Home » Uncategorized » ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਮਾਨਯੋਗ ਸੁਪਰੀਮ ਕੋਰਟ ਚ ਹੋਈ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਨੂੰ ਕੋਈ ਨਹੀਂ ਮਿਲੀ ਰਾਹਤ ਅਗਲੀ ਸੁਣਵਾਈ 2 ਫਰਵਰੀ ਨੂੰ…

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਮਾਨਯੋਗ ਸੁਪਰੀਮ ਕੋਰਟ ਚ ਹੋਈ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਨੂੰ ਕੋਈ ਨਹੀਂ ਮਿਲੀ ਰਾਹਤ ਅਗਲੀ ਸੁਣਵਾਈ 2 ਫਰਵਰੀ ਨੂੰ…

ਜੇਲ੍ਹ ਚ ਮਿਲ ਕੇ ਆਈ ਪਤਨੀ ਗਨੀਬ ਕੌਰ ਅਨੁਸਾਰ ਹਾਈਕੋਰਟ ਨੇ ਜੇਲ੍ਹ ‘ਚ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਸਖਤ ਪ੍ਰਬੰਧ ਮਜਬੂਤ ਕਰਨ ਦੇ ਦਿੱਤੇ ਆਦੇਸ਼…

ਚੰਡੀਗੜ੍ਹ 19 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗਿਰਫਤਾਰ ਕੀਤੇ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹਨ ਅਤੇ ਮਾਮਲਾ ਅਜੇ ਵੀ ਅਦਾਲਤੀ ਵਿਚਾਰਧੀਨ ਹੈ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਅਦਾਲਤ ਕੋਲੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ। ਇਸ ਮਾਮਲੇ ’ਤੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਬਣੀ ਹੋਈ ਹੈ ਅਤੇ 2 ਫਰਵਰੀ ਨੂੰ ਹੋਣ ਵਾਲੀ ਸੁਣਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਇਆਂ ਹਨ।ਬਿਕਰਮ ਮਜੀਠੀਆ ਵੱਲੋਂ ਦਾਖ਼ਲ ਕੀਤੀ ਗਈ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਪਰ ਅਦਾਲਤ ਨੇ ਇਸ ਵੇਲੇ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ। ਪੰਜਾਬ ਸਰਕਾਰ ਦੀ ਮੰਗ ’ਤੇ ਅਦਾਲਤ ਨੇ ਸਰਕਾਰ ਨੂੰ ਜਵਾਬ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਕੇ ਬਾਹਰ ਆਏ ਉਨ੍ਹਾਂ ਦੀ ਪਤਨੀ ਗਨੀਵ ਕੌਰ ਨੇ ਮੀਡੀਆ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਬੱਬਰ ਖਾਲਸਾ ਵੱਲੋਂ ਧਮਕੀ ਮਿਲੀ ਹੋਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਸੁਰੱਖਿਆ ਵਧਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਗਨੀਵ ਕੌਰ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਕਾਰਵਾਈ ਲਈ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਬਿਕਰਮ ਮਜੀਠੀਆ ਦੀ ਸੁਰੱਖਿਆ ਦਾ ਮੁਲਾਂਕਣ ਕਰਕੇ ਲੋੜ ਅਨੁਸਾਰ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ। ਅਦਾਲਤ ਨੇ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਤੋਂ ਬਚਾਅ ਲਈ ਸੁਰੱਖਿਆ ਏਜੰਸੀਆਂ ਪੂਰੀ ਚੌਕਸੀ ਵਰਤਣ। ਇਸ ਮਾਮਲੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ ਅਤੇ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

Leave a Reply

Your email address will not be published. Required fields are marked *