Home » Uncategorized » ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ1500 ਰੁਪਏ ਦੀ ਰਿਸ਼ਵਤ ਲੈਂਦਾ ਪੂਜਾ ਯਾਦਵ ਪਟਵਾਰੀ ਦਾ ਸਹਾਇਕ ਕੀਤਾ ਕਾਬੂ…

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ1500 ਰੁਪਏ ਦੀ ਰਿਸ਼ਵਤ ਲੈਂਦਾ ਪੂਜਾ ਯਾਦਵ ਪਟਵਾਰੀ ਦਾ ਸਹਾਇਕ ਕੀਤਾ ਕਾਬੂ…

ਚੰਡੀਗੜ੍ਹ 22 ਦਸੰਬਰ (ਮੰਗਤ ਸਿੰਘ ਸੈਦਪੁਰ) : ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨੂੰ 1500/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫਰੀਦਕੋਟ ਵਿਖੇ ਰੰਗੇ ਹੱਥੀਂ ਕਾਬੂ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਲਈ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧੀ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਸਰਕਾਰ ਕੋਈ ਵੀ ਹੋਵੇ ਰਿਸ਼ਵਤ ਖੋਰੀ ਧੋਖਾ ਧੜੀ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਪੀੜਤਾਂ ਨੂੰ ਕੋਈ ਰਾਹਤ ਵਗੈਰਾ ਨਹੀਂ ਮਿਲਦੀ ਜਾਪਦੀ।

Leave a Reply

Your email address will not be published. Required fields are marked *