Home » Uncategorized » ਹੱਕੀ ਮੰਗਾਂ ਲਈ ਐਸਕੇਐਮ ਦੀ ਅਗਵਾਈ ‘ਚ ਖਾਲਸਾ ਰਾਜ ਦੇ ਸਥਾਪਿਤ ਸਥਾਨ ਫਤਿਹ ਬੁਰਜ ਚੱਪਰਝਿੱੜੀ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਏਅਰਪੋਰਟ ਰੋਡ ਦੈੜੀ ਤੱਕ ਟਰੈਕਟਰ ਮਾਰਚ ਕੱਢਣ ਲਈ ਹੋਈ ਅਹਿਮ ਮੀਟਿੰਗ : ਸੂਬਾ ਪ੍ਰੈੱਸ ਸਕੱਤਰ ਪਰਮਦੀਪ ਸਿੰਘ ਬੈਦਵਾਣ

ਹੱਕੀ ਮੰਗਾਂ ਲਈ ਐਸਕੇਐਮ ਦੀ ਅਗਵਾਈ ‘ਚ ਖਾਲਸਾ ਰਾਜ ਦੇ ਸਥਾਪਿਤ ਸਥਾਨ ਫਤਿਹ ਬੁਰਜ ਚੱਪਰਝਿੱੜੀ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਏਅਰਪੋਰਟ ਰੋਡ ਦੈੜੀ ਤੱਕ ਟਰੈਕਟਰ ਮਾਰਚ ਕੱਢਣ ਲਈ ਹੋਈ ਅਹਿਮ ਮੀਟਿੰਗ : ਸੂਬਾ ਪ੍ਰੈੱਸ ਸਕੱਤਰ ਪਰਮਦੀਪ ਸਿੰਘ ਬੈਦਵਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਜਨਤਕ ਮਾਰਚ ਕੀਤੇ ਜਾਣਗੇ। ਇਸੇ ਦੀ ਕੜੀ ਵਜੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੀਤੇ ਜਾਣੇ ਹਨ। ਮੋਹਾਲੀ ਜ਼ਿਲ੍ਹੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਆਪਣੀ ਮੀਟਿੰਗ ਕਰਕੇ ਟਰੈਕਟਰ ਮਾਰਚ ਦੀ ਵਿਉਂਤਬੰਦੀ ਕੀਤੀ। ਇਥੇ ਜਾਰੀ ਪ੍ਰੈਸ ਨੋਟ ਵਿੱਚ ਜਨਰਲ ਸਕੱਤਰ ਪਰਮਦੀਪ ਸਿੰਘ ਪਰਮ ਬੈਦਵਾਣ ਮਟੌਰ ਨੇ ਦੱਸਿਆ ਕਿ ਇੱਕ ਟਰੈਕਟਰ ਮਾਰਚ ਡੇਰਾ ਬੱਸੀ ਸਾਈਡ ‘ਤੇ ਕੀਤਾ ਜਾਵੇਗਾ ਅਤੇ ਦੂਜਾ ਟਰੈਕਟਰ ਮਾਰਚ ਚੱਪੜ ਚਿੜੀ ਤੋਂ ਸ਼ੁਰੂ ਹੋਵੇਗਾ। ਚੱਪੜ ਚਿੜੀ ਤੋਂ ਸ਼ੁਰੂ ਹੋਣ ਵਾਲਾ ਟਰੈਕਟਰ ਮਾਰਚ ਚੱਪੜਚਿੜੀ ਤੋ ਸ਼ੁਰੂ ਹੋ ਕੇ ਲਾਂਡਰਾਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਾਲੇ ਚੌਕ ਤੋਂ ਏਅਰਪੋਰਟ ਰੋਡ ਰਾਹੀਂ ਏਅਰਪੋਰਟ ਚੌਂਕ ਜਾਵੇਗਾ ਤੇ ਉਥੋਂ ਦੈੜੀ ਜਾ ਕੇ ਸਮਾਪਤ ਹੋਵੇਗਾ। ਇਸ ਟਰੈਕਟਰ ਮਾਰਚ ਵਿੱਚ ਸੈਂਕੜੇ ਟਰੈਕਟਰ ਅਤੇ ਗੱਡੀਆਂ ਸ਼ਾਮਿਲ ਹੋਣਗੀਆਂ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਮੋਹਾਲੀ ਦੇ ਆਗੂਆਂ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਬਿਜਲੀ ਸੋਧ ਬਿੱਲ, ਬੀਜ ਬਿੱਲ, ਬੀਵੀ ਜੀ ਰਾਮ ਜੀ ਕਾਨੂੰਨ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੇ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਾਹਰ ਰੱਖਣਾ, ਪੰਜਾਬ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਖਿਲਾਫ ਆਵਾਜ਼ ਉਠਾਈ ਜਾਵੇਗੀ। ਟਰੈਕਟਰ ਮਾਰਚ ਦੌਰਾਨ ਡੈਕ ਤੇ ਕੋਈ ਗਾਣੇ ਵਗੈਰਾ ਨਹੀਂ ਵਜਾਏ ਜਾਣਗੇ, ਨਾ ਹੀ ਹੁੱਲੜਬਾਜੀ ਕੀਤੀ ਜਾਵੇਗੀ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਵਾਨਿਤ ਨਾਅਰੇ ਹੀ ਲਗਾਏ ਜਾਣਗੇ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰੈੱਸ ਸਕੱਤਰ ਪਰਮਦੀਪ ਸਿੰਘ ਬੈਦਵਾਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਸਪਾਲ ਸਿੰਘ ਨਿਆਮੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਅੰਗਰੇਜ਼ ਸਿੰਘ ਭਦੌੜ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੇ ਲੱਖਾ ਸਿੰਘ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਜ਼ੋਰਾਵਰ ਸਿੰਘ, ਬੀਕੇਯੂ ਏਕਤਾ ਡਕੌਂਦਾ ਦੇ ਪ੍ਰਦੀਪ ਮੁਸਾਹਿਬ, ਬੀਕੇਯੂ ਲੱਖੋਵਾਲ ਦੇ ਸੰਦੀਪ ਰਾਣਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਰਾਲਾ ਹਾਜ਼ਰ ਸਨ।

Leave a Reply

Your email address will not be published. Required fields are marked *