Home » Uncategorized » ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਡੀਆਈਜੀ ਭੁੱਲਰ ਨੂੰ ਮਿਲੀ ਜ਼ਮਾਨਤ ਪਰੰਤੂ ਰਿਸ਼ਵਤਖੋਰੀ ਦੇ ਕੇਸ ਵਿੱਚ ਰਹੇਗਾ ਜੇਲ੍ਹ ‘ਚ ਬੰਦ…

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਡੀਆਈਜੀ ਭੁੱਲਰ ਨੂੰ ਮਿਲੀ ਜ਼ਮਾਨਤ ਪਰੰਤੂ ਰਿਸ਼ਵਤਖੋਰੀ ਦੇ ਕੇਸ ਵਿੱਚ ਰਹੇਗਾ ਜੇਲ੍ਹ ‘ਚ ਬੰਦ…

ਚੰਡੀਗੜ੍ਹ 6 ਜਨਵਰੀ (ਚਰਨ ਸਿੰਘ ਮੈਣ ਮਾਜਰੀ) :  ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਮਿਲੀ ਪ੍ਰੰਤੂ ਇੱਕ ਹੋਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਿਲਹਾਲ ਜੇਲ੍ਹ ਵਿੱਚ ਰਹੇਂਗਾ। ਖਾਸ ਗੱਲ ਇਹ ਹੈ ਕਿ ਹੈ ਕਿ ਸੀਬੀਆਈ ਨੇ 29 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਾਇਰ ਕੀਤਾ ਸੀ। ਭੁੱਲਰ ਨੂੰ ਉਸ ਮਾਮਲੇ ਵਿੱਚ ਰਸਮੀ ਤੌਰ ‘ਤੇ 5 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਕਿਉਂਕਿ ਉਹ ਪਹਿਲਾਂ ਹੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਸੀਬੀਆਈ 60 ਦਿਨਾਂ ਦੇ ਅੰਦਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਵਿੱਚ ਅਸਫਲ ਰਹੀ। ਜਿਸ ਕਾਰਨ ਭੁੱਲਰ ਦੇ ਵਕੀਲ ਨੇ ਸੋਮਵਾਰ ਨੂੰ ਅਦਾਲਤ ਤੋਂ ਜ਼ਮਾਨਤ ਦੀ ਬੇਨਤੀ ਕੀਤੀ। ਇਸ ‘ਤੇ ਸੀਬੀਆਈ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਲਈ 90 ਦਿਨ ਦਿੱਤੇ ਜਾਂਦੇ ਹਨ, ਜਦੋਂ ਕਿ ਭੁੱਲਰ ਦੇ ਵਕੀਲ 60 ਦਿਨਾਂ ਦੇ ਸਮੇਂ ਦੇ ਕਾਨੂੰਨ ਦਾ ਹਵਾਲਾ ਦੇ ਰਹੇ ਸਨ। ਸੁਣਵਾਈ ਦੌਰਾਨ, ਭੁੱਲਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸੀਬੀਆਈ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨ ਵਿੱਚ ਅਸਫਲ ਰਹੀ, ਇਸ ਲਈ, ਅਦਾਲਤ ਨੂੰ ਉਨ੍ਹਾਂ ਨੂੰ ਜ਼ਮਾਨਤ ਦੇਣੀ ਚਾਹੀਦੀ ਹੈ। ਸੀਬੀਆਈ ਨੇ ਦਲੀਲ ਦਿੱਤੀ ਕਿ ਅਜਿਹੇ ਮਾਮਲਿਆਂ ਵਿੱਚ 90 ਦਿਨ ਦੀ ਲੋੜ ਹੁੰਦੀ ਹੈ। ਇਹ ਸੰਭਵ ਜਾਪਦਾ ਹੈ ਕਿ ਹੁਣ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਜਮਾਨਤ ਮਿਲਣ ਤੋਂ ਬਾਅਦ ਸਾਬਕਾ ਡੀਆਈਜੀ ਭੁੱਲਰ ਜੇਲ ‘ਚ ਬੰਦ ਰਿਸ਼ਵਤ ਖੋਰੀ ਦੇ ਮਾਮਲੇ ਵਿੱਚ ਵੀ ਜਮਾਨਤ ਲਈ ਪਟੀਸ਼ਨ ਦਾਇਰ ਕਰੇਗਾ।

Leave a Reply

Your email address will not be published. Required fields are marked *