Home » Uncategorized » ਜੁਬਲੀ ਵਾਕ ਦੇ ਸ਼ੋਰ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦੇ ਹੱਲ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੌਮਲ ਮਿੱਤਲ ਨਾਲ ਮੁਲਾਕਾਤ : ਕੌਂਸਲਰ ਸੁਖਦੇਵ ਸਿੰਘ ਪਟਵਾਰੀ

ਜੁਬਲੀ ਵਾਕ ਦੇ ਸ਼ੋਰ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦੇ ਹੱਲ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੌਮਲ ਮਿੱਤਲ ਨਾਲ ਮੁਲਾਕਾਤ : ਕੌਂਸਲਰ ਸੁਖਦੇਵ ਸਿੰਘ ਪਟਵਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਜਨਵਰੀ (ਚਰਨ ਸਿੰਘ ਮੈਣ ਮਾਜਰੀ) : ਸੈਕਟਰ 70 ਸਥਿਤ ਰਿਸ਼ੀ ਅਪਾਰਟਮੈਂਟ ਵਿੱਚ ਜੁਬਲੀ ਵਾਕ ਵੱਲੋਂ ਲੰਮੇ ਸਮੇਂ ਤੋਂ ਹੋ ਰਹੇ ਸ਼ੋਰ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਮੋਹਾਲੀ ਸ੍ਰੀਮਤੀ ਕੌਮਲ ਮਿੱਤਲ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਵਾਰਡ ਨੰਬਰ 34 ਤੋਂ  ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਮਿਲਿਆ। ਵਫ਼ਦ ਵਿੱਚ ਰਿਸ਼ੀ ਅਪਾਰਟਮੈਂਟ ਓਨਰਜ਼ ਵੈਲਫੇਅਰ ਅਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਰੂਪਇੰਦਰ ਸਿੰਘ ਸਰਾਂਓ, ਸ੍ਰੀ ਰਾਮ ਕੁਮਾਰ ਪੂਨੀਆ, ਸ੍ਰੀ ਸ਼ਰਨਜੀਤ ਸਿੰਘ ਅਤੇ ਸ੍ਰੀ ਸਵਰਨਜੀਤ ਸ਼ਰਮਾ ਵੀ ਹਾਜ਼ਰ ਸਨ। ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਜੁਬਲੀ ਵਾਕ ਵਿਖੇ ਸਥਿਤ ਵਪਾਰਕ ਦੁਕਾਨਾਂ ਵੱਲੋਂ ਦਿਨ ਭਰ ਅਤੇ ਅਕਸਰ ਦੇਰ ਰਾਤ ਤੱਕ ਉੱਚੀ ਆਵਾਜ਼ ਵਿੱਚ ਸੰਗੀਤ ਚਲਾਇਆ ਜਾਂਦਾ ਹੈ, ਜਿਸ ਕਾਰਨ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ, ਖ਼ਾਸ ਕਰਕੇ ਬਲਾਕ ਈ ਅਤੇ ਬਲਾਕ ਐੱਫ ਵਿੱਚ ਰਹਿੰਦੇ ਵਸਨੀਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਫ਼ਦ ਨੇ ਦੱਸਿਆ ਕਿ ਲਗਾਤਾਰ ਹੋ ਰਹੇ ਇਸ ਸ਼ੋਰ ਪ੍ਰਦੂਸ਼ਣ ਕਾਰਨ ਬਜ਼ੁਰਗਾਂ ਦੀ ਸਿਹਤ ਉੱਤੇ ਮਾੜਾ ਪ੍ਰਭਾਵ ਪੈ ਰਿਹਾ ਹੈ, ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਕਾਵਟ ਆ ਰਹੀ ਹੈ, ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨੌਕਰੀਪੇਸ਼ਾ ਲੋਕਾਂ ਲਈ ਘਰ ਵਿੱਚ ਸ਼ਾਂਤ ਮਾਹੌਲ ਬਣਾਈ ਰੱਖਣਾ ਮੁਸ਼ਕਲ ਹੋ ਗਿਆ ਹੈ। ਵਫ਼ਦ ਨੇ ਇਹ ਵੀ ਕਿਹਾ ਕਿ ਇਹ ਸਥਿਤੀ ਸ਼ੋਰ ਪ੍ਰਦੂਸ਼ਣ ਸ਼ਰੇਆਮ ਕਾਨੂੰਨਾਂ ਦੀ ਸਪੱਸ਼ਟ ਉਲੰਘਣਾ ਹੈ ਅਤੇ ਰਿਹਾਇਸ਼ੀ ਖੇਤਰ ਵਿੱਚ ਇਸ ਤਰ੍ਹਾਂ ਦੀ ਗਤੀਵਿਧੀ ਬਰਦਾਸ਼ਤਯੋਗ ਨਹੀਂ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਤੁਰੰਤ ਦਖ਼ਲ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਰਿਹਾਇਸ਼ੀਆਂ ਨੂੰ ਸ਼ਾਂਤੀਪੂਰਕ ਜੀਵਨ ਜਿਊਣ ਦਾ ਅਧਿਕਾਰ ਮਿਲ ਸਕੇ।
ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀਮਤੀ ਕੌਮਲ ਮਿੱਤਲ ਨੇ ਵਫ਼ਦ ਦੀ ਗੱਲ ਗੰਭੀਰਤਾ ਨਾਲ ਸੁਣੀ ਅਤੇ ਭਰੋਸਾ ਦਿਵਾਇਆ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਲੋੜੀਂਦੀ ਅਤੇ ਢੁੱਕਵੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਕਾਲੇ ਕੱਪੜੇ ਪਾ ਕੇ ਹੱਥਾਂ ਪੈਰਾਂ ਨੂੰ ਸੰਗਲਾਂ ‘ਚ ਜਕੜ ਕੇ ਕੀਤਾ ਜਾਵੇਗਾ ਪਾਰਲੀਮੈਂਟ ਵੱਲ ਰੋਸ ਪ੍ਰਦਰਸ਼ਨ : ਮੋਰਚਾ ਤਾਲਮੇਲ ਕਮੇਟੀ