Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਤੱਕ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਲਈ ਚਾਹ, ਮੱਠੀ, ਬਿਸਕੁਟ ਆਦਿ ਦਾ ਸੋਹਾਣਾ ਵਿਖੇ ਲੰਗਰ ਅੱਜ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਤੱਕ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਲਈ ਚਾਹ, ਮੱਠੀ, ਬਿਸਕੁਟ ਆਦਿ ਦਾ ਸੋਹਾਣਾ ਵਿਖੇ ਲੰਗਰ ਅੱਜ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਦਸੰਬਰ (ਮੰਗਤ ਸਿੰਘ ਸੈਦਪੁਰ) : ਸਾਹਿਬ-ਏ-ਕਮਾਲ ਸਰਬੰਸ ਦਾਨੀ, ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਾਤਾ ਗੁਜਰ ਕੌਰ ਜੀ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ 29.12.2025 ਨੂੰ ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਤੋਂ ਸ਼ਹੀਦਾਂ ਦੀ ਪਵਿੱਤਰ ਧਰਤੀ ਸ਼੍ਰੀ ਫ਼ਤਹਿਗੜ ਸਾਹਿਬ ਤੱਕ ਸਜਾਏ ਜਾਣ ਵਾਲ਼ੇ ਨਗਰ ਕੀਰਤਨ ਦੇ ਸਵਾਗਤ ਲਈ ਹਰ ਸਾਲ ਦੀ ਤਰ੍ਹਾਂ ਚਾਹ, ਮੱਠੀ, ਬਿਸਕੁਟ ਆਦਿ ਦਾ ਲੰਗਰ ਲਗਾਇਆ ਜਾਣਾ ਹੈ। ਇਲਾਕੇ ਦੀਆਂ ਸੰਗਤਾਂ, ਸੇਵਾਦਾਰਾਂ ਅਤੇ ਸਮੂਹ ਮੈਂਬਰਾਂ ਨੂੰ ਬੇਨਤੀ ਹੈ ਕਿ ਸਮੇਂ ‘ਤੇ ਪਹੁੰਚ ਕੇ ਸਹਿਯੋਗ ਦੇਣ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਸੇਵਾ ਕਰਨ ਲਈ ਯੋਗਦਾਨ ਪਾਉਣ ਦੀ ਕ੍ਰਿਪਾਲਤਾ ਕਰਨੀ।

Leave a Reply

Your email address will not be published. Required fields are marked *