Home » Uncategorized » ਸ਼ਹੀਦੀ ਜੋੜ ਮੇਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾਣ ਵਾਲੀਆਂ ਸ਼ਰਧਾਲੂਆਂ ਲਈ ਪਿੰਡ ਸੈਦਪੁਰ ਦੀ ਸਾਧ ਸੰਗਤ ਨੇ ਹਰ ਸਾਲ ਦੀ ਤਰ੍ਹਾਂ ਪਿੰਡ ਸੁਹਾੜਾ ਵਿਖੇ ਲਾਇਆ ਲੰਗਰ..

ਸ਼ਹੀਦੀ ਜੋੜ ਮੇਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾਣ ਵਾਲੀਆਂ ਸ਼ਰਧਾਲੂਆਂ ਲਈ ਪਿੰਡ ਸੈਦਪੁਰ ਦੀ ਸਾਧ ਸੰਗਤ ਨੇ ਹਰ ਸਾਲ ਦੀ ਤਰ੍ਹਾਂ ਪਿੰਡ ਸੁਹਾੜਾ ਵਿਖੇ ਲਾਇਆ ਲੰਗਰ..


ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਦਸੰਬਰ (ਮੰਗਤ ਸਿੰਘ ਸੈਦਪੁਰ) :
ਸ਼ਹੀਦੀ ਜੋੜ ਮੇਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਲਾਸਾਨੀ ਸ਼ਹੀਦ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਸਮੂਹ ਸਿੰਘਾਂ ਸਿੰਘਣੀਆਂ ਦੀਆਂ ਲਾਸਾਨੀ ਸ਼ਹੀਦੀਆਂ ਨੂੰ ਸਿਜਦਾ ਕਰਨ ਲਈ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਲੱਖਾਂ ਦੀ ਗਿਣਤੀ ਵਿੱਚ ਪੁੱਜ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਇਸ ਸਾਲ 25 ਦਸੰਬਰ ਤੋਂ 27 ਦਸੰਬਰ ਤੱਕ ਲਗਭਗ 50 ਲੱਖ ਸੰਗਤਾਂ ਦੇ ਪਹੁੰਚਣ ਦੀ ਸੁਭਾਵਨਾ ਹੈ। ਖਾਸ ਗੱਲ ਇਹ ਹੈ ਕਿ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲੇ ਸਬੰਧੀ ਰੇਲਵੇ ਵਿਭਾਗ ਨੇ ਸਰਹੰਦ ਰੇਲਵੇ ਸਟੇਸ਼ਨ ਤੇ ਨਾ ਰੁਕਣ ਵਾਲੀਆਂ 14 ਰੀਲਾਂ ਨੂੰ ਤਿੰਨ ਦਿਨ ਲਈ ਰੋਕਣ ਦਾ ਵੀ ਮਹੱਤਵਪੂਰਨ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਆ ਰਹੀਆਂ ਸੰਗਤਾਂ ਰੇਲ ਗੱਡੀ ਰਾਹੀਂ ਸ਼੍ਰੀ ਫਤਿਹਗੜ੍ਹ ਸਾਹਿਬ ਸ਼ਰਧਾ ਨਾਲ ਪੁੱਜ ਕੇ ਮੱਥਾ ਟੇਕ ਸਕਣ। ਰੇਲ ਵਿਭਾਗ ਅਨੁਸਾਰ ਜਲੰਧਰ ਸਿਟੀ ਫਿਰੋਜ਼ਪੁਰ ਛਾਣੀ (74939) 1 ਜਨਵਰੀ 2026, ਫਿਰੋਜ਼ਪੁਰ ਕੈਂਪ-ਜਲੰਧਰ ਸਿਟੀ (74932) 2 ਜਨਵਰੀ 2026, ਅੰਮ੍ਰਿਤਸਰ-ਡੇਰਾ ਬਾਬਾ ਨਾਨਕ (74651) 1 ਜਨਵਰੀ 2026, ਡੇਰਾ ਬਾਬਾ ਨਾਨਕ-ਵੇਰਕਾ (74652)1 ਜਨਵਰੀ 2026। ਮਿਲੀ ਜਾਣਕਾਰੀ ਅਨੁਸਾਰ ਹਰ ਟਰੇਨ ਸਰਹਿੰਦ ਰੇਲਵੇ ਸਟੇਸ਼ਨ ‘ਤੇ ਦੋ ਮਿੰਟ ਤੱਕ ਰੁਕੇਗੀ। ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਤਰੀ ਰੇਲਵੇ ਅਨੁਸਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਤਾਂ ਕਿ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਮੁਸ਼ਕਿਲ ਨਾ ਆਵੇ। ਇਸ ਵਾਰ ਪੰਜਾਬ ਦੇ ਪਿੰਡਾਂ ਦੀਆਂ ਸੰਗਤਾਂ ਵੱਲੋਂ ਸੰਗਤਾਂ ਦੇ ਵੱਧ ਰਹੀ ਗਿਣਤੀ ਨੂੰ ਵੇਖਦੇ ਹੋਏ ਲਗਭਗ ਹਰ ਡੇਢ ਦੋ ਕਿਲੋਮੀਟਰ ਦੇ ਦਾਇਰੇ ਅੰਦਰ ਦੋ-ਦੋ, ਤਿੰਨ-ਤਿੰਨ ਥਾਵਾਂ ‘ਤੇ ਲੰਗਰ ਲਗਾਏ ਹੋਏ ਹਨ। ਦੇਸ਼-ਵਿਦੇਸ਼ਾਂ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਆਉਣ ਵਾਲੀਆ ਸੰਗਤਾਂ ਲਈ ਪੰਜਾਬ ਦੇ ਕੋਣੇ-ਕੋਣੇ ਵਿੱਚ ਤਰ੍ਹਾਂ-ਤਰ੍ਹਾਂ ਦੇ ਲੰਗਰ ਲਾਏ ਹੋਏ ਹਨ ਤਾਂ ਕਿ ਸੰਗਤਾਂ ਨੂੰ ਸ਼ਰਧਾ ਨਾਲ ਲੰਗਰ ਛਕਾਇਆ ਜਾ ਸਕੇ ਅਤੇ ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਸ਼ਹੀਦਾਂ ਦੀ ਧਰਤੀ ‘ਤੇ ਪਹੁੰਚਣ ਵਿੱਚ ਲੰਗਰ ਛਕਣ ਸਬੰਧੀ ਕੋਈ ਸਮੱਸਿਆ ਨਾ ਹੋਵੇ। ਹਰ ਸਾਲ ਦੀ ਤਰ੍ਹਾਂ ਪਿੰਡ ਸੈਦਪੁਰ ਦੀ ਸਮੂਹ ਸੰਗਤ ਵੱਲੋਂ ਸੋਹਾੜਾ ਵਿਖੇ ਲੰਗਰ ਲਾਇਆ ਹੋਇਆ। ਜੋ ਲਗਾਤਾਰ ਤਿੰਨ ਦਿਨ ਨਿਰੰਤਰ ਚਲਦਾ ਹੈ। ਖਾਸ ਕਰਕੇ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ, ਬੀਬੀਆਂ ਅਤੇ ਬਜ਼ੁਰਗ ਮਾਤਾਵਾਂ ਵੱਲੋਂ ਤਿੰਨ ਦਿਨ ਹੀ ਪੂਰੀ ਸ਼ਰਧਾ ਭਾਵਨਾ ਨਾਲ ਨਿਸ਼ਕਾਮ ਸੇਵਾ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *