Home » Uncategorized » ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅਗਲੇ ਦੋ ਦਿਨਾਂ ਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ : ਮੌਸਮ ਵਿਭਾਗ

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅਗਲੇ ਦੋ ਦਿਨਾਂ ਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 30 ਜਨਵਰੀ (ਮੰਗਤ ਸਿੰਘ ਸੈਦਪੁਰ) : 31 ਜਨਵਰੀ ਅਤੇ 1 ਫਰਵਰੀ ਮੋਹਾਲੀ, ਪਠਾਨਕੋਟ, ਗੁਰਦਾਸਪੁਰ, ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸੰਘਣੀ ਧੁੰਦ ਰਹੇਗੀ। ਫਿਲਹਾਲ ਅੱਜ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਠੰਢ ਅਤੇ ਸੰਘਣੀ ਧੁੰਦ ਦਾ ਅਸਰ ਜਾਰੀ ਹੈ, ਜਿਸ ਲਈ ਮੌਸਮ ਵਿਭਾਗ ਨੇ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਵਾਧੇ ਨਾਲ ਦਿਨ ਵੇਲੇ ਦੀ ਠੰਡ ਤੋਂ ਕੁਝ ਰਾਹਤ ਮਿਲੀ ਹੈ। ਅਗਲੇ 2 ਦਿਨਾਂ ਲਈ ਘੱਟੋ-ਘੱਟ ਤਾਪਮਾਨ ਸਥਿਰ ਰਹੇਗਾ, ਪਰ ਉਸ ਤੋਂ ਬਾਅਦ 3 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਨਾਲ ਰਾਤ ਦੀ ਠੰਢ ਘੱਟ ਜਾਵੇਗੀ।ਪਹਾੜਾਂ ਉੱਤੇ ਸਰਗਰਮ ਪੱਛਮੀ ਗੜਬੜੀ ਦੇ ਕਾਰਨ, 31 ਜਨਵਰੀ ਤੋਂ ਮੈਦਾਨੀ ਇਲਾਕਿਆਂ ਵਿੱਚ ਮੌਸਮ ਬਦਲ ਜਾਵੇਗਾ। 31 ਜਨਵਰੀ ਅਤੇ 1 ਫਰਵਰੀ: ਪਠਾਨਕੋਟ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *