Home » Uncategorized » ਹਰਿਆਣਾ-ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬਲਾਤਕਾਰ ਤੇ ਕਤਲ ਦੇ ਮਾਮਲਿਆਂ ‘ਚ ਦੋਹਰੀ ਸਜਾ ਕੱਟ ਰਹੇ ਸੌਦਾ ਸਾਧ ਰਾਮ ਰਹੀਮ 15ਵੀਂ ਵਾਰ ਪੈਰੋਲ ‘ਤੇ ਆਇਆ 40 ਦਿਨ ਲਈ ਬਾਹਰ…

ਹਰਿਆਣਾ-ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬਲਾਤਕਾਰ ਤੇ ਕਤਲ ਦੇ ਮਾਮਲਿਆਂ ‘ਚ ਦੋਹਰੀ ਸਜਾ ਕੱਟ ਰਹੇ ਸੌਦਾ ਸਾਧ ਰਾਮ ਰਹੀਮ 15ਵੀਂ ਵਾਰ ਪੈਰੋਲ ‘ਤੇ ਆਇਆ 40 ਦਿਨ ਲਈ ਬਾਹਰ…

ਚੰਡੀਗੜ੍ਹ 5 ਜਨਵਰੀ (ਮੰਗਤ ਸਿੰਘ ਸੈਦਪੁਰ) : ਹਰਿਆਣਾ ਰੋਹਤਕ ਦੀ ਸੁਨਾਰੀਆ ਜੇਲ ਚ ਬੰਦ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਦੋਹਰੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਸੌਦਾ ਸਾਧ ਰਾਮ ਰਹੀਮ 15ਵੀਂ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਉਸ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਉਸ ਨੂੰ ਲੈਣ ਲਈ ਪਹੁੰਚੀ। ਖਾਸ ਗੱਲ ਇਹ ਹੈ ਕਿ ਸੌਦਾ ਸਾਧ ਰਾਮ ਰਹੀਮ ਨੂੰ ਨਿਯਮਿਤ ਤੌਰ ‘ਤੇ ਪੈਰੋਲ ਮਿਲ ਰਹੀ ਹੈ। 2025 ਵਿਚ ਉਸ ਨੂੰ ਫਰਵਰੀ ਅਤੇ ਅਪ੍ਰੈਲ ਵਿੱਚ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਅਤੇ ਫਿਰ ਅਗਸਤ ਵਿੱਚ 40 ਦਿਨਾਂ ਦੀ ਪੈਰੋਲ ਮਿਲੀ ਸੀ। ਇਹ 15ਵੀਂ ਵਾਰ ਹੈ ਜਦੋਂ ਉਸ ਨੂੰ ਜੇਲ੍ਹ ਚੋਂ ਪੈਰੋਲ ‘ਤੇ ਰਿਹਾਅ ਕੀਤਾ ਗਿਆ। ਵਰਨਣਯੋਗ ਹੈ ਕਿ ਰਾਮ ਰਹੀਮ ਨੂੰ 2019 ਵਿੱਚ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਅਤੇ ਪੱਤਰਕਾਰ ਕਤਲ ਮਾਮਲੇ ਵਿੱਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਰਿਪੋਰਟਾਂ ਅਨੁਸਾਰ, ਰਾਮ ਰਹੀਮ ਸੋਮਵਾਰ ਨੂੰ ਸਵੇਰੇ 11:45 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਨਿਕਲਿਆ ਅਤੇ ਫਿਰ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਤੋਂ ਦੋ ਗੱਡੀਆਂ ਉਸ ਨੂੰ ਲੈਣ ਲਈ ਪਹੁੰਚੀਆਂ, ਅਤੇ ਫਿਰ ਕਾਫਲਾ ਪੁਲਿਸ ਸੁਰੱਖਿਆ ਨਾਲ ਰਵਾਨਾ ਹੋਇਆ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਡੇਰੇ ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ 2017 ਵਿੱਚ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜ ਸਾਲਾਂ ਵਿੱਚ 15ਵੀਂ ਵਾਰ ਪੈਰੋਲ ਅਤੇ ਫਰਲੋ ਦਿੱਤਾ ਹੈ। ਇਸ ਤੋਂ ਪਹਿਲਾਂ, ਅਗਸਤ 2025 ਵਿੱਚ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਦੌਰਾਨ ਉਹ ਸਿਰਸਾ ਡੇਰੇ ਵਿੱਚ ਰਿਹਾ ਸੀ। ਖਾਸ ਗੱਲ ਇਹ ਹੈ ਕਿ ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਵਗੈਰਾ ਦੇਣ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਪਰੰਤੂ ਕਤਲ ਅਤੇ ਬਲਾਤਕਾਰਾਂ ਦੇ ਮਾਮਲਿਆਂ ‘ਚ ਸੌਦਾ ਸਾਧ ਰਾਮ ਰਹੀਮ ਨੂੰ ਦੋਹਰੀ ਉਮਰ ਕੈਦ ਹੋਣ ਦੇ ਬਾਵਜੂਦ ਵੀ ਵਾਰ-ਵਾਰ ਪੈਰੋਲ ਤੇ ਰਿਹਾਅ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵਿੱਚ ਵੱਡੇ ਪੱਧਰ ‘ਤੇ ਰੋਸ ਹੋਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਜਾ ਸਕਦਾ। ਇਸ ਸਬੰਧੀ ਜਦੋਂ ਵੀ ਸੌਦਾ ਸਾਧ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਸਿੱਖ ਜਥੇਬੰਦੀਆਂ ਅਤੇ ਪੰਥਕ ਹਮਦਰਦੀਆਂ ਵੱਲੋਂ ਇਸ ਦੇ ਵਿਰੋਧ ਵਿੱਚ ਪ੍ਰਤੀਕਰਮ ਸੋਸ਼ਲ ਮੀਡੀਆ, ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕਸ ਮੀਡੀਆ ‘ਤੇ ਰੋਸ ਪ੍ਰਗਟਾਇਆ ਜਾਂਦਾ ਹੈ ਕਿ ਇੰਦਰ ਅਤੇ ਪੰਜਾਬ ਸਰਕਾਰ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਲਈ ਦੋਹਰੇ ਮਾਪਦੰਡ ਵਰਤ ਰਹੀ ਹੈ ਤੇ ਸਪੈਸ਼ਲ ਕਾਨੂੰਨ ਬਣਾ ਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਤੌਰ ਤੇ ਡੱਕਿਆ ਹੋਇਆ ਹੈ।

Leave a Reply

Your email address will not be published. Required fields are marked *