ਸ਼੍ਰੀ ਫਤਿਹਗੜ੍ਹ ਸਾਹਿਬ 24 ਦਸੰਬਰ (ਚਰਨ ਸਿੰਘ ਮੈਣਮਜਰੀ) : ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲੇ ਸਬੰਧੀ ਰੇਲਵੇ ਵਿਭਾਗ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਨਾ ਰੁਕਣ ਵਾਲੀਆਂ 14 ਰੇਲਗੱਡੀਆਂ ਨੂੰ ਤਿੰਨ ਦਿਨਾਂ ਲਈ ਰੋਕਣ ਦਾ ਵੀ ਮਹੱਤਵਪੂਰਨ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ ਰੇਲਗੱਡੀ ਰਾਹੀਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਸਕਣ। ਰੇਲ ਵਿਭਾਗ ਅਨੁਸਾਰ ਜਲੰਧਰ ਸਿਟੀ-ਫ਼ਿਰੋਜ਼ਪੁਰ ਛਾਉਣੀ (74939) 1 ਜਨਵਰੀ, 2026, ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ (74932)- 2 ਜਨਵਰੀ, 2026, ਅੰਮ੍ਰਿਤਸਰ-ਡੇਰਾ ਬਾਬਾ ਨਾਨਕ (74651)- 1 ਜਨਵਰੀ, 2026, ਡੇਰਾ ਬਾਬਾ ਨਾਨਕ-ਵੇਰਕਾ (74652)- 1 ਜਨਵਰੀ, 2026 । ਮਿਲੀ ਜਾਣਕਾਰੀ ਮੁਤਾਬਿਕ ਹਰ ਟ੍ਰੇਨ ਸਰਹਿੰਦ ਰੇਲਵੇ ਸਟੇਸ਼ਨ ’ਤੇ 2 ਮਿੰਟ ਤੱਕ ਰੁਕੇਗੀ। 25 ਤੋਂ 27 ਦਸੰਬਰ ਤੱਕ ਸ੍ਰੀ ਫਤਿਹਗੜ੍ਹ ਸਾਹਿਬ 50 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਉੱਤਰੀ ਰੇਲਵੇ ਨੇ ਅਨੁਸਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਅਤੇ ਯਾਤਰੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ। ਇਹ ਜਾਣਕਾਰੀ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਜਾਰੀ ਕੀਤੀ।
Home
»
Uncategorized
»
ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਿਆਂ ਅਤੇ ਸਿੰਘਾਂ ਸਿੰਘਣੀਆਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਰਹੰਦ ਰੇਲਵੇ ਸਟੇਸ਼ਨ ‘ਤੇ 14 ਟਰੇਨਾਂ ਰੁਕਣਗੀਆਂ : ਹਿਮਾਂਸ਼ੂ ਸੇਖਰ ਉਪਾਧਿਆਏ


