Home » Uncategorized » ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ‘ਚ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਨੈੱਟਵਰਕ ਨਾਲ ਜੁੜੇ ਨਾਰਕੋ-ਖਾੜਕੂ ਮਾਡਿਊਲ ਦੀ ਸ਼ਮੂਲੀਅਤ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ‘ਚ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਨੈੱਟਵਰਕ ਨਾਲ ਜੁੜੇ ਨਾਰਕੋ-ਖਾੜਕੂ ਮਾਡਿਊਲ ਦੀ ਸ਼ਮੂਲੀਅਤ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਨਵਾਂਸ਼ਹਿਰ : 29 ਜਨਵਰੀ (ਮੰਗਤ ਸਿੰਘ ਸੈਦਪੁਰ) :ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ ਡੀਜੀਪੀ ਗੌਰਵ ਨੇ ਯਾਦਵ ਨੇ ਕਿਹਾ ਕਿ ਗਿਰਫਤਾਰ ਕੀਤੇ ਗਏ ਗੁਰਪ੍ਰੀਤ ਕੋਪੀ ਨਵਾਂ ਸ਼ਹਿਰੀ ਅਤੇ ਵੀਕੇ ਆਈ ਦੇ ਮਾਸਟਰਮੈਂਡ ਹਰਵਿੰਦਰ ਸਿੰਘ ਰਿੰਦਾ ਦੇ ਨਜਦੀਕੀ ਸਾਥੀ ਸੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਨਵਾਂਸ਼ਹਿਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ।..ਨਵਾਂਸ਼ਹਿਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ। ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ ‘ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਇਸ ਮਾਮਲੇ ਚ ਅਸਲੀ ਕਾਰਨ ਕੀ ਹਨ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇੰਡੀਅਨ ਸਟੇਟ ਵਿੱਚ ਜੋ ਕੁਝ ਚੱਲ ਰਿਹਾ ਹੈ ਦੇਸ਼ ਵਿਦੇਸ਼ਾਂ ਵਿੱਚ ਇਹਨਾਂ ਮਾਮਲਿਆਂ ਨੂੰ ਲੈ ਕੇ ਵੱਡੇ ਪੱਧਰ ‘ਤੇ ਚਰਚਾ ਹੈ ਕਿ ਭਵਿੱਖ ਵਿੱਚ ਇਹਨਾਂ ਮਸਲਿਆਂ ਦੇ ਹੱਲ ਲਈ ਕੀ ਨਤੀਜੇ ਨਿਕਲਣਗੇ ਉਨਾਂ ਬਾਰੇ ਸੋਚਣਾ ਵੱਡੇ ਪੱਧਰ ਤੇ ਹੋਵੇਗਾ।

Leave a Reply

Your email address will not be published. Required fields are marked *