਣਯੋਗ ਅਦਾਲਤ ਦਾ ਸ਼ਲਾਘਾ ਯੋਗ ਫੈਸਲਾ : ਜਥੇਦਾਰ ਬਲਕਾਰ ਸਿੰਘ ਭੁੱਲਰ

ਚੰਡੀਗੜ੍ਹ 23 ਦਸੰਬਰ (ਮੰਗਤ ਸਿੰਘ ਸੈਦਪੁਰ) : ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੁਲੀਸ ਨੇ 16 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚੋਂ ਕੁਝ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ਨੂੰ ਸਥਾਨਕ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧੀ ਨਾਮਜ਼ਦ ਕੀਤੇ ਗੁਰਬਚਨ ਸਿੰਘ ਅਨੁਸਾਰ ਉਹ ਉਸ ਵੇਲੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚ ਮੀਤ ਸਕੱਤਰ ਵਜੋਂ ਤਾਇਨਾਤ ਸਨ। ਇਸ ਸਬੰਧ ਵਿੱਚ ਉਨ੍ਹਾਂ 10 ਦਸੰਬਰ ਨੂੰ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਸਬੰਧੀ ਅਰਜ਼ੀ ਦਾਇਰ ਕੀਤੀ ਸੀ। ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ 18 ਦਸੰਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। 20 ਦਸੰਬਰ ਨੂੰ ਅਦਾਲਤ ਨੇ ਜ਼ਮਾਨਤ ਸਬੰਧੀ ਅਰਜ਼ੀ ਰੱਦ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਅਦਾਲਤ ਦੇ ਇਸ ਫ਼ੈਸਲੇ ਖ਼ਿਲਾਫ਼ ਉਹ ਅਗਾਊਂ ਜ਼ਮਾਨਤ ਵਾਸਤੇ ਹੁਣ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨਗੇ। ਉਨ੍ਹਾਂ ਨਾਲ ਤਤਕਾਲੀ ਸੁਪਰਵਾਈਜ਼ਰ ਗੁਰਮੁਖ ਸਿੰਘ, ਇੰਚਾਰਜ ਪਰਮਜੀਤ ਸਿੰਘ, ਕਲਰਕ ਬਾਜ ਸਿੰਘ, ਸਹਾਇਕ ਦਲਬੀਰ ਸਿੰਘ ਨੇ ਵੀ ਸਥਾਨਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਭਾਈ ਬਲਦੇਵ ਸਿੰਘ ਵਡਾਲਾ, ਭਾਈ ਬਲਦੇਵ ਸਿੰਘ ਸਿਰਸਾ ਅਤੇ ਹੋਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਪੁਲਸ ਥਾਣਾ ਸੀ ਡਿਵੀਜ਼ਨ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਐਫਆਈਆਰ. ਵਿੱਚ ਮੁਲਜ਼ਮਾਂ ‘ਤੇ ਜਾਅਲੀਵਾੜੀ, ਰਿਕਾਰਡ ਨਸ਼ਟ ਕਰਨ ਅਤੇ ਬੇਅਦਬੀ ਦੇ ਦੋਸ਼ ਲਗਾਏ ਗਏ ਸਨ। ਮੁਲਜ਼ਮਾਂ ਖਿਲਾਫ਼ ਧਾਰਾ 295A, 295, 465, 408, 409, 120 ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਅਤੇ ਹੋਰਨਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਣਯੋਗ ਅਦਾਲਤ ਨੇ 20 ਦਸੰਬਰ 2025 ਨੂੰ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ। ਇਹ ਫੈਸਲਾ ਗੁਰਬੀਰ ਸਿੰਘ, ਮਾਣਯੋਗ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਨਾਮਜ਼ਦ ਉਸ ਵੇਲੇ ਦੇ ਮੁੱਖ ਸਕੱਤਰ ਹਰਚਰਨ ਸਿੰਘ ਤੇ ਦੋ ਹੋਰ ਕਰਮਚਾਰੀਆਂ ਦਾ ਦੇਹਾਂਤ ਹੋ ਚੁੱਕਾ ਹੈ ਜਦੋਂਕਿ ਤਿੰਨ ਸਾਬਕਾ ਕਰਮਚਾਰੀ ਵਿਦੇਸ਼ ਵਿੱਚ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਅਤੇ ਹੋਰਨਾਂ ਨੂੰ ਵੱਡਾ ਝਟਕਾ ਲੱਗਾ ਹੈ।  ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ 20 ਦਸੰਬਰ 2025 ਨੂੰ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ। ਇਹ ਫੈਸਲਾ ਗੁਰਬੀਰ ਸਿੰਘ, ਮਾਣਯੋਗ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਕੇਸ ਵਿੱਚ ਸੂਬੇ ਦੀ ਤਰਫੋਂ ਅੰਮ੍ਰਿਤਪਾਲ ਸਿੰਘ ਖਹਿਰਾ (ਜ਼ਿਲ੍ਹਾ ਅਟਾਰਨੀ ਪ੍ਰੌਸੀਕਿਊਸ਼ਨ, ਅੰਮ੍ਰਿਤਸਰ) ਅਤੇ ਅਮਰਪਾਲ ਸਿੰਘ (ਜ਼ਿਲ੍ਹਾ ਅਟਾਰਨੀ ਲੀਗਲ, ਅੰਮ੍ਰਿਤਸਰ) ਨੇ ਬਹਿਸ ਕੀਤੀ। ਸ਼ਿਕਾਇਤਕਰਤਾਵਾਂ ਦੀ ਤਰਫੋਂ ਵਕੀਲ ਪੁਨੀਤ ਜ਼ਖਮੀ ਪੇਸ਼ ਹੋਏ ਸਨ। ਇਸ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ ਦੌਰਾਨ ਹੋਰ ਕੀ ਕੀ ਖੁਲਾਸੇ ਹੋਣਗੇ ਅਤੇ ਦੋਸ਼ੀਆਂ ਵਿਰੁੱਧ ਕੀ ਕਾਰਵਾਈ ਹੋਵੇਗੀ ਫਿਲਹਾਲ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ। ਉਹਨਾਂ ਕਿਹਾ ਕਿ ਦੋਸ਼ੀ ਕੋਈ ਵੀ ਹੋਵੇ ਉਸ ਵਿਰੁੱਧ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਲਾਪਤਾ ਕਰਨ ਦੇਣ ਮਾਮਲੇ ਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਦੀਆਂ ਚਾਹੀਦੀਆਂ ਹਨ ਕਿਉਂਕਿ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਜਿਉਂਦੇ ਮਨੁੱਖ ਦੀ ਮਾਨਤਾ ਦਿੱਤੀ ਹੋਈ ਹੈ ਇਸ ਲਈ ਬੇਸ਼ੱਕ ਇਹ ਸਰੂਪ ਸਿਆਸੀ ਜਾਂ ਧਾਰਮਿਕ ਲੈਵਲ ਤੇ ਲਾਪਤਾ ਕਰਾਏ ਹਨ ਜਿਸ ਕਾਰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਵੀ ਹੋਈਆਂ ਹਨ ਇਸ ਲਈ ਦੋਸ਼ੀਆਂ ਵਿਰੁੱਧ ਕਾਰਵਾਈ ਸਖਤ ਹੋਣੀ ਚਾਹੀਦੇ ਆ ਤਾਂ ਕਿ ਅੱਗੋਂ ਇਹੋ ਜਿਹੀ ਕੋਈ ਕਾਰਵਾਈ ਨਾ ਕਰ ਸਕੇ ਜਿਸ ਕਾਰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਹੋਵੇ। ਉਹਨਾਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਨੂੰਨੀ ਕਾਰਵਾਈ ਕਰਨਾ ਹਰ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਮੁੱਢਲਾ ਫਰਜ਼ ਹੈ।

Leave a Reply

Your email address will not be published. Required fields are marked *