ਸਾਹਿਬਜ਼ਾਦਾ ਅਜੀਤ ਸਿੰਘ ਨਗਰ 06 ਜਨਵਰੀ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪ੍ਰਮੋਟ ਹੋ ਕੇ ਬਣੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਪ੍ਰੀਤ ਸਿੰਘ ਨੂੰ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਹੀ ਜੇਐੱਲਪੀਐੱਲ ਦੇ ਡਾਇਰੈਕਟਰ ਸ. ਪਰਮਜੀਤ ਸਿੰਘ ਅਤੇ ਸ. ਕੁਲਦੀਪ ਸਿੰਘ ਨੇ ਵੀ ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਡੀਆਈਜੀ ਹਰਪ੍ਰੀਤ ਸਿੰਘ ਚੰਗੇ ਸੁਭਾਅ ਵਾਲੇਇਮਾਨਦਾਰ ਅਫ਼ਸਰ ਹਨ । ਇਨ੍ਹਾਂ ਦਾ ਪੁਲਿਸ ‘ਚ ਲੰਮਾ ਤਜਰਬਾ ਪੁਲਿਸ ਪ੍ਰਸ਼ਾਸਨ ਅਤੇ ਲੋਕ ਸੇਵਾ ‘ਚ ਆਪਣਾ ਅਹਿਮ ਹਿੱਸਾ ਬਣੇਗਾ। ਪੰਜਾਬ ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ, ਜਿਨ੍ਹਾਂ ‘ਚ ਹਰਪ੍ਰੀਤ ਸਿੰਘ ਵੀ ਸ਼ਾਮਲ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਸੇਵਾ (ਪੀਪੀਐਸ) ਦੇ 9 ਸੀਨੀਅਰ ਅਧਿਕਾਰੀਆਂ ਨੂੰ ਭਾਰਤੀ ਪੁਲਿਸ ਸੇਵਾ (ਆਈਪੀਐਸ) ਵਜੋਂ ਤਰੱਕੀ ਦਿੱਤੀ ਸੀ। ਇਨ੍ਹਾਂ ‘ਚ ਪੀਪੀਐਸ ਅਧਿਕਾਰੀ ਹਰਪ੍ਰੀਤ ਸਿੰਘ ਵੀ ਸ਼ਾਮਲ ਸਨ| ਹਰਪ੍ਰੀਤ ਸਿੰਘ 1994 ‘ਚ ਪੰਜਾਬ ਪੁਲਿਸ ‘ਚ ਭਰਤੀ ਹੋਏ ਸਨ। ਹਰਪ੍ਰੀਤ ਸਿੰਘ ਦੇ ਪਿਤਾ ਸਵ: ਜਗਜੀਤ ਸਿੰਘ ਆਈ.ਏ.ਐੱਸ ਅਧਿਕਾਰੀ ਰਹਿ ਚੁੱਕੇ ਹਨ।
Home
»
Uncategorized
»
ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਡੀਆਈਜੀ ਬਣਨ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ…


